ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1167
ਪਾਵਨ ਅੰਗ 1167 / 1430

ਜਉ ਗੁਰਦੇਉ ਬੁਰਾ ਭਲਾ ਏਕ ॥

ਜਉ ਗੁਰਦੇਉ ਲਿਲਾਟਹਿ ਲੇਖ ॥

੫॥

ਜਉ ਗੁਰਦੇਉ ਕੰਧੁ ਨਹੀ ਹਿਰੈ ॥

ਜਉ ਗੁਰਦੇਉ ਦੇਹੁਰਾ ਫਿਰੈ ॥

ਜਉ ਗੁਰਦੇਉ ਤ ਛਾਪਰਿ ਛਾਈ ॥

ਜਉ ਗੁਰਦੇਉ ਸਿਹਜ ਨਿਕਸਾਈ ॥

੬॥

ਜਉ ਗੁਰਦੇਉ ਤ ਅਠਸਠਿ ਨਾਇਆ ॥

ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥

ਜਉ ਗੁਰਦੇਉ ਤ ਦੁਆਦਸ ਸੇਵਾ ॥

ਜਉ ਗੁਰਦੇਉ ਸਭੈ ਬਿਖੁ ਮੇਵਾ ॥

੭॥

ਜਉ ਗੁਰਦੇਉ ਤ ਸੰਸਾ ਟੂਟੈ ॥

ਜਉ ਗੁਰਦੇਉ ਤ ਜਮ ਤੇ ਛੂਟੈ ॥

ਜਉ ਗੁਰਦੇਉ ਤ ਭਉਜਲ ਤਰੈ ॥

ਜਉ ਗੁਰਦੇਉ ਤ ਜਨਮਿ ਨ ਮਰੈ ॥

੮॥

ਜਉ ਗੁਰਦੇਉ ਅਠਦਸ ਬਿਉਹਾਰ ॥

ਜਉ ਗੁਰਦੇਉ ਅਠਾਰਹ ਭਾਰ ॥

ਬਿਨੁ ਗੁਰਦੇਉ ਅਵਰ ਨਹੀ ਜਾਈ ॥

ਨਾਮਦੇਉ ਗੁਰ ਕੀ ਸਰਣਾਈ ॥

੯॥

੧॥

੨॥

੧੧॥

ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਬਿਨੁ ਦੇਖੇ ਉਪਜੈ ਨਹੀ ਆਸਾ ॥

ਜੋ ਦੀਸੈ ਸੋ ਹੋਇ ਬਿਨਾਸਾ ॥

ਬਰਨ ਸਹਿਤ ਜੋ ਜਾਪੈ ਨਾਮੁ ॥

ਸੋ ਜੋਗੀ ਕੇਵਲ ਨਿਹਕਾਮੁ ॥

੧॥

ਪਰਚੈ ਰਾਮੁ ਰਵੈ ਜਉ ਕੋਈ ॥

ਪਾਰਸੁ ਪਰਸੈ ਦੁਬਿਧਾ ਨ ਹੋਈ ॥

੧॥

ਰਹਾਉ ॥

ਸੋ ਮੁਨਿ ਮਨ ਕੀ ਦੁਬਿਧਾ ਖਾਇ ॥

ਬਿਨੁ ਦੁਆਰੇ ਤ੍ਰੈ ਲੋਕ ਸਮਾਇ ॥

ਮਨ ਕਾ ਸੁਭਾਉ ਸਭੁ ਕੋਈ ਕਰੈ ॥

ਕਰਤਾ ਹੋਇ ਸੁ ਅਨਭੈ ਰਹੈ ॥

੨॥

ਫਲ ਕਾਰਨ ਫੂਲੀ ਬਨਰਾਇ ॥

ਫਲੁ ਲਾਗਾ ਤਬ ਫੂਲੁ ਬਿਲਾਇ ॥

ਗਿਆਨੈ ਕਾਰਨ ਕਰਮ ਅਭਿਆਸੁ ॥

ਗਿਆਨੁ ਭਇਆ ਤਹ ਕਰਮਹ ਨਾਸੁ ॥

੩॥

ਘ੍ਰਿਤ ਕਾਰਨ ਦਧਿ ਮਥੈ ਸਇਆਨ ॥

ਜੀਵਤ ਮੁਕਤ ਸਦਾ ਨਿਰਬਾਨ ॥

ਕਹਿ ਰਵਿਦਾਸ ਪਰਮ ਬੈਰਾਗ ॥

ਰਿਦੈ ਰਾਮੁ ਕੀ ਨ ਜਪਸਿ ਅਭਾਗ ॥

੪॥

੧॥

ਨਾਮਦੇਵ ॥

ਆਉ ਕਲੰਦਰ ਕੇਸਵਾ ॥

ਕਰਿ ਅਬਦਾਲੀ ਭੇਸਵਾ ॥

ਰਹਾਉ ॥

ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ ਸਪਤ ਪਯਾਲਾ ॥

ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥

੧॥

ਛਪਨ ਕੋਟਿ ਕਾ ਪੇਹਨੁ ਤੇਰਾ ਸੋਲਹ ਸਹਸ ਇਜਾਰਾ ॥

ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥

੨॥

ਦੇਹੀ ਮਹਜਿਦਿ ਮਨੁ ਮਉਲਾਨਾ ਸਹਜ ਨਿਵਾਜ ਗੁਜਾਰੈ ॥

ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥

੩॥

ਭਗਤਿ ਕਰਤ ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥

ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥

੪॥

੧॥

SikhiAt.Net
1167 ×