ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥
ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥
੧॥
ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਂਈ ॥
ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥
੨॥
ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ ॥
ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥
੩॥
ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥
ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥
੪॥
੧॥
੧੫॥
ਸਾਰਗ ਮਹਲਾ ੫ ॥
ਰੇ ਮੂੜ੍ਹੇ ਤੂ ਕਿਉ ਸਿਮਰਤ ਅਬ ਨਾਹੀ ॥
ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥
੧॥
ਰਹਾਉ ॥
ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ ॥
ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥
੧॥
ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥
ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥
੨॥
ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥
ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥
੩॥
ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥
ਕਹੁ ਨਾਨਕ ਤਿਨ੍ਹ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥
੪॥
੨॥
੧੬॥
ਸਾਰਗ ਮਹਲਾ ੫ ॥
ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥
ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥
੧॥
ਰਹਾਉ ॥
ਜੀਅ ਹੀਂਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥
ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥
੧॥
ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾਈਂ ॥
ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ॥
੨॥
੩॥
੧੭॥
ਸਾਰਗ ਮਹਲਾ ੫ ॥
ਉਆ ਅਉਸਰ ਕੈ ਹਉ ਬਲਿ ਜਾਈ ॥
ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥
੧॥
ਰਹਾਉ ॥
ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥
ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥
੧॥
ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ ॥
ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥
੨॥
੪॥
੧੮॥
ਸਾਰਗ ਮਹਲਾ ੫ ॥
ਮਨੋਰਥ ਪੂਰੇ ਸਤਿਗੁਰ ਆਪਿ ॥