Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1211
Pavan Ang 1211 of 1430

ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ ॥

੨॥

੧੦॥

੩੩॥

ਸਾਰਗ ਮਹਲਾ ੫ ॥

ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥

ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥

੧॥

ਰਹਾਉ ॥

ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸਾਮ੍ਹਾਰਹਿ ॥

ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਹਾਥ ਦੇਇ ਨਿਸਤਾਰਹਿ ॥

੧॥

ਕਿਆ ਏ ਭੂਪਤਿ ਬਪੁਰੇ ਕਹੀਅਹਿ ਕਹੁ ਏ ਕਿਸ ਨੋ ਮਾਰਹਿ ॥

ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਜਗਤੁ ਤੁਮ੍ਹਾਰਹਿ ॥

੨॥

੧੧॥

੩੪॥

ਸਾਰਗ ਮਹਲਾ ੫ ॥

ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥

ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥

੧॥

ਰਹਾਉ ॥

ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ ॥

ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥

੧॥

ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥

ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥

੨॥

੧੨॥

੩੫॥

ਸਾਰਗ ਮਹਲਾ ੫ ॥

ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ ॥

ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥

੧॥

ਰਹਾਉ ॥

ਪ੍ਰਭ ਤੂ ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ ॥

ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ ਓਲ੍ਹਾ ॥

੧॥

ਜੇ ਤਖਤਿ ਬੈਸਾਲਹਿ ਤਉ ਦਾਸ ਤੁਮ੍ਹਾਰੇ ਘਾਸੁ ਬਢਾਵਹਿ ਕੇਤਕ ਬੋਲਾ ॥

ਜਨ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥

੨॥

੧੩॥

੩੬॥

ਸਾਰਗ ਮਹਲਾ ੫ ॥

ਰਸਨਾ ਰਾਮ ਕਹਤ ਗੁਣ ਸੋਹੰ ॥

ਏਕ ਨਿਮਖ ਓਪਾਇ ਸਮਾਵੈ ਦੇਖਿ ਚਰਿਤ ਮਨ ਮੋਹੰ ॥

੧॥

ਰਹਾਉ ॥

ਜਿਸੁ ਸੁਣਿਐ ਮਨਿ ਹੋਇ ਰਹਸੁ ਅਤਿ ਰਿਦੈ ਮਾਨ ਦੁਖ ਜੋਹੰ ॥

ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥

੧॥

ਕਿਲਵਿਖ ਗਏ ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ ॥

ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣ ਕਾਰਣ ਸਮਰਥੋਹੰ ॥

੨॥

੧੪॥

੩੭॥

ਸਾਰਗ ਮਹਲਾ ੫ ॥

ਨੈਨਹੁ ਦੇਖਿਓ ਚਲਤੁ ਤਮਾਸਾ ॥

ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥

੧॥

ਰਹਾਉ ॥

ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥

ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥

੧॥

ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ ਪਰਗਾਸਾ ॥

SikhiAt.Net
1211 ×