ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1188
ਪਾਵਨ ਅੰਗ 1188 / 1430

ਮਨੁ ਭੂਲਉ ਭਰਮਸਿ ਭਵਰ ਤਾਰ ॥

ਬਿਲ ਬਿਰਥੇ ਚਾਹੈ ਬਹੁ ਬਿਕਾਰ ॥

ਮੈਗਲ ਜਿਉ ਫਾਸਸਿ ਕਾਮਹਾਰ ॥

ਕੜਿ ਬੰਧਨਿ ਬਾਧਿਓ ਸੀਸ ਮਾਰ ॥

੨॥

ਮਨੁ ਮੁਗਧੌ ਦਾਦਰੁ ਭਗਤਿਹੀਨੁ ॥

ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥

ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥

ਸਭਿ ਦੂਖ ਸਖਾਈ ਗੁਣਹ ਬੀਨ ॥

੩॥

ਮਨੁ ਚਲੈ ਨ ਜਾਈ ਠਾਕਿ ਰਾਖੁ ॥

ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥

ਤੂ ਆਪੇ ਸੁਰਤਾ ਆਪਿ ਰਾਖੁ ॥

ਧਰਿ ਧਾਰਣ ਦੇਖੈ ਜਾਣੈ ਆਪਿ ॥

੪॥

ਆਪਿ ਭੁਲਾਏ ਕਿਸੁ ਕਹਉ ਜਾਇ ॥

ਗੁਰੁ ਮੇਲੇ ਬਿਰਥਾ ਕਹਉ ਮਾਇ ॥

ਅਵਗਣ ਛੋਡਉ ਗੁਣ ਕਮਾਇ ॥

ਗੁਰ ਸਬਦੀ ਰਾਤਾ ਸਚਿ ਸਮਾਇ ॥

੫॥

ਸਤਿਗੁਰ ਮਿਲਿਐ ਮਤਿ ਊਤਮ ਹੋਇ ॥

ਮਨੁ ਨਿਰਮਲੁ ਹਉਮੈ ਕਢੈ ਧੋਇ ॥

ਸਦਾ ਮੁਕਤੁ ਬੰਧਿ ਨ ਸਕੈ ਕੋਇ ॥

ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥

੬॥

ਮਨੁ ਹਰਿ ਕੈ ਭਾਣੈ ਆਵੈ ਜਾਇ ॥

ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥

ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥

ਦੂਖ ਸੂਖ ਸਭ ਤਿਸੁ ਰਜਾਇ ॥

੭॥

ਤੂ ਅਭੁਲੁ ਨ ਭੂਲੌ ਕਦੇ ਨਾਹਿ ॥

ਗੁਰ ਸਬਦੁ ਸੁਣਾਏ ਮਤਿ ਅਗਾਹਿ ॥

ਤੂ ਮੋਟਉ ਠਾਕੁਰੁ ਸਬਦ ਮਾਹਿ ॥

ਮਨੁ ਨਾਨਕ ਮਾਨਿਆ ਸਚੁ ਸਲਾਹਿ ॥

੮॥

੨॥

ਬਸੰਤੁ ਮਹਲਾ ੧ ॥

ਦਰਸਨ ਕੀ ਪਿਆਸ ਜਿਸੁ ਨਰ ਹੋਇ ॥

ਏਕਤੁ ਰਾਚੈ ਪਰਹਰਿ ਦੋਇ ॥

ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥

ਗੁਰਮੁਖਿ ਬੂਝੈ ਏਕ ਸਮਾਇ ॥

੧॥

ਤੇਰੇ ਦਰਸਨ ਕਉ ਕੇਤੀ ਬਿਲਲਾਇ ॥

ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥

੧॥

ਰਹਾਉ ॥

ਬੇਦ ਵਖਾਣਿ ਕਹਹਿ ਇਕੁ ਕਹੀਐ ॥

ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥

ਏਕੋ ਕਰਤਾ ਜਿਨਿ ਜਗੁ ਕੀਆ ॥

ਬਾਝੁ ਕਲਾ ਧਰਿ ਗਗਨੁ ਧਰੀਆ ॥

੨॥

ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥

ਏਕੁ ਨਿਰਾਲਮੁ ਅਕਥ ਕਹਾਣੀ ॥

ਏਕੋ ਸਬਦੁ ਸਚਾ ਨੀਸਾਣੁ ॥

ਪੂਰੇ ਗੁਰ ਤੇ ਜਾਣੈ ਜਾਣੁ ॥

੩॥

ਏਕੋ ਧਰਮੁ ਦ੍ਰਿੜੈ ਸਚੁ ਕੋਈ ॥

ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥

ਅਨਹਦਿ ਰਾਤਾ ਏਕ ਲਿਵ ਤਾਰ ॥

ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥

੪॥

ਏਕੋ ਤਖਤੁ ਏਕੋ ਪਾਤਿਸਾਹੁ ॥

ਸਰਬੀ ਥਾਈ ਵੇਪਰਵਾਹੁ ॥

ਤਿਸ ਕਾ ਕੀਆ ਤ੍ਰਿਭਵਣ ਸਾਰੁ ॥

ਓਹੁ ਅਗਮੁ ਅਗੋਚਰੁ ਏਕੰਕਾਰੁ ॥

੫॥

ਏਕਾ ਮੂਰਤਿ ਸਾਚਾ ਨਾਉ ॥

ਤਿਥੈ ਨਿਬੜੈ ਸਾਚੁ ਨਿਆਉ ॥

ਸਾਚੀ ਕਰਣੀ ਪਤਿ ਪਰਵਾਣੁ ॥

ਸਾਚੀ ਦਰਗਹ ਪਾਵੈ ਮਾਣੁ ॥

੬॥

ਏਕਾ ਭਗਤਿ ਏਕੋ ਹੈ ਭਾਉ ॥

ਬਿਨੁ ਭੈ ਭਗਤੀ ਆਵਉ ਜਾਉ ॥

ਗੁਰ ਤੇ ਸਮਝਿ ਰਹੈ ਮਿਹਮਾਣੁ ॥

SikhiAt.Net
1188 ×