ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1210
ਪਾਵਨ ਅੰਗ 1210 / 1430

ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥

ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥

੨॥

੫॥

੨੮॥

ਸਾਰਗ ਮਹਲਾ ੫ ॥

ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥

ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥

੧॥

ਰਹਾਉ ॥

ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥

ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥

੧॥

ਤੁਮ ਹੀ ਨਾਇਕ ਤੁਮ੍ਹਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥

ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥

੨॥

੬॥

੨੯॥

ਸਾਰਗ ਮਹਲਾ ੫ ॥

ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥

ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥

੧॥

ਰਹਾਉ ॥

ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥

ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥

੧॥

ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥

ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥

੨॥

੭॥

੩੦॥

ਸਾਰਗ ਮਹਲਾ ੫ ॥

ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥

ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥

੧॥

ਰਹਾਉ ॥

ਛੂਟਰਿ ਤੇ ਗੁਰਿ ਕੀਈ ਸੋੁਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥

ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਾਸਾਨੀ ॥

੧॥

ਉਨ੍ਹ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥

ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੋੁਕਾਨੀ ॥

੨॥

੮॥

੩੧॥

ਸਾਰਗ ਮਹਲਾ ੫ ॥

ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥

ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥

੧॥

ਰਹਾਉ ॥

ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥

ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥

੧॥

ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥

ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥

੨॥

੯॥

੩੨॥

ਸਾਰਗ ਮਹਲਾ ੫ ॥

ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥

ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥

੧॥

ਰਹਾਉ ॥

ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥

ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥

੧॥

ਗ੍ਰਿਹੁ ਤੇਰਾ ਤੂ ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥

SikhiAt.Net
1210 ×