Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1180
Pavan Ang 1180 of 1430

ਬਸੰਤੁ ਮਹਲਾ ੫ ਘਰੁ ੧ ਦੁਤੁਕੇ ੴ ਸਤਿਗੁਰ ਪ੍ਰਸਾਦਿ ॥

ਗੁਰੁ ਸੇਵਉ ਕਰਿ ਨਮਸਕਾਰ ॥

ਆਜੁ ਹਮਾਰੈ ਮੰਗਲਚਾਰ ॥

ਆਜੁ ਹਮਾਰੈ ਮਹਾ ਅਨੰਦ ॥

ਚਿੰਤ ਲਥੀ ਭੇਟੇ ਗੋਬਿੰਦ ॥

੧॥

ਆਜੁ ਹਮਾਰੈ ਗ੍ਰਿਹਿ ਬਸੰਤ ॥

ਗੁਨ ਗਾਏ ਪ੍ਰਭ ਤੁਮ੍ਹ ਬੇਅੰਤ ॥

੧॥

ਰਹਾਉ ॥

ਆਜੁ ਹਮਾਰੈ ਬਨੇ ਫਾਗ ॥

ਪ੍ਰਭ ਸੰਗੀ ਮਿਲਿ ਖੇਲਨ ਲਾਗ ॥

ਹੋਲੀ ਕੀਨੀ ਸੰਤ ਸੇਵ ॥

ਰੰਗੁ ਲਾਗਾ ਅਤਿ ਲਾਲ ਦੇਵ ॥

੨॥

ਮਨੁ ਤਨੁ ਮਉਲਿਓ ਅਤਿ ਅਨੂਪ ॥

ਸੂਕੈ ਨਾਹੀ ਛਾਵ ਧੂਪ ॥

ਸਗਲੀ ਰੂਤੀ ਹਰਿਆ ਹੋਇ ॥

ਸਦ ਬਸੰਤ ਗੁਰ ਮਿਲੇ ਦੇਵ ॥

੩॥

ਬਿਰਖੁ ਜਮਿਓ ਹੈ ਪਾਰਜਾਤ ॥

ਫੂਲ ਲਗੇ ਫਲ ਰਤਨ ਭਾਂਤਿ ॥

ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥

ਜਨ ਨਾਨਕ ਹਰਿ ਹਰਿ ਹਰਿ ਧਿਆਇ ॥

੪॥

੧॥

ਬਸੰਤੁ ਮਹਲਾ ੫ ॥

ਹਟਵਾਣੀ ਧਨ ਮਾਲ ਹਾਟੁ ਕੀਤੁ ॥

ਜੂਆਰੀ ਜੂਏ ਮਾਹਿ ਚੀਤੁ ॥

ਅਮਲੀ ਜੀਵੈ ਅਮਲੁ ਖਾਇ ॥

ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥

੧॥

ਅਪਨੈ ਰੰਗਿ ਸਭੁ ਕੋ ਰਚੈ ॥

ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥

੧॥

ਰਹਾਉ ॥

ਮੇਘ ਸਮੈ ਮੋਰ ਨਿਰਤਿਕਾਰ ॥

ਚੰਦ ਦੇਖਿ ਬਿਗਸਹਿ ਕਉਲਾਰ ॥

ਮਾਤਾ ਬਾਰਿਕ ਦੇਖਿ ਅਨੰਦ ॥

ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥

੨॥

ਸਿੰਘ ਰੁਚੈ ਸਦ ਭੋਜਨੁ ਮਾਸ ॥

ਰਣੁ ਦੇਖਿ ਸੂਰੇ ਚਿਤ ਉਲਾਸ ॥

ਕਿਰਪਨ ਕਉ ਅਤਿ ਧਨ ਪਿਆਰੁ ॥

ਹਰਿ ਜਨ ਕਉ ਹਰਿ ਹਰਿ ਆਧਾਰੁ ॥

੩॥

ਸਰਬ ਰੰਗ ਇਕ ਰੰਗ ਮਾਹਿ ॥

ਸਰਬ ਸੁਖਾ ਸੁਖ ਹਰਿ ਕੈ ਨਾਇ ॥

ਤਿਸਹਿ ਪਰਾਪਤਿ ਇਹੁ ਨਿਧਾਨੁ ॥

ਨਾਨਕ ਗੁਰੁ ਜਿਸੁ ਕਰੇ ਦਾਨੁ ॥

੪॥

੨॥

ਬਸੰਤੁ ਮਹਲਾ ੫ ॥

ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥

ਤਿਸੁ ਬਸੰਤੁ ਜਿਸੁ ਗੁਰੁ ਦਇਆਲੁ ॥

ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥

ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥

੧॥

ਗ੍ਰਿਹਿ ਤਾ ਕੇ ਬਸੰਤੁ ਗਨੀ ॥

ਜਾ ਕੈ ਕੀਰਤਨੁ ਹਰਿ ਧੁਨੀ ॥

੧॥

ਰਹਾਉ ॥

ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥

ਗਿਆਨੁ ਕਮਾਈਐ ਪੂਛਿ ਜਨਾਂ ॥

ਸੋ ਤਪਸੀ ਜਿਸੁ ਸਾਧਸੰਗੁ ॥

ਸਦ ਧਿਆਨੀ ਜਿਸੁ ਗੁਰਹਿ ਰੰਗੁ ॥

੨॥

ਸੇ ਨਿਰਭਉ ਜਿਨ੍ਹ ਭਉ ਪਇਆ ॥

ਸੋ ਸੁਖੀਆ ਜਿਸੁ ਭ੍ਰਮੁ ਗਇਆ ॥

ਸੋ ਇਕਾਂਤੀ ਜਿਸੁ ਰਿਦਾ ਥਾਇ ॥

ਸੋਈ ਨਿਹਚਲੁ ਸਾਚ ਠਾਇ ॥

੩॥

ਏਕਾ ਖੋਜੈ ਏਕ ਪ੍ਰੀਤਿ ॥

ਦਰਸਨ ਪਰਸਨ ਹੀਤ ਚੀਤਿ ॥

ਹਰਿ ਰੰਗ ਰੰਗਾ ਸਹਜਿ ਮਾਣੁ ॥

ਨਾਨਕ ਦਾਸ ਤਿਸੁ ਜਨ ਕੁਰਬਾਣੁ ॥

੪॥

੩॥

SikhiAt.Net
1180 ×