Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1190
Pavan Ang 1190 of 1430

ਗੁਰ ਸਬਦੁ ਬੀਚਾਰਹਿ ਆਪੁ ਜਾਇ ॥

ਸਾਚ ਜੋਗੁ ਮਨਿ ਵਸੈ ਆਇ ॥

੮॥

ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਨਾਹਿ ॥

ਮੜੀ ਮਸਾਣੀ ਮੂੜੇ ਜੋਗੁ ਨਾਹਿ ॥

੯॥

ਗੁਣ ਨਾਨਕੁ ਬੋਲੈ ਭਲੀ ਬਾਣਿ ॥

ਤੁਮ ਹੋਹੁ ਸੁਜਾਖੇ ਲੇਹੁ ਪਛਾਣਿ ॥

੧੦॥

੫॥

ਬਸੰਤੁ ਮਹਲਾ ੧ ॥

ਦੁਬਿਧਾ ਦੁਰਮਤਿ ਅਧੁਲੀ ਕਾਰ ॥

ਮਨਮੁਖਿ ਭਰਮੈ ਮਝਿ ਗੁਬਾਰ ॥

੧॥

ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥

ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥

੧॥

ਰਹਾਉ ॥

ਮਨਮੁਖਿ ਅੰਧੁਲੇ ਗੁਰਮਤਿ ਨ ਭਾਈ ॥

ਪਸੂ ਭਏ ਅਭਿਮਾਨੁ ਨ ਜਾਈ ॥

੨॥

ਲਖ ਚਉਰਾਸੀਹ ਜੰਤ ਉਪਾਏ ॥

ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥

੩॥

ਸਗਲੀ ਭੂਲੈ ਨਹੀ ਸਬਦੁ ਅਚਾਰੁ ॥

ਸੋ ਸਮਝੈ ਜਿਸੁ ਗੁਰੁ ਕਰਤਾਰੁ ॥

੪॥

ਗੁਰ ਕੇ ਚਾਕਰ ਠਾਕੁਰ ਭਾਣੇ ॥

ਬਖਸਿ ਲੀਏ ਨਾਹੀ ਜਮ ਕਾਣੇ ॥

੫॥

ਜਿਨ ਕੈ ਹਿਰਦੈ ਏਕੋ ਭਾਇਆ ॥

ਆਪੇ ਮੇਲੇ ਭਰਮੁ ਚੁਕਾਇਆ ॥

੬॥

ਬੇਮੁਹਤਾਜੁ ਬੇਅੰਤੁ ਅਪਾਰਾ ॥

ਸਚਿ ਪਤੀਜੈ ਕਰਣੈਹਾਰਾ ॥

੭॥

ਨਾਨਕ ਭੂਲੇ ਗੁਰੁ ਸਮਝਾਵੈ ॥

ਏਕੁ ਦਿਖਾਵੈ ਸਾਚਿ ਟਿਕਾਵੈ ॥

੮॥

੬॥

ਬਸੰਤੁ ਮਹਲਾ ੧ ॥

ਆਪੇ ਭਵਰਾ ਫੂਲ ਬੇਲਿ ॥

ਆਪੇ ਸੰਗਤਿ ਮੀਤ ਮੇਲਿ ॥

੧॥

ਐਸੀ ਭਵਰਾ ਬਾਸੁ ਲੇ ॥

ਤਰਵਰ ਫੂਲੇ ਬਨ ਹਰੇ ॥

੧॥

ਰਹਾਉ ॥

ਆਪੇ ਕਵਲਾ ਕੰਤੁ ਆਪਿ ॥

ਆਪੇ ਰਾਵੇ ਸਬਦਿ ਥਾਪਿ ॥

੨॥

ਆਪੇ ਬਛਰੂ ਗਊ ਖੀਰੁ ॥

ਆਪੇ ਮੰਦਰੁ ਥੰਮ੍ਹੁ ਸਰੀਰੁ ॥

੩॥

ਆਪੇ ਕਰਣੀ ਕਰਣਹਾਰੁ ॥

ਆਪੇ ਗੁਰਮੁਖਿ ਕਰਿ ਬੀਚਾਰੁ ॥

੪॥

ਤੂ ਕਰਿ ਕਰਿ ਦੇਖਹਿ ਕਰਣਹਾਰੁ ॥

ਜੋਤਿ ਜੀਅ ਅਸੰਖ ਦੇਇ ਅਧਾਰੁ ॥

੫॥

ਤੂ ਸਰੁ ਸਾਗਰੁ ਗੁਣ ਗਹੀਰੁ ॥

ਤੂ ਅਕੁਲ ਨਿਰੰਜਨੁ ਪਰਮ ਹੀਰੁ ॥

੬॥

ਤੂ ਆਪੇ ਕਰਤਾ ਕਰਣ ਜੋਗੁ ॥

ਨਿਹਕੇਵਲੁ ਰਾਜਨ ਸੁਖੀ ਲੋਗੁ ॥

੭॥

ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥

ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥

੮॥

੭॥

ਬਸੰਤੁ ਹਿੰਡੋਲੁ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥

ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥

੧॥

ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮ੍ਹਾਰੀ ॥

੧॥

ਰਹਾਉ ॥

ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ ॥

ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥

੨॥

ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥

SikhiAt.Net
1190 ×