ਸਾਰਗ ਮਹਲਾ ੪ ਪੜਤਾਲ ॥
ਜਪਿ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥
੧॥
ਰਹਾਉ ॥
ਹਰਿ ਕਾ ਨਾਮੁ ਅੰਮ੍ਰਿਤੁ ਹਰਿ ਹਰਿ ਹਰੇ ਸੋ ਪੀਐ ਜਿਸੁ ਰਾਮੁ ਪਿਆਸੀ ॥
ਹਰਿ ਆਪਿ ਦਇਆਲੁ ਦਇਆ ਕਰਿ ਮੇਲੈ ਜਿਸੁ ਸਤਿਗੁਰੂ ਸੋ ਜਨੁ ਹਰਿ ਹਰਿ ਅੰਮ੍ਰਿਤ ਨਾਮੁ ਚਖਾਸੀ ॥
੧॥
ਜੋ ਜਨ ਸੇਵਹਿ ਸਦ ਸਦਾ ਮੇਰਾ ਹਰਿ ਹਰੇ ਤਿਨ ਕਾ ਸਭੁ ਦੂਖੁ ਭਰਮੁ ਭਉ ਜਾਸੀ ॥
ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਜਿਉ ਚਾਤ੍ਰਿਕੁ ਜਲਿ ਪੀਐ ਤ੍ਰਿਪਤਾਸੀ ॥
੨॥
੫॥
੧੨॥
ਸਾਰਗ ਮਹਲਾ ੪ ॥
ਜਪਿ ਮਨ ਸਿਰੀ ਰਾਮੁ ॥
ਰਾਮ ਰਮਤ ਰਾਮੁ ॥
ਸਤਿ ਸਤਿ ਰਾਮੁ ॥
ਬੋਲਹੁ ਭਈਆ ਸਦ ਰਾਮ ਰਾਮੁ ਰਾਮੁ ਰਵਿ ਰਹਿਆ ਸਰਬਗੇ ॥
੧॥
ਰਹਾਉ ॥
ਰਾਮੁ ਆਪੇ ਆਪਿ ਆਪੇ ਸਭੁ ਕਰਤਾ ਰਾਮੁ ਆਪੇ ਆਪਿ ਆਪਿ ਸਭਤੁ ਜਗੇ ॥
ਜਿਸੁ ਆਪਿ ਕ੍ਰਿਪਾ ਕਰੇ ਮੇਰਾ ਰਾਮ ਰਾਮ ਰਾਮ ਰਾਇ ਸੋ ਜਨੁ ਰਾਮ ਨਾਮ ਲਿਵ ਲਾਗੇ ॥
੧॥
ਰਾਮ ਨਾਮ ਕੀ ਉਪਮਾ ਦੇਖਹੁ ਹਰਿ ਸੰਤਹੁ ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ ॥
ਜਨ ਨਾਨਕ ਕਾ ਅੰਗੁ ਕੀਆ ਮੇਰੈ ਰਾਮ ਰਾਇ ਦੁਸਮਨ ਦੂਖ ਗਏ ਸਭਿ ਭਗੇ ॥
੨॥
੬॥
੧੩॥
ਸਾਰੰਗ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਮੂਰਤਿ ਕਉ ਬਲਿ ਜਾਉ ॥
ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥
੧॥
ਰਹਾਉ ॥
ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥
ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥
੧॥
ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥
ਦਹ ਦਿਸ ਜਾਂਉ ਤਹਾਂ ਤੂ ਸੰਗੇ ਤੇਰੀ ਕੀਰਤਿ ਕਰਮ ਕਮਾਉ ॥
੨॥
ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥
ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥
੩॥
ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ ਸਾਧਨ ਸਿਉ ਲਿਵ ਲਾਉ ॥
ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥
੪॥
੧॥
ਸਾਰਗ ਮਹਲਾ ੫ ॥
ਹਰਿ ਜੀਉ ਅੰਤਰਜਾਮੀ ਜਾਨ ॥
ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ ॥
੧॥
ਰਹਾਉ ॥
ਬੈਸਨੌ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੂਠਾਨ ॥
ਸੰਤ ਸਭਾ ਕੀ ਨਿੰਦਾ ਕਰਤੇ ਡੂਬੇ ਸਭ ਅਗਿਆਨ ॥
੧॥