ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1212
ਪਾਵਨ ਅੰਗ 1212 / 1430

ਕਹੁ ਨਾਨਕ ਦਰਸੁ ਪੇਖਿ ਸੁਖੁ ਪਾਇਆ ਸਭ ਪੂਰਨ ਹੋਈ ਆਸਾ ॥

੨॥

੧੫॥

੩੮॥

ਸਾਰਗ ਮਹਲਾ ੫ ॥

ਚਰਨਹ ਗੋਬਿੰਦ ਮਾਰਗੁ ਸੁਹਾਵਾ ॥

ਆਨ ਮਾਰਗ ਜੇਤਾ ਕਿਛੁ ਧਾਈਐ ਤੇਤੋ ਹੀ ਦੁਖੁ ਹਾਵਾ ॥

੧॥

ਰਹਾਉ ॥

ਨੇਤ੍ਰ ਪੁਨੀਤ ਭਏ ਦਰਸੁ ਪੇਖੇ ਹਸਤ ਪੁਨੀਤ ਟਹਲਾਵਾ ॥

ਰਿਦਾ ਪੁਨੀਤ ਰਿਦੈ ਹਰਿ ਬਸਿਓ ਮਸਤ ਪੁਨੀਤ ਸੰਤ ਧੂਰਾਵਾ ॥

੧॥

ਸਰਬ ਨਿਧਾਨ ਨਾਮਿ ਹਰਿ ਹਰਿ ਕੈ ਜਿਸੁ ਕਰਮਿ ਲਿਖਿਆ ਤਿਨਿ ਪਾਵਾ ॥

ਜਨ ਨਾਨਕ ਕਉ ਗੁਰੁ ਪੂਰਾ ਭੇਟਿਓ ਸੁਖਿ ਸਹਜੇ ਅਨਦ ਬਿਹਾਵਾ ॥

੨॥

੧੬॥

੩੯॥

ਸਾਰਗ ਮਹਲਾ ੫ ॥

ਧਿਆਇਓ ਅੰਤਿ ਬਾਰ ਨਾਮੁ ਸਖਾ ॥

ਜਹ ਮਾਤ ਪਿਤਾ ਸੁਤ ਭਾਈ ਨ ਪਹੁਚੈ ਤਹਾ ਤਹਾ ਤੂ ਰਖਾ ॥

੧॥

ਰਹਾਉ ॥

ਅੰਧ ਕੂਪ ਗ੍ਰਿਹ ਮਹਿ ਤਿਨਿ ਸਿਮਰਿਓ ਜਿਸੁ ਮਸਤਕਿ ਲੇਖੁ ਲਿਖਾ ॥

ਖੂਲ੍ਹੇ ਬੰਧਨ ਮੁਕਤਿ ਗੁਰਿ ਕੀਨੀ ਸਭ ਤੂਹੈ ਤੁਹੀ ਦਿਖਾ ॥

੧॥

ਅੰਮ੍ਰਿਤ ਨਾਮੁ ਪੀਆ ਮਨੁ ਤ੍ਰਿਪਤਿਆ ਆਘਾਏ ਰਸਨ ਚਖਾ ॥

ਕਹੁ ਨਾਨਕ ਸੁਖ ਸਹਜੁ ਮੈ ਪਾਇਆ ਗੁਰਿ ਲਾਹੀ ਸਗਲ ਤਿਖਾ ॥

੨॥

੧੭॥

੪੦॥

ਸਾਰਗ ਮਹਲਾ ੫ ॥

ਗੁਰ ਮਿਲਿ ਐਸੇ ਪ੍ਰਭੂ ਧਿਆਇਆ ॥

ਭਇਓ ਕ੍ਰਿਪਾਲੁ ਦਇਆਲੁ ਦੁਖ ਭੰਜਨੁ ਲਗੈ ਨ ਤਾਤੀ ਬਾਇਆ ॥

੧॥

ਰਹਾਉ ॥

ਜੇਤੇ ਸਾਸ ਸਾਸ ਹਮ ਲੇਤੇ ਤੇਤੇ ਹੀ ਗੁਣ ਗਾਇਆ ॥

ਨਿਮਖ ਨ ਬਿਛੁਰੈ ਘਰੀ ਨ ਬਿਸਰੈ ਸਦ ਸੰਗੇ ਜਤ ਜਾਇਆ ॥

੧॥

ਹਉ ਬਲਿ ਬਲਿ ਬਲਿ ਬਲਿ ਚਰਨ ਕਮਲ ਕਉ ਬਲਿ ਬਲਿ ਗੁਰ ਦਰਸਾਇਆ ॥

ਕਹੁ ਨਾਨਕ ਕਾਹੂ ਪਰਵਾਹਾ ਜਉ ਸੁਖ ਸਾਗਰੁ ਮੈ ਪਾਇਆ ॥

੨॥

੧੮॥

੪੧॥

ਸਾਰਗ ਮਹਲਾ ੫ ॥

ਮੇਰੈ ਮਨਿ ਸਬਦੁ ਲਗੋ ਗੁਰ ਮੀਠਾ ॥

ਖੁਲ੍ਹਿਓ ਕਰਮੁ ਭਇਓ ਪਰਗਾਸਾ ਘਟਿ ਘਟਿ ਹਰਿ ਹਰਿ ਡੀਠਾ ॥

੧॥

ਰਹਾਉ ॥

ਪਾਰਬ੍ਰਹਮ ਆਜੋਨੀ ਸੰਭਉ ਸਰਬ ਥਾਨ ਘਟ ਬੀਠਾ ॥

ਭਇਓ ਪਰਾਪਤਿ ਅੰਮ੍ਰਿਤ ਨਾਮਾ ਬਲਿ ਬਲਿ ਪ੍ਰਭ ਚਰਣੀਠਾ ॥

੧॥

ਸਤਸੰਗਤਿ ਕੀ ਰੇਣੁ ਮੁਖਿ ਲਾਗੀ ਕੀਏ ਸਗਲ ਤੀਰਥ ਮਜਨੀਠਾ ॥

ਕਹੁ ਨਾਨਕ ਰੰਗਿ ਚਲੂਲ ਭਏ ਹੈ ਹਰਿ ਰੰਗੁ ਨ ਲਹੈ ਮਜੀਠਾ ॥

੨॥

੧੯॥

੪੨॥

ਸਾਰਗ ਮਹਲਾ ੫ ॥

ਹਰਿ ਹਰਿ ਨਾਮੁ ਦੀਓ ਗੁਰਿ ਸਾਥੇ ॥

ਨਿਮਖ ਬਚਨੁ ਪ੍ਰਭ ਹੀਅਰੈ ਬਸਿਓ ਸਗਲ ਭੂਖ ਮੇਰੀ ਲਾਥੇ ॥

੧॥

ਰਹਾਉ ॥

ਕ੍ਰਿਪਾ ਨਿਧਾਨ ਗੁਣ ਨਾਇਕ ਠਾਕੁਰ ਸੁਖ ਸਮੂਹ ਸਭ ਨਾਥੇ ॥

ਏਕ ਆਸ ਮੋਹਿ ਤੇਰੀ ਸੁਆਮੀ ਅਉਰ ਦੁਤੀਆ ਆਸ ਬਿਰਾਥੇ ॥

੧॥

ਨੈਣ ਤ੍ਰਿਪਤਾਸੇ ਦੇਖਿ ਦਰਸਾਵਾ ਗੁਰਿ ਕਰ ਧਾਰੇ ਮੇਰੈ ਮਾਥੇ ॥

SikhiAt.Net
1212 ×