Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1204
Pavan Ang 1204 of 1430

ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ ॥

ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥

੨॥

ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ ॥

ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥

੩॥

ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ ॥

ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥

੪॥

੫॥

ਸਾਰਗ ਮਹਲਾ ੫ ॥

ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥

ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥

੧॥

ਰਹਾਉ ॥

ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥

ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥

੧॥

ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥

ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥

੨॥

ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥

ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥

੩॥

ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥

ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥

੪॥

੬॥

ਸਾਰਗ ਮਹਲਾ ੫ ॥

ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥

ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥

੧॥

ਰਹਾਉ ॥

ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ ॥

ਜਹ ਗੁਨ ਗਾਇ ਆਨੰਦ ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥

੧॥

ਜਹਾ ਸ੍ਰਵਨ ਹਰਿ ਕਥਾ ਨ ਸੁਨੀਐ ਤਹ ਮਹਾ ਭਇਆਨ ਉਦਿਆਨਦ ॥

ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹ ਸਘਨ ਬਾਸ ਫਲਾਂਨਦ ॥

੨॥

ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬ੍ਰਿਥਾਨਦ ॥

ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥

੩॥

ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ ॥

ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ ਬਿਧਿ ਜਾਂਨਦ ॥

੪॥

੭॥

ਸਾਰਗ ਮਹਲਾ ੫ ॥

ਅਬ ਮੋਹਿ ਰਾਮ ਭਰੋਸਉ ਪਾਏ ॥

ਜੋ ਜੋ ਸਰਣਿ ਪਰਿਓ ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥

੧॥

ਰਹਾਉ ॥

ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ ॥

ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥

੧॥

ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ ਕਥਾ ਸੁਨਾਏ ॥

SikhiAt.Net
1204 ×