ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1186
ਪਾਵਨ ਅੰਗ 1186 / 1430

ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥

ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥

੩॥

ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥

ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥

੪॥

੨॥

੨੦॥

ਬਸੰਤੁ ਹਿੰਡੋਲ ਮਹਲਾ ੫ ॥

ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥

੧॥

ਪਿਤਾ ਪਾਰਬ੍ਰਹਮ ਪ੍ਰਭ ਧਨੀ ॥

ਮੋਹਿ ਨਿਸਤਾਰਹੁ ਨਿਰਗੁਨੀ ॥

੧॥

ਰਹਾਉ ॥

ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥

੨॥

ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥

੩॥

ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥

੪॥

੩॥

੨੧॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਬਸੰਤੁ ਹਿੰਡੋਲ ਮਹਲਾ ੯ ॥

ਸਾਧੋ ਇਹੁ ਤਨੁ ਮਿਥਿਆ ਜਾਨਉ ॥

ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥

੧॥

ਰਹਾਉ ॥

ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥

ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥

੧॥

ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥

ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥

੨॥

੧॥

ਬਸੰਤੁ ਮਹਲਾ ੯ ॥

ਪਾਪੀ ਹੀਐ ਮੈ ਕਾਮੁ ਬਸਾਇ ॥

ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥

੧॥

ਰਹਾਉ ॥

ਜੋਗੀ ਜੰਗਮ ਅਰੁ ਸੰਨਿਆਸ ॥

ਸਭ ਹੀ ਪਰਿ ਡਾਰੀ ਇਹ ਫਾਸ ॥

੧॥

ਜਿਹਿ ਜਿਹਿ ਹਰਿ ਕੋ ਨਾਮੁ ਸਮ੍ਹਾਰਿ ॥

ਤੇ ਭਵ ਸਾਗਰ ਉਤਰੇ ਪਾਰਿ ॥

੨॥

ਜਨ ਨਾਨਕ ਹਰਿ ਕੀ ਸਰਨਾਇ ॥

ਦੀਜੈ ਨਾਮੁ ਰਹੈ ਗੁਨ ਗਾਇ ॥

੩॥

੨॥

ਬਸੰਤੁ ਮਹਲਾ ੯ ॥

ਮਾਈ ਮੈ ਧਨੁ ਪਾਇਓ ਹਰਿ ਨਾਮੁ ॥

ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥

੧॥

ਰਹਾਉ ॥

ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥

ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥

੧॥

ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥

ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥

੨॥

ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥

ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥

੩॥

੩॥

ਬਸੰਤੁ ਮਹਲਾ ੯ ॥

ਮਨ ਕਹਾ ਬਿਸਾਰਿਓ ਰਾਮ ਨਾਮੁ ॥

ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥

੧॥

ਰਹਾਉ ॥

ਇਹੁ ਜਗੁ ਧੂਏ ਕਾ ਪਹਾਰ ॥

SikhiAt.Net
1186 ×