Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1198
Pavan Ang 1198 of 1430

ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥

ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥

੧॥

ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥

ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥

੨॥

ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥

ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥

੩॥

ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥

ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥

੪॥

੩॥

ਸਾਰੰਗ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥

ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥

੧॥

ਰਹਾਉ ॥

ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥

ਆਤਮ ਜੋਤਿ ਭਈ ਪਰਫੂਲਿਤ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥

੧॥

ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥

ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥

੨॥

ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥

ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥

੩॥

ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥

ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥

੪॥

੧॥

ਸਾਰੰਗ ਮਹਲਾ ੪ ॥

ਗੋਬਿੰਦ ਚਰਨਨ ਕਉ ਬਲਿਹਾਰੀ ॥

ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥

੧॥

ਰਹਾਉ ॥

ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥

ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥

੧॥

ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥

ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ॥

੨॥

ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥

ਤ੍ਰਿਸਨਾ ਜਲਤ ਨ ਕਬਹੂ ਬੂਝਹਿ ਜੂਐ ਬਾਜੀ ਹਾਰੀ ॥

੩॥

ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥

ਨਾਨਕ ਜਿਨ ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥

੪॥

੨॥

SikhiAt.Net
1198 ×