ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1203
ਪਾਵਨ ਅੰਗ 1203 / 1430

ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥

ਸਾਸਤ੍ਰ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨ ॥

੨॥

ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥

ਪ੍ਰਭੂ ਭੁਲਾਏ ਊਝੜਿ ਪਾਏ ਨਿਹਫਲ ਸਭਿ ਕਰਮਾਨ ॥

੩॥

ਸੋ ਗਿਆਨੀ ਸੋ ਬੈਸਨੌ ਪੜ੍ਹਿਆ ਜਿਸੁ ਕਰੀ ਕ੍ਰਿਪਾ ਭਗਵਾਨ ॥

ਓੁਨਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥

੪॥

ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬੋੁਲਾਨ ॥

ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥

੫॥

੨॥

ਸਾਰਗ ਮਹਲਾ ੫ ॥

ਅਬ ਮੋਰੋ ਨਾਚਨੋ ਰਹੋ ॥

ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥

੧॥

ਰਹਾਉ ॥

ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥

ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥

੧॥

ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥

ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥

੨॥

ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥

ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥

੩॥

ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥

ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥

੪॥

੩॥

ਸਾਰਗ ਮਹਲਾ ੫ ॥

ਅਬ ਪੂਛੇ ਕਿਆ ਕਹਾ ॥

ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥

੧॥

ਰਹਾਉ ॥

ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥

ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥

੧॥

ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥

ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥

੨॥

ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥

ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸਾਂਨ੍ਹਿਹਾ ॥

੩॥

ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥

ਕਹੁ ਨਾਨਕ ਤਬ ਹੀ ਮਨ ਛੁਟੀਐ ਜਉ ਸਗਲੇ ਅਉਗਨ ਮੇਟਿ ਧਰਹਾ ॥

੪॥

੪॥

ਸਾਰਗ ਮਹਲਾ ੫ ॥

ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥

ਅਨਿਕ ਭਾਂਤਿ ਆਨੂਪ ਰੰਗ ਰੇ ਤਿਨ੍ਹ ਸਿਉ ਰੁਚੈ ਨ ਲਾਗਿਓ ॥

੧॥

ਰਹਾਉ ॥

ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਟੇਰਉ ਨੀਂਦ ਪਲਕ ਨਹੀ ਜਾਗਿਓ ॥

ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ ॥

੧॥

SikhiAt.Net
1203 ×