Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1213
Pavan Ang 1213 of 1430

ਕਹੁ ਨਾਨਕ ਮੈ ਅਤੁਲ ਸੁਖੁ ਪਾਇਆ ਜਨਮ ਮਰਣ ਭੈ ਲਾਥੇ ॥

੨॥

੨੦॥

੪੩॥

ਸਾਰਗ ਮਹਲਾ ੫ ॥

ਰੇ ਮੂੜ੍ਹੇ ਆਨ ਕਾਹੇ ਕਤ ਜਾਈ ॥

ਸੰਗਿ ਮਨੋਹਰੁ ਅੰਮ੍ਰਿਤੁ ਹੈ ਰੇ ਭੂਲਿ ਭੂਲਿ ਬਿਖੁ ਖਾਈ ॥

੧॥

ਰਹਾਉ ॥

ਪ੍ਰਭ ਸੁੰਦਰ ਚਤੁਰ ਅਨੂਪ ਬਿਧਾਤੇ ਤਿਸ ਸਿਉ ਰੁਚ ਨਹੀ ਰਾਈ ॥

ਮੋਹਨਿ ਸਿਉ ਬਾਵਰ ਮਨੁ ਮੋਹਿਓ ਝੂਠਿ ਠਗਉਰੀ ਪਾਈ ॥

੧॥

ਭਇਓ ਦਇਆਲੁ ਕ੍ਰਿਪਾਲੁ ਦੁਖ ਹਰਤਾ ਸੰਤਨ ਸਿਉ ਬਨਿ ਆਈ ॥

ਸਗਲ ਨਿਧਾਨ ਘਰੈ ਮਹਿ ਪਾਏ ਕਹੁ ਨਾਨਕ ਜੋਤਿ ਸਮਾਈ ॥

੨॥

੨੧॥

੪੪॥

ਸਾਰਗ ਮਹਲਾ ੫ ॥

ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ ॥

ਜੋ ਤਉ ਬਚਨੁ ਦੀਓ ਮੇਰੇ ਸਤਿਗੁਰ ਤਉ ਮੈ ਸਾਜ ਸੀਗਰੀਆ ॥

੧॥

ਰਹਾਉ ॥

ਹਮ ਭੂਲਹ ਤੁਮ ਸਦਾ ਅਭੂਲਾ ਹਮ ਪਤਿਤ ਤੁਮ ਪਤਿਤ ਉਧਰੀਆ ॥

ਹਮ ਨੀਚ ਬਿਰਖ ਤੁਮ ਮੈਲਾਗਰ ਲਾਜ ਸੰਗਿ ਸੰਗਿ ਬਸਰੀਆ ॥

੧॥

ਤੁਮ ਗੰਭੀਰ ਧੀਰ ਉਪਕਾਰੀ ਹਮ ਕਿਆ ਬਪੁਰੇ ਜੰਤਰੀਆ ॥

ਗੁਰ ਕ੍ਰਿਪਾਲ ਨਾਨਕ ਹਰਿ ਮੇਲਿਓ ਤਉ ਮੇਰੀ ਸੂਖਿ ਸੇਜਰੀਆ ॥

੨॥

੨੨॥

੪੫॥

ਸਾਰਗ ਮਹਲਾ ੫ ॥

ਮਨ ਓਇ ਦਿਨਸ ਧੰਨਿ ਪਰਵਾਨਾਂ ॥

ਸਫਲ ਤੇ ਘਰੀ ਸੰਜੋਗ ਸੁਹਾਵੇ ਸਤਿਗੁਰ ਸੰਗਿ ਗਿਆਨਾਂ ॥

੧॥

ਰਹਾਉ ॥

ਧੰਨਿ ਸੁਭਾਗ ਧੰਨਿ ਸੋਹਾਗਾ ਧੰਨਿ ਦੇਤ ਜਿਨਿ ਮਾਨਾਂ ॥

ਇਹੁ ਤਨੁ ਤੁਮ੍ਹਰਾ ਸਭੁ ਗ੍ਰਿਹੁ ਧਨੁ ਤੁਮਰਾ ਹੀਂਉ ਕੀਓ ਕੁਰਬਾਨਾਂ ॥

੧॥

ਕੋਟਿ ਲਾਖ ਰਾਜ ਸੁਖ ਪਾਏ ਇਕ ਨਿਮਖ ਪੇਖਿ ਦ੍ਰਿਸਟਾਨਾਂ ॥

ਜਉ ਕਹਹੁ ਮੁਖਹੁ ਸੇਵਕ ਇਹ ਬੈਸੀਐ ਸੁਖ ਨਾਨਕ ਅੰਤੁ ਨ ਜਾਨਾਂ ॥

੨॥

੨੩॥

੪੬॥

ਸਾਰਗ ਮਹਲਾ ੫ ॥

ਅਬ ਮੋਰੋ ਸਹਸਾ ਦੂਖੁ ਗਇਆ ॥

ਅਉਰ ਉਪਾਵ ਸਗਲ ਤਿਆਗਿ ਛੋਡੇ ਸਤਿਗੁਰ ਸਰਣਿ ਪਇਆ ॥

੧॥

ਰਹਾਉ ॥

ਸਰਬ ਸਿਧਿ ਕਾਰਜ ਸਭਿ ਸਵਰੇ ਅਹੰ ਰੋਗ ਸਗਲ ਹੀ ਖਇਆ ॥

ਕੋਟਿ ਪਰਾਧ ਖਿਨ ਮਹਿ ਖਉ ਭਈ ਹੈ ਗੁਰ ਮਿਲਿ ਹਰਿ ਹਰਿ ਕਹਿਆ ॥

੧॥

ਪੰਚ ਦਾਸ ਗੁਰਿ ਵਸਗਤਿ ਕੀਨੇ ਮਨ ਨਿਹਚਲ ਨਿਰਭਇਆ ॥

ਆਇ ਨ ਜਾਵੈ ਨ ਕਤ ਹੀ ਡੋਲੈ ਥਿਰੁ ਨਾਨਕ ਰਾਜਇਆ ॥

੨॥

੨੪॥

੪੭॥

ਸਾਰਗ ਮਹਲਾ ੫ ॥

ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥

ਮਨਮੋਹਨੁ ਮੇਰੇ ਜੀਅ ਕੋ ਪਿਆਰੋ ਕਵਨ ਕਹਾ ਗੁਨ ਗਾਈ ॥

੧॥

ਰਹਾਉ ॥

ਖੇਲਿ ਖਿਲਾਇ ਲਾਡ ਲਾਡਾਵੈ ਸਦਾ ਸਦਾ ਅਨਦਾਈ ॥

ਪ੍ਰਤਿਪਾਲੈ ਬਾਰਿਕ ਕੀ ਨਿਆਈ ਜੈਸੇ ਮਾਤ ਪਿਤਾਈ ॥

੧॥

ਤਿਸੁ ਬਿਨੁ ਨਿਮਖ ਨਹੀ ਰਹਿ ਸਕੀਐ ਬਿਸਰਿ ਨ ਕਬਹੂ ਜਾਈ ॥

SikhiAt.Net
1213 ×