ਗੁਰਿ ਸੰਗਿ ਦਿਖਾਇਓ ਰਾਮ ਰਾਇ ॥
੧॥
ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥
ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥
੧॥
ਰਹਾਉ ॥
ਮਨਮੁਖੀ ਦੁਹਾਗਣਿ ਨਾਹਿ ਭੇਉ ॥
ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥
ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥
ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥
੨॥
ਬਿਨੁ ਗੁਰ ਭਗਤਿ ਨ ਭਾਉ ਹੋਇ ॥
ਬਿਨੁ ਗੁਰ ਸੰਤ ਨ ਸੰਗੁ ਦੇਇ ॥
ਬਿਨੁ ਗੁਰ ਅੰਧੁਲੇ ਧੰਧੁ ਰੋਇ ॥
ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥
੩॥
ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥
ਅਹਿਨਿਸਿ ਰਾਵੇ ਭਗਤਿ ਜੋਗੁ ॥
ਗੁਰ ਸੰਤ ਸਭਾ ਦੁਖੁ ਮਿਟੈ ਰੋਗੁ ॥
ਜਨ ਨਾਨਕ ਹਰਿ ਵਰੁ ਸਹਜ ਜੋਗੁ ॥
੪॥
੬॥
ਬਸੰਤੁ ਮਹਲਾ ੧ ॥
ਆਪੇ ਕੁਦਰਤਿ ਕਰੇ ਸਾਜਿ ॥
ਸਚੁ ਆਪਿ ਨਿਬੇੜੇ ਰਾਜੁ ਰਾਜਿ ॥
ਗੁਰਮਤਿ ਊਤਮ ਸੰਗਿ ਸਾਥਿ ॥
ਹਰਿ ਨਾਮੁ ਰਸਾਇਣੁ ਸਹਜਿ ਆਥਿ ॥
੧॥
ਮਤ ਬਿਸਰਸਿ ਰੇ ਮਨ ਰਾਮ ਬੋਲਿ ॥
ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥
੧॥
ਰਹਾਉ ॥
ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥
ਗੁਰ ਸੇਵ ਤਰੇ ਤਜਿ ਮੇਰ ਤੋਰ ॥
ਨਰ ਨਿੰਦਕ ਲੋਭੀ ਮਨਿ ਕਠੋਰ ॥
ਗੁਰ ਸੇਵ ਨ ਭਾਈ ਸਿ ਚੋਰ ਚੋਰ ॥
੨॥
ਗੁਰੁ ਤੁਠਾ ਬਖਸੇ ਭਗਤਿ ਭਾਉ ॥
ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥
ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥
ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥
੩॥
ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥
ਗੁਰਸਿਖ ਪਿਆਰੇ ਦਿਨਸੁ ਰਾਤਿ ॥
ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥
ਕਹੁ ਨਾਨਕ ਪਾਵਹਿ ਵਿਰਲੇ ਕੇਇ ॥
੪॥
੭॥
ਬਸੰਤੁ ਮਹਲਾ ੩ ਇਕ ਤੁਕਾ ॥
ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥
ਜੀਵਤੁ ਮਰੈ ਸਭਿ ਕੁਲ ਉਧਰੈ ॥
੧॥
ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥
ਸਾਚੁ ਨਾਮੁ ਮੇਰੈ ਹਿਰਦੈ ਵਸੈ ॥
੧॥
ਰਹਾਉ ॥
ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥
ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥
੨॥
ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥
ਤਉ ਸਰਣਾਗਤਿ ਰਹਉ ਪਇਆ ॥
੩॥
ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥
ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥
੪॥
੮॥
ਮਹਲਾ ੧ ਬਸੰਤੁ ਹਿੰਡੋਲ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥
ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ ਦਇਆਲਾ ॥
੧॥