Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1215
Pavan Ang 1215 of 1430

ਸਾਰਗ ਮਹਲਾ ੫ ॥

ਅੰਮ੍ਰਿਤ ਨਾਮੁ ਮਨਹਿ ਆਧਾਰੋ ॥

ਜਿਨ ਦੀਆ ਤਿਸ ਕੈ ਕੁਰਬਾਨੈ ਗੁਰ ਪੂਰੇ ਨਮਸਕਾਰੋ ॥

੧॥

ਰਹਾਉ ॥

ਬੂਝੀ ਤ੍ਰਿਸਨਾ ਸਹਜਿ ਸੁਹੇਲਾ ਕਾਮੁ ਕ੍ਰੋਧੁ ਬਿਖੁ ਜਾਰੋ ॥

ਆਇ ਨ ਜਾਇ ਬਸੈ ਇਹ ਠਾਹਰ ਜਹ ਆਸਨੁ ਨਿਰੰਕਾਰੋ ॥

੧॥

ਏਕੈ ਪਰਗਟੁ ਏਕੈ ਗੁਪਤਾ ਏਕੈ ਧੁੰਧੂਕਾਰੋ ॥

ਆਦਿ ਮਧਿ ਅੰਤਿ ਪ੍ਰਭੁ ਸੋਈ ਕਹੁ ਨਾਨਕ ਸਾਚੁ ਬੀਚਾਰੋ ॥

੨॥

੩੧॥

੫੪॥

ਸਾਰਗ ਮਹਲਾ ੫ ॥

ਬਿਨੁ ਪ੍ਰਭ ਰਹਨੁ ਨ ਜਾਇ ਘਰੀ ॥

ਸਰਬ ਸੂਖ ਤਾਹੂ ਕੈ ਪੂਰਨ ਜਾ ਕੈ ਸੁਖੁ ਹੈ ਹਰੀ ॥

੧॥

ਰਹਾਉ ॥

ਮੰਗਲ ਰੂਪ ਪ੍ਰਾਨ ਜੀਵਨ ਧਨ ਸਿਮਰਤ ਅਨਦ ਘਨਾ ॥

ਵਡ ਸਮਰਥੁ ਸਦਾ ਸਦ ਸੰਗੇ ਗੁਨ ਰਸਨਾ ਕਵਨ ਭਨਾ ॥

੧॥

ਥਾਨ ਪਵਿਤ੍ਰਾ ਮਾਨ ਪਵਿਤ੍ਰਾ ਪਵਿਤ੍ਰ ਸੁਨਨ ਕਹਨਹਾਰੇ ॥

ਕਹੁ ਨਾਨਕ ਤੇ ਭਵਨ ਪਵਿਤ੍ਰਾ ਜਾ ਮਹਿ ਸੰਤ ਤੁਮ੍ਹਾਰੇ ॥

੨॥

੩੨॥

੫੫॥

ਸਾਰਗ ਮਹਲਾ ੫ ॥

ਰਸਨਾ ਜਪਤੀ ਤੂਹੀ ਤੂਹੀ ॥

ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥

੧॥

ਰਹਾਉ ॥

ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥

ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥

੧॥

ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥

ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥

੨॥

੩੩॥

੫੬॥

ਸਾਰਗ ਮਹਲਾ ੫ ॥

ਜਾਹੂ ਕਾਹੂ ਅਪੁਨੋ ਹੀ ਚਿਤਿ ਆਵੈ ॥

ਜੋ ਕਾਹੂ ਕੋ ਚੇਰੋ ਹੋਵਤ ਠਾਕੁਰ ਹੀ ਪਹਿ ਜਾਵੈ ॥

੧॥

ਰਹਾਉ ॥

ਅਪਨੇ ਪਹਿ ਦੂਖ ਅਪੁਨੇ ਪਹਿ ਸੂਖਾ ਅਪਨੇ ਹੀ ਪਹਿ ਬਿਰਥਾ ॥

ਅਪੁਨੇ ਪਹਿ ਮਾਨੁ ਅਪੁਨੇ ਪਹਿ ਤਾਨਾ ਅਪਨੇ ਹੀ ਪਹਿ ਅਰਥਾ ॥

੧॥

ਕਿਨ ਹੀ ਰਾਜ ਜੋਬਨੁ ਧਨ ਮਿਲਖਾ ਕਿਨ ਹੀ ਬਾਪ ਮਹਤਾਰੀ ॥

ਸਰਬ ਥੋਕ ਨਾਨਕ ਗੁਰ ਪਾਏ ਪੂਰਨ ਆਸ ਹਮਾਰੀ ॥

੨॥

੩੪॥

੫੭॥

ਸਾਰਗ ਮਹਲਾ ੫ ॥

ਝੂਠੋ ਮਾਇਆ ਕੋ ਮਦ ਮਾਨੁ ॥

ਧ੍ਰੋਹ ਮੋਹ ਦੂਰਿ ਕਰਿ ਬਪੁਰੇ ਸੰਗਿ ਗੋਪਾਲਹਿ ਜਾਨੁ ॥

੧॥

ਰਹਾਉ ॥

ਮਿਥਿਆ ਰਾਜ ਜੋਬਨ ਅਰੁ ਉਮਰੇ ਮੀਰ ਮਲਕ ਅਰੁ ਖਾਨ ॥

ਮਿਥਿਆ ਕਾਪਰ ਸੁਗੰਧ ਚਤੁਰਾਈ ਮਿਥਿਆ ਭੋਜਨ ਪਾਨ ॥

੧॥

ਦੀਨ ਬੰਧਰੋ ਦਾਸ ਦਾਸਰੋ ਸੰਤਹ ਕੀ ਸਾਰਾਨ ॥

ਮਾਂਗਨਿ ਮਾਂਗਉ ਹੋਇ ਅਚਿੰਤਾ ਮਿਲੁ ਨਾਨਕ ਕੇ ਹਰਿ ਪ੍ਰਾਨ ॥

੨॥

੩੫॥

੫੮॥

ਸਾਰਗ ਮਹਲਾ ੫ ॥

ਅਪੁਨੀ ਇਤਨੀ ਕਛੂ ਨ ਸਾਰੀ ॥

ਅਨਿਕ ਕਾਜ ਅਨਿਕ ਧਾਵਰਤਾ ਉਰਝਿਓ ਆਨ ਜੰਜਾਰੀ ॥

੧॥

ਰਹਾਉ ॥

ਦਿਉਸ ਚਾਰਿ ਕੇ ਦੀਸਹਿ ਸੰਗੀ ਊਹਾਂ ਨਾਹੀ ਜਹ ਭਾਰੀ ॥

SikhiAt.Net
1215 ×