ਚਰਣੀ ਚਲਉ ਮਾਰਗਿ ਠਾਕੁਰ ਕੈ ਰਸਨਾ ਹਰਿ ਗੁਣ ਗਾਏ ॥
੨॥
ਦੇਖਿਓ ਦ੍ਰਿਸਟਿ ਸਰਬ ਮੰਗਲ ਰੂਪ ਉਲਟੀ ਸੰਤ ਕਰਾਏ ॥
ਪਾਇਓ ਲਾਲੁ ਅਮੋਲੁ ਨਾਮੁ ਹਰਿ ਛੋਡਿ ਨ ਕਤਹੂ ਜਾਏ ॥
੩॥
ਕਵਨ ਉਪਮਾ ਕਉਨ ਬਡਾਈ ਕਿਆ ਗੁਨ ਕਹਉ ਰੀਝਾਏ ॥
ਹੋਤ ਕ੍ਰਿਪਾਲ ਦੀਨ ਦਇਆ ਪ੍ਰਭ ਜਨ ਨਾਨਕ ਦਾਸ ਦਸਾਏ ॥
੪॥
੮॥
ਸਾਰਗ ਮਹਲਾ ੫ ॥
ਓੁਇ ਸੁਖ ਕਾ ਸਿਉ ਬਰਨਿ ਸੁਨਾਵਤ ॥
ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥
੧॥
ਰਹਾਉ ॥
ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥
ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥
੧॥
ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਨ ਆਵਤ ਜਾਵਤ ॥
ਜਾ ਕਉ ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥
੨॥
ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ ਸੀਖੇ ਪਾਵਤ ॥
ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥
੩॥
ਨਿਰਗੁਣ ਨਿਰੰਕਾਰ ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ॥
ਕਹੁ ਨਾਨਕ ਅਜਰੁ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ ॥
੪॥
੯॥
ਸਾਰਗ ਮਹਲਾ ੫ ॥
ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥
ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ ਜੂਐ ਜਿਉ ਹਾਰੈ ॥
੧॥
ਰਹਾਉ ॥
ਨਾਮੁ ਅਮੋਲਾ ਪ੍ਰੀਤਿ ਨ ਤਿਸ ਸਿਉ ਪਰ ਨਿੰਦਾ ਹਿਤਕਾਰੈ ॥
ਛਾਪਰੁ ਬਾਂਧਿ ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਰੈ ॥
੧॥
ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ ॥
ਓਢੈ ਬਸਤ੍ਰ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥
੨॥
ਕਾਟੈ ਪੇਡੁ ਡਾਲ ਪਰਿ ਠਾਢੌ ਖਾਇ ਖਾਇ ਮੁਸਕਾਰੈ ॥
ਗਿਰਿਓ ਜਾਇ ਰਸਾਤਲਿ ਪਰਿਓ ਛਿਟੀ ਛਿਟੀ ਸਿਰ ਭਾਰੈ ॥
੩॥
ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ ਗਵਾਰੈ ॥
ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥
੪॥
੧੦॥
ਸਾਰਗ ਮਹਲਾ ੫ ॥
ਅਵਰਿ ਸਭਿ ਭੂਲੇ ਭ੍ਰਮਤ ਨ ਜਾਨਿਆ ॥
ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥
੧॥
ਰਹਾਉ ॥
ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥
ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ ਅੰਧਾਰਾ ॥
੧॥
ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥
ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ ਨਾਹੀ ਅਭਿਮਾਨੈ ॥
੨॥
ਨੀਰੁ ਬਿਲੋਵੈ ਅਤਿ ਸ੍ਰਮੁ ਪਾਵੈ ਨੈਨੂ ਕੈਸੇ ਰੀਸੈ ॥
ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ ਨਹੀ ਜਗਦੀਸੈ ॥
੩॥