ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥
੩॥
ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੋੁਟਵਾਰੀ ॥
ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮ੍ਹਾਰੀ ॥
੪॥
ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥
ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥
੫॥
ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥
ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥
੬॥
ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥
ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮ੍ਹਾਰੀ ॥
੭॥
ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥
ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮ੍ਹਾਲੀ ॥
੮॥
੧॥
੮॥
ਬਸੰਤੁ ਹਿੰਡੋਲੁ ਘਰੁ ੨ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥
ਅਨਿਕ ਉਪਾਵ ਜਤਨ ਕਰਿ ਥਾਕੇ ਬਾਰੰ ਬਾਰ ਭਰਮਾਈ ॥
੧॥
ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥
ਸਤਿਗੁਰੁ ਮਿਲੈ ਤ ਪੂਰਾ ਪਾਈਐ ਭਜੁ ਰਾਮ ਨਾਮੁ ਨੀਸਾਣੁ ॥
੧॥
ਰਹਾਉ ॥
ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥
ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥
੨॥
ਮੈ ਨਿਰਖਤ ਨਿਰਖਤ ਸਰੀਰੁ ਸਭੁ ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ ॥
ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ॥
੩॥
ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥
ਮਿਲਿਓ ਸੁਦਾਮਾ ਭਾਵਨੀ ਧਾਰਿ ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥
੪॥
ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ ॥
ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥
੫॥
ਜਨ ਕੀ ਉਸਤਤਿ ਹੈ ਰਾਮ ਨਾਮਾ ਦਹ ਦਿਸਿ ਸੋਭਾ ਪਾਈ ॥
ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥
੬॥
ਜਨ ਕਉ ਜਨੁ ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥
ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ ॥
੭॥
ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥
ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ ਜਲਹਿ ਸਮਾਵੈ ॥
੮॥
੧॥
੯॥