Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1175
Pavan Ang 1175 of 1430

ਦਰਿ ਸਾਚੈ ਸਚੁ ਸੋਭਾ ਹੋਇ ॥

ਨਿਜ ਘਰਿ ਵਾਸਾ ਪਾਵੈ ਸੋਇ ॥

੩॥

ਆਪਿ ਅਭੁਲੁ ਸਚਾ ਸਚੁ ਸੋਇ ॥

ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥

ਸਾਚਾ ਸੇਵਹੁ ਸਾਚੀ ਬਾਣੀ ॥

ਨਾਨਕ ਨਾਮੇ ਸਾਚਿ ਸਮਾਣੀ ॥

੪॥

੯॥

ਬਸੰਤੁ ਮਹਲਾ ੩ ॥

ਬਿਨੁ ਕਰਮਾ ਸਭ ਭਰਮਿ ਭੁਲਾਈ ॥

ਮਾਇਆ ਮੋਹਿ ਬਹੁਤੁ ਦੁਖੁ ਪਾਈ ॥

ਮਨਮੁਖ ਅੰਧੇ ਠਉਰ ਨ ਪਾਈ ॥

ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥

੧॥

ਹੁਕਮੁ ਮੰਨੇ ਸੋ ਜਨੁ ਪਰਵਾਣੁ ॥

ਗੁਰ ਕੈ ਸਬਦਿ ਨਾਮਿ ਨੀਸਾਣੁ ॥

੧॥

ਰਹਾਉ ॥

ਸਾਚਿ ਰਤੇ ਜਿਨ੍ਹਾ ਧੁਰਿ ਲਿਖਿ ਪਾਇਆ ॥

ਹਰਿ ਕਾ ਨਾਮੁ ਸਦਾ ਮਨਿ ਭਾਇਆ ॥

ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥

ਜੋਤੀ ਜੋਤਿ ਮਿਲਾਏ ਸੋਇ ॥

੨॥

ਏਕੁ ਨਾਮੁ ਤਾਰੇ ਸੰਸਾਰੁ ॥

ਗੁਰ ਪਰਸਾਦੀ ਨਾਮ ਪਿਆਰੁ ॥

ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥

ਪੂਰੇ ਗੁਰ ਤੇ ਨਾਮੁ ਪਲੈ ਪਾਈ ॥

੩॥

ਸੋ ਬੂਝੈ ਜਿਸੁ ਆਪਿ ਬੁਝਾਏ ॥

ਸਤਿਗੁਰ ਸੇਵਾ ਨਾਮੁ ਦ੍ਰਿੜ੍ਹਾਏ ॥

ਜਿਨ ਇਕੁ ਜਾਤਾ ਸੇ ਜਨ ਪਰਵਾਣੁ ॥

ਨਾਨਕ ਨਾਮਿ ਰਤੇ ਦਰਿ ਨੀਸਾਣੁ ॥

੪॥

੧੦॥

ਬਸੰਤੁ ਮਹਲਾ ੩ ॥

ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥

ਆਪੇ ਆਪਿ ਵਸੈ ਮਨਿ ਆਏ ॥

ਨਿਹਚਲ ਮਤਿ ਸਦਾ ਮਨ ਧੀਰ ॥

ਹਰਿ ਗੁਣ ਗਾਵੈ ਗੁਣੀ ਗਹੀਰ ॥

੧॥

ਨਾਮਹੁ ਭੂਲੇ ਮਰਹਿ ਬਿਖੁ ਖਾਇ ॥

ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥

੧॥

ਰਹਾਉ ॥

ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥

ਬਹੁ ਅਭਿਮਾਨਿ ਅਪਣੀ ਪਤਿ ਖੋਇ ॥

ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥

ਬਾਹਰਿ ਜਾਦਾ ਘਰ ਮਹਿ ਆਣਿਆ ॥

੨॥

ਘਰ ਮਹਿ ਵਸਤੁ ਅਗਮ ਅਪਾਰਾ ॥

ਗੁਰਮਤਿ ਖੋਜਹਿ ਸਬਦਿ ਬੀਚਾਰਾ ॥

ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥

ਸਦਾ ਰੰਗਿ ਰਾਤੇ ਸਚਿ ਸਮਾਹਿ ॥

੩॥

ਆਪਿ ਕਰੇ ਕਿਛੁ ਕਰਣੁ ਨ ਜਾਇ ॥

ਆਪੇ ਭਾਵੈ ਲਏ ਮਿਲਾਇ ॥

ਤਿਸ ਤੇ ਨੇੜੈ ਨਾਹੀ ਕੋ ਦੂਰਿ ॥

ਨਾਨਕ ਨਾਮਿ ਰਹਿਆ ਭਰਪੂਰਿ ॥

੪॥

੧੧॥

ਬਸੰਤੁ ਮਹਲਾ ੩ ॥

ਗੁਰ ਸਬਦੀ ਹਰਿ ਚੇਤਿ ਸੁਭਾਇ ॥

ਰਾਮ ਨਾਮ ਰਸਿ ਰਹੈ ਅਘਾਇ ॥

ਕੋਟ ਕੋਟੰਤਰ ਕੇ ਪਾਪ ਜਲਿ ਜਾਹਿ ॥

ਜੀਵਤ ਮਰਹਿ ਹਰਿ ਨਾਮਿ ਸਮਾਹਿ ॥

੧॥

ਹਰਿ ਕੀ ਦਾਤਿ ਹਰਿ ਜੀਉ ਜਾਣੈ ॥

ਗੁਰ ਕੈ ਸਬਦਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥

੧॥

ਰਹਾਉ ॥

ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥

ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥

ਗੁਰਮਤਿ ਨਾਮੁ ਪਰਾਪਤਿ ਹੋਇ ॥

ਵਡਭਾਗੀ ਹਰਿ ਪਾਵੈ ਸੋਇ ॥

੨॥

ਕਲਿ ਮਹਿ ਰਾਮ ਨਾਮਿ ਵਡਿਆਈ ॥

SikhiAt.Net
1175 ×