ਗੁਰ ਪੂਰੇ ਤੇ ਪਾਇਆ ਜਾਈ ॥
ਨਾਮਿ ਰਤੇ ਸਦਾ ਸੁਖੁ ਪਾਈ ॥
ਬਿਨੁ ਨਾਮੈ ਹਉਮੈ ਜਲਿ ਜਾਈ ॥
੩॥
ਵਡਭਾਗੀ ਹਰਿ ਨਾਮੁ ਬੀਚਾਰਾ ॥
ਛੂਟੈ ਰਾਮ ਨਾਮਿ ਦੁਖੁ ਸਾਰਾ ॥
ਹਿਰਦੈ ਵਸਿਆ ਸੁ ਬਾਹਰਿ ਪਾਸਾਰਾ ॥
ਨਾਨਕ ਜਾਣੈ ਸਭੁ ਉਪਾਵਣਹਾਰਾ ॥
੪॥
੧੨॥
ਬਸੰਤੁ ਮਹਲਾ ੩ ਇਕ ਤੁਕੇ ॥
ਤੇਰਾ ਕੀਆ ਕਿਰਮ ਜੰਤੁ ॥
ਦੇਹਿ ਤ ਜਾਪੀ ਆਦਿ ਮੰਤੁ ॥
੧॥
ਗੁਣ ਆਖਿ ਵੀਚਾਰੀ ਮੇਰੀ ਮਾਇ ॥
ਹਰਿ ਜਪਿ ਹਰਿ ਕੈ ਲਗਉ ਪਾਇ ॥
੧॥
ਰਹਾਉ ॥
ਗੁਰ ਪ੍ਰਸਾਦਿ ਲਾਗੇ ਨਾਮ ਸੁਆਦਿ ॥
ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥
੨॥
ਗੁਰਿ ਕਿਰਪਾ ਕੀਨ੍ਹੀ ਚੂਕਾ ਅਭਿਮਾਨੁ ॥
ਸਹਜ ਭਾਇ ਪਾਇਆ ਹਰਿ ਨਾਮੁ ॥
੩॥
ਊਤਮੁ ਊਚਾ ਸਬਦ ਕਾਮੁ ॥
ਨਾਨਕੁ ਵਖਾਣੈ ਸਾਚੁ ਨਾਮੁ ॥
੪॥
੧॥
੧੩॥
ਬਸੰਤੁ ਮਹਲਾ ੩ ॥
ਬਨਸਪਤਿ ਮਉਲੀ ਚੜਿਆ ਬਸੰਤੁ ॥
ਇਹੁ ਮਨੁ ਮਉਲਿਆ ਸਤਿਗੁਰੂ ਸੰਗਿ ॥
੧॥
ਤੁਮ੍ਹ ਸਾਚੁ ਧਿਆਵਹੁ ਮੁਗਧ ਮਨਾ ॥
ਤਾਂ ਸੁਖੁ ਪਾਵਹੁ ਮੇਰੇ ਮਨਾ ॥
੧॥
ਰਹਾਉ ॥
ਇਤੁ ਮਨਿ ਮਉਲਿਐ ਭਇਆ ਅਨੰਦੁ ॥
ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥
੨॥
ਏਕੋ ਏਕੁ ਸਭੁ ਆਖਿ ਵਖਾਣੈ ॥
ਹੁਕਮੁ ਬੂਝੈ ਤਾਂ ਏਕੋ ਜਾਣੈ ॥
੩॥
ਕਹਤ ਨਾਨਕੁ ਹਉਮੈ ਕਹੈ ਨ ਕੋਇ ॥
ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ॥
੪॥
੨॥
੧੪॥
ਬਸੰਤੁ ਮਹਲਾ ੩ ॥
ਸਭਿ ਜੁਗ ਤੇਰੇ ਕੀਤੇ ਹੋਏ ॥
ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥
੧॥
ਹਰਿ ਜੀਉ ਆਪੇ ਲੈਹੁ ਮਿਲਾਇ ॥
ਗੁਰ ਕੈ ਸਬਦਿ ਸਚ ਨਾਮਿ ਸਮਾਇ ॥
੧॥
ਰਹਾਉ ॥
ਮਨਿ ਬਸੰਤੁ ਹਰੇ ਸਭਿ ਲੋਇ ॥
ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥
੨॥
ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥
ਰਾਮ ਨਾਮੁ ਰਾਖੈ ਉਰ ਧਾਰੇ ॥
੩॥
ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥
ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥
੪॥
੩॥
੧੫॥
ਬਸੰਤੁ ਮਹਲਾ ੩ ॥
ਤਿਨ੍ਹ ਬਸੰਤੁ ਜੋ ਹਰਿ ਗੁਣ ਗਾਇ ॥
ਪੂਰੈ ਭਾਗਿ ਹਰਿ ਭਗਤਿ ਕਰਾਇ ॥
੧॥
ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥
ਇਹੁ ਮਨੁ ਜਲਿਆ ਦੂਜੈ ਦੋਇ ॥
੧॥
ਰਹਾਉ ॥
ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥
ਮਾਇਆ ਮੂਠਾ ਸਦਾ ਬਿਲਲਾਇ ॥
੨॥
ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥
ਜਮਕਾਲ ਕੀ ਫਿਰਿ ਆਵੈ ਨ ਫੇਟੈ ॥
੩॥
ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥
ਨਾਨਕ ਮਾਇਆ ਮੋਹੁ ਸਬਦਿ ਜਲਾਇ ॥
੪॥
੪॥
੧੬॥
ਬਸੰਤੁ ਮਹਲਾ ੩ ॥
ਬਸੰਤੁ ਚੜਿਆ ਫੂਲੀ ਬਨਰਾਇ ॥
ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥
੧॥