ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥
ਕਹੁ ਨਾਨਕ ਤਿਸੁ ਭਇਓ ਪਰਾਪਤਿ ਜਾ ਕੈ ਲੇਖੁ ਮਥਾਮਾ ॥
੪॥
੧੧॥
ਸਾਰਗ ਮਹਲਾ ੫ ॥
ਅਨਦਿਨੁ ਰਾਮ ਕੇ ਗੁਣ ਕਹੀਐ ॥
ਸਗਲ ਪਦਾਰਥ ਸਰਬ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥
੧॥
ਰਹਾਉ ॥
ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥
ਅਨਾਥਹ ਨਾਥੁ ਦੀਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥
੧॥
ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਵਡਭਾਗੇ ॥
ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥
੨॥
ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ਸਿਮਰਨਿ ਬੰਧਨ ਤੂਟੇ ॥
ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥
੩॥
ਤੂ ਸਮਰਥੁ ਪਾਰਬ੍ਰਹਮ ਸੁਆਮੀ ਕਰਿ ਕਿਰਪਾ ਜਨੁ ਤੇਰਾ ॥
ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥
੪॥
੧੨॥
ਸਾਰਗ ਮਹਲਾ ੫ ॥
ਬਲਿਹਾਰੀ ਗੁਰਦੇਵ ਚਰਨ ॥
ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥
੧॥
ਰਹਾਉ ॥
ਦੂਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨ ॥
ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਤਰਨ ॥
੧॥
ਜਾ ਕੋ ਮੰਤ੍ਰੁ ਉਤਾਰੈ ਸਹਸਾ ਊਣੇ ਕਉ ਸੁਭਰ ਭਰਨ ॥
ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਫੁਨਿ ਗਰਭ ਪਰਨ ॥
੨॥
ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥
ਜਾ ਕਉ ਭਇਓ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥
੩॥
ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਬਰਨ ॥
ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥
੪॥
੧੩॥
ਸਾਰਗ ਮਹਲਾ ੫ ॥
ਗਾਇਓ ਰੀ ਮੈ ਗੁਣ ਨਿਧਿ ਮੰਗਲ ਗਾਇਓ ॥
ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥
੧॥
ਰਹਾਉ ॥
ਸੰਤਹ ਚਰਨ ਮੋਰਲੋ ਮਾਥਾ ॥
ਹਮਰੇ ਮਸਤਕਿ ਸੰਤ ਧਰੇ ਹਾਥਾ ॥
੧॥
ਸਾਧਹ ਮੰਤ੍ਰੁ ਮੋਰਲੋ ਮਨੂਆ ॥
ਤਾ ਤੇ ਗਤੁ ਹੋਏ ਤ੍ਰੈ ਗੁਨੀਆ ॥
੨॥
ਭਗਤਹ ਦਰਸੁ ਦੇਖਿ ਨੈਨ ਰੰਗਾ ॥
ਲੋਭ ਮੋਹ ਤੂਟੇ ਭ੍ਰਮ ਸੰਗਾ ॥
੩॥
ਕਹੁ ਨਾਨਕ ਸੁਖ ਸਹਜ ਅਨੰਦਾ ॥
ਖੋਲ੍ਹਿ ਭੀਤਿ ਮਿਲੇ ਪਰਮਾਨੰਦਾ ॥
੪॥
੧੪॥
ਸਾਰਗ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਕੈਸੇ ਕਹਉ ਮੋਹਿ ਜੀਅ ਬੇਦਨਾਈ ॥
ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ॥
੧॥
ਰਹਾਉ ॥