ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1199
ਪਾਵਨ ਅੰਗ 1199 / 1430

ਸਾਰਗ ਮਹਲਾ ੪ ॥

ਹਰਿ ਹਰਿ ਅੰਮ੍ਰਿਤ ਨਾਮੁ ਦੇਹੁ ਪਿਆਰੇ ॥

ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥

੧॥

ਰਹਾਉ ॥

ਜੋ ਜਨ ਦੀਨ ਭਏ ਗੁਰ ਆਗੈ ਤਿਨ ਕੇ ਦੂਖ ਨਿਵਾਰੇ ॥

ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥

੧॥

ਹਿਰਦੈ ਨਾਮੁ ਅੰਮ੍ਰਿਤ ਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ ॥

ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨ੍ਹਿਆ ਓਇ ਪਾਵਹਿ ਮੋਖ ਦੁਆਰੇ ॥

੨॥

ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ ॥

ਤਿਸੁ ਆਗੈ ਜੀਉ ਦੇਵਉ ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥

੩॥

ਮਨਮੁਖ ਭ੍ਰਮਿ ਦੂਜੈ ਭਾਇ ਲਾਗੇ ਅੰਤਰਿ ਅਗਿਆਨ ਗੁਬਾਰੇ ॥

ਸਤਿਗੁਰੁ ਦਾਤਾ ਨਦਰਿ ਨ ਆਵੈ ਨਾ ਉਰਵਾਰਿ ਨ ਪਾਰੇ ॥

੪॥

ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬ ਕਲਾ ਕਲ ਧਾਰੇ ॥

ਨਾਨਕੁ ਦਾਸਨਿ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥

੫॥

੩॥

ਸਾਰਗ ਮਹਲਾ ੪ ॥

ਗੋਬਿਦ ਕੀ ਐਸੀ ਕਾਰ ਕਮਾਇ ॥

ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥

੧॥

ਰਹਾਉ ॥

ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ ॥

ਅਨਦਿਨੁ ਰਹਸੁ ਭਇਆ ਮਨੁ ਮਾਨਿਆ ਜੋਤੀ ਜੋਤਿ ਮਿਲਾਇ ॥

੧॥

ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ ॥

ਗੁਰ ਕਿਰਪਾਲ ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥

੨॥

ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ ਲਾਇ ॥

ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥

੩॥

ਹਿਰਦੈ ਕਪਟੁ ਨਿਤ ਕਪਟੁ ਕਮਾਵਹਿ ਮੁਖਹੁ ਹਰਿ ਹਰਿ ਸੁਣਾਇ ॥

ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਖਾਇ ॥

੪॥

ਜਬ ਸੁਪ੍ਰਸੰਨ ਭਏ ਪ੍ਰਭ ਮੇਰੇ ਗੁਰਮੁਖਿ ਪਰਚਾ ਲਾਇ ॥

ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥

੫॥

੪॥

ਸਾਰਗ ਮਹਲਾ ੪ ॥

ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥

ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਸੁਖਾਨੀ ॥

੧॥

ਰਹਾਉ ॥

ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥

ਸੰਤ ਜਨਾ ਮਿਲਿ ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥

੧॥

ਹਰਿ ਕੈ ਰੰਗਿ ਰਤੇ ਬੈਰਾਗੀ ਜਿਨ੍ਹ ਗੁਰਮਤਿ ਨਾਮੁ ਪਛਾਨੀ ॥

ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ ਆਵਣ ਜਾਨੀ ॥

੨॥

ਨੈਣੀ ਬਿਰਹੁ ਦੇਖਾ ਪ੍ਰਭ ਸੁਆਮੀ ਰਸਨਾ ਨਾਮੁ ਵਖਾਨੀ ॥

SikhiAt.Net
1199 ×