ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥
੩॥
ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥
ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ ॥
੪॥
੫॥
ਸਾਰਗ ਮਹਲਾ ੪ ॥
ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥
ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥
੧॥
ਰਹਾਉ ॥
ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥
ਜਿਸੁ ਬਿਖਿਆ ਕਉ ਤੁਮ੍ਹ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥
੧॥
ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥
ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥
੨॥
ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥
ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥
੩॥
ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥
ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥
੪॥
੬॥
ਸਾਰਗ ਮਹਲਾ ੪ ਘਰੁ ੩ ਦੁਪਦਾ ੴ ਸਤਿਗੁਰ ਪ੍ਰਸਾਦਿ ॥
ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥
ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥
੧॥
ਰਹਾਉ ॥
ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥
ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥
੧॥
ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥
ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥
੨॥
੧॥
੭॥
ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥
੧॥
ਰਹਾਉ ॥
ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥
ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥
੧॥
ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥
ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥
੨॥
੧॥
੮॥