Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1189
Pavan Ang 1189 of 1430

ਹਰਿ ਰਸਿ ਰਾਤਾ ਜਨੁ ਪਰਵਾਣੁ ॥

੭॥

ਇਤ ਉਤ ਦੇਖਉ ਸਹਜੇ ਰਾਵਉ ॥

ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥

ਨਾਨਕ ਹਉਮੈ ਸਬਦਿ ਜਲਾਇਆ ॥

ਸਤਿਗੁਰਿ ਸਾਚਾ ਦਰਸੁ ਦਿਖਾਇਆ ॥

੮॥

੩॥

ਬਸੰਤੁ ਮਹਲਾ ੧ ॥

ਚੰਚਲੁ ਚੀਤੁ ਨ ਪਾਵੈ ਪਾਰਾ ॥

ਆਵਤ ਜਾਤ ਨ ਲਾਗੈ ਬਾਰਾ ॥

ਦੂਖੁ ਘਣੋ ਮਰੀਐ ਕਰਤਾਰਾ ॥

ਬਿਨੁ ਪ੍ਰੀਤਮ ਕੋ ਕਰੈ ਨ ਸਾਰਾ ॥

੧॥

ਸਭ ਊਤਮ ਕਿਸੁ ਆਖਉ ਹੀਨਾ ॥

ਹਰਿ ਭਗਤੀ ਸਚਿ ਨਾਮਿ ਪਤੀਨਾ ॥

੧॥

ਰਹਾਉ ॥

ਅਉਖਧ ਕਰਿ ਥਾਕੀ ਬਹੁਤੇਰੇ ॥

ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥

ਬਿਨੁ ਹਰਿ ਭਗਤੀ ਦੂਖ ਘਣੇਰੇ ॥

ਦੁਖ ਸੁਖ ਦਾਤੇ ਠਾਕੁਰ ਮੇਰੇ ॥

੨॥

ਰੋਗੁ ਵਡੋ ਕਿਉ ਬਾਂਧਉ ਧੀਰਾ ॥

ਰੋਗੁ ਬੁਝੈ ਸੋ ਕਾਟੈ ਪੀਰਾ ॥

ਮੈ ਅਵਗਣ ਮਨ ਮਾਹਿ ਸਰੀਰਾ ॥

ਢੂਢਤ ਖੋਜਤ ਗੁਰਿ ਮੇਲੇ ਬੀਰਾ ॥

੩॥

ਗੁਰ ਕਾ ਸਬਦੁ ਦਾਰੂ ਹਰਿ ਨਾਉ ॥

ਜਿਉ ਤੂ ਰਾਖਹਿ ਤਿਵੈ ਰਹਾਉ ॥

ਜਗੁ ਰੋਗੀ ਕਹ ਦੇਖਿ ਦਿਖਾਉ ॥

ਹਰਿ ਨਿਰਮਾਇਲੁ ਨਿਰਮਲੁ ਨਾਉ ॥

੪॥

ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥

ਗੁਰ ਮਹਲੀ ਸੋ ਮਹਲਿ ਬੁਲਾਵੈ ॥

ਮਨ ਮਹਿ ਮਨੂਆ ਚਿਤ ਮਹਿ ਚੀਤਾ ॥

ਐਸੇ ਹਰਿ ਕੇ ਲੋਗ ਅਤੀਤਾ ॥

੫॥

ਹਰਖ ਸੋਗ ਤੇ ਰਹਹਿ ਨਿਰਾਸਾ ॥

ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥

ਆਪੁ ਪਛਾਣਿ ਰਹੈ ਲਿਵ ਲਾਗਾ ॥

ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥

੬॥

ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥

ਸਹਜਿ ਮਰਉ ਜੀਵਤ ਹੀ ਜੀਵਉ ॥

ਅਪਣੋ ਕਰਿ ਰਾਖਹੁ ਗੁਰ ਭਾਵੈ ॥

ਤੁਮਰੋ ਹੋਇ ਸੁ ਤੁਝਹਿ ਸਮਾਵੈ ॥

੭॥

ਭੋਗੀ ਕਉ ਦੁਖੁ ਰੋਗ ਵਿਆਪੈ ॥

ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ ॥

ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥

ਨਾਨਕ ਰਾਮੁ ਰਵੈ ਹਿਤ ਚੀਤਾ ॥

੮॥

੪॥

ਬਸੰਤੁ ਮਹਲਾ ੧ ਇਕ ਤੁਕੀਆ ॥

ਮਤੁ ਭਸਮ ਅੰਧੂਲੇ ਗਰਬਿ ਜਾਹਿ ॥

ਇਨ ਬਿਧਿ ਨਾਗੇ ਜੋਗੁ ਨਾਹਿ ॥

੧॥

ਮੂੜ੍ਹੇ ਕਾਹੇ ਬਿਸਾਰਿਓ ਤੈ ਰਾਮ ਨਾਮ ॥

ਅੰਤ ਕਾਲਿ ਤੇਰੈ ਆਵੈ ਕਾਮ ॥

੧॥

ਰਹਾਉ ॥

ਗੁਰ ਪੂਛਿ ਤੁਮ ਕਰਹੁ ਬੀਚਾਰੁ ॥

ਜਹ ਦੇਖਉ ਤਹ ਸਾਰਿਗਪਾਣਿ ॥

੨॥

ਕਿਆ ਹਉ ਆਖਾ ਜਾਂ ਕਛੂ ਨਾਹਿ ॥

ਜਾਤਿ ਪਤਿ ਸਭ ਤੇਰੈ ਨਾਇ ॥

੩॥

ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥

ਚਲਤੀ ਬਾਰ ਤੇਰੋ ਕਛੂ ਨਾਹਿ ॥

੪॥

ਪੰਚ ਮਾਰਿ ਚਿਤੁ ਰਖਹੁ ਥਾਇ ॥

ਜੋਗ ਜੁਗਤਿ ਕੀ ਇਹੈ ਪਾਂਇ ॥

੫॥

ਹਉਮੈ ਪੈਖੜੁ ਤੇਰੇ ਮਨੈ ਮਾਹਿ ॥

ਹਰਿ ਨ ਚੇਤਹਿ ਮੂੜੇ ਮੁਕਤਿ ਜਾਹਿ ॥

੬॥

ਮਤ ਹਰਿ ਵਿਸਰਿਐ ਜਮ ਵਸਿ ਪਾਹਿ ॥

ਅੰਤ ਕਾਲਿ ਮੂੜੇ ਚੋਟ ਖਾਹਿ ॥

੭॥

SikhiAt.Net
1189 ×