ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
118
ਪਾਵਨ ਅੰਗ 118 / 1430

ਹਰਿ ਚੇਤਹੁ ਅੰਤਿ ਹੋਇ ਸਖਾਈ ॥

ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥

ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥

੧॥

ਰਹਾਉ ॥

ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥

ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥

੨॥

ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥

ਗੁਰ ਕੈ ਤਕੀਐ ਨਾਮਿ ਅਧਾਰੇ ॥

ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥

੩॥

ਮਨਮੁਖਿ ਅੰਧੇ ਸੁਧਿ ਨ ਕਾਈ ॥

ਆਤਮ ਘਾਤੀ ਹੈ ਜਗਤ ਕਸਾਈ ॥

ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥

੪॥

ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥

ਸਦਾ ਸਮਾਲੇ ਕੋ ਨਾਹੀ ਖਾਲੀ ॥

ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥

੫॥

ਮਨਮੁਖੁ ਰੋਗੀ ਹੈ ਸੰਸਾਰਾ ॥

ਸੁਖਦਾਤਾ ਵਿਸਰਿਆ ਅਗਮ ਅਪਾਰਾ ॥

ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥

੬॥

ਜਿਨਿ ਕੀਤੇ ਸੋਈ ਬਿਧਿ ਜਾਣੈ ॥

ਆਪਿ ਕਰੇ ਤਾ ਹੁਕਮਿ ਪਛਾਣੈ ॥

ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥

੭॥

ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥

ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥

ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥

੮॥

੧੪॥

੧੫॥

ਮਾਝ ਮਹਲਾ ੩ ॥

ਅੰਮ੍ਰਿਤ ਨਾਮੁ ਮੰਨਿ ਵਸਾਏ ॥

ਹਉਮੈ ਮੇਰਾ ਸਭੁ ਦੁਖੁ ਗਵਾਏ ॥

ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ ॥

ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥

੧॥

ਰਹਾਉ ॥

ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ ॥

ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥

ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥

੨॥

ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥

ਅੰਮ੍ਰਿਤੁ ਗੁਰ ਪਰਸਾਦੀ ਪਾਏ ॥

ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥

੩॥

ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥

ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥

ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥

੪॥

ਅਜਬ ਕੰਮ ਕਰਤੇ ਹਰਿ ਕੇਰੇ ॥

ਇਹੁ ਮਨੁ ਭੂਲਾ ਜਾਂਦਾ ਫੇਰੇ ॥

ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥

੫॥

SikhiAt.Net
118 ×