Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1217
Pavan Ang 1217 of 1430

ਜਿਨ ਸੰਤਨ ਜਾਨਿਆ ਤੂ ਠਾਕੁਰ ਤੇ ਆਏ ਪਰਵਾਨ ॥

ਜਨ ਕਾ ਸੰਗੁ ਪਾਈਐ ਵਡਭਾਗੀ ਨਾਨਕ ਸੰਤਨ ਕੈ ਕੁਰਬਾਨ ॥

੨॥

੪੧॥

੬੪॥

ਸਾਰਗ ਮਹਲਾ ੫ ॥

ਕਰਹੁ ਗਤਿ ਦਇਆਲ ਸੰਤਹੁ ਮੋਰੀ ॥

ਤੁਮ ਸਮਰਥ ਕਾਰਨ ਕਰਨਾ ਤੂਟੀ ਤੁਮ ਹੀ ਜੋਰੀ ॥

੧॥

ਰਹਾਉ ॥

ਜਨਮ ਜਨਮ ਕੇ ਬਿਖਈ ਤੁਮ ਤਾਰੇ ਸੁਮਤਿ ਸੰਗਿ ਤੁਮਾਰੈ ਪਾਈ ॥

ਅਨਿਕ ਜੋਨਿ ਭ੍ਰਮਤੇ ਪ੍ਰਭ ਬਿਸਰਤ ਸਾਸਿ ਸਾਸਿ ਹਰਿ ਗਾਈ ॥

੧॥

ਜੋ ਜੋ ਸੰਗਿ ਮਿਲੇ ਸਾਧੂ ਕੈ ਤੇ ਤੇ ਪਤਿਤ ਪੁਨੀਤਾ ॥

ਕਹੁ ਨਾਨਕ ਜਾ ਕੇ ਵਡਭਾਗਾ ਤਿਨਿ ਜਨਮੁ ਪਦਾਰਥੁ ਜੀਤਾ ॥

੨॥

੪੨॥

੬੫॥

ਸਾਰਗ ਮਹਲਾ ੫ ॥

ਠਾਕੁਰ ਬਿਨਤੀ ਕਰਨ ਜਨੁ ਆਇਓ ॥

ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥

੧॥

ਰਹਾਉ ॥

ਕ੍ਰਿਪਾ ਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥

ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ ਦ੍ਰਿਸਟਾਇਓ ॥

੧॥

ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥

ਆਠ ਪਹਰ ਦਰਸਨੁ ਸੰਤਨ ਕਾ ਸੁਖੁ ਨਾਨਕ ਇਹੁ ਪਾਇਓ ॥

੨॥

੪੩॥

੬੬॥

ਸਾਰਗ ਮਹਲਾ ੫ ॥

ਜਾ ਕੀ ਰਾਮ ਨਾਮ ਲਿਵ ਲਾਗੀ ॥

ਸਜਨੁ ਸੁਰਿਦਾ ਸੁਹੇਲਾ ਸਹਜੇ ਸੋ ਕਹੀਐ ਬਡਭਾਗੀ ॥

੧॥

ਰਹਾਉ ॥

ਰਹਿਤ ਬਿਕਾਰ ਅਲਪ ਮਾਇਆ ਤੇ ਅਹੰਬੁਧਿ ਬਿਖੁ ਤਿਆਗੀ ॥

ਦਰਸ ਪਿਆਸ ਆਸ ਏਕਹਿ ਕੀ ਟੇਕ ਹੀਐਂ ਪ੍ਰਿਅ ਪਾਗੀ ॥

੧॥

ਅਚਿੰਤ ਸੋਇ ਜਾਗਨੁ ਉਠਿ ਬੈਸਨੁ ਅਚਿੰਤ ਹਸਤ ਬੈਰਾਗੀ ॥

ਕਹੁ ਨਾਨਕ ਜਿਨਿ ਜਗਤੁ ਠਗਾਨਾ ਸੁ ਮਾਇਆ ਹਰਿ ਜਨ ਠਾਗੀ ॥

੨॥

੪੪॥

੬੭॥

ਸਾਰਗ ਮਹਲਾ ੫ ॥

ਅਬ ਜਨ ਊਪਰਿ ਕੋ ਨ ਪੁਕਾਰੈ ॥

ਪੂਕਾਰਨ ਕਉ ਜੋ ਉਦਮੁ ਕਰਤਾ ਗੁਰੁ ਪਰਮੇਸਰੁ ਤਾ ਕਉ ਮਾਰੈ ॥

੧॥

ਰਹਾਉ ॥

ਨਿਰਵੈਰੈ ਸੰਗਿ ਵੈਰੁ ਰਚਾਵੈ ਹਰਿ ਦਰਗਹ ਓਹੁ ਹਾਰੈ ॥

ਆਦਿ ਜੁਗਾਦਿ ਪ੍ਰਭ ਕੀ ਵਡਿਆਈ ਜਨ ਕੀ ਪੈਜ ਸਵਾਰੈ ॥

੧॥

ਨਿਰਭਉ ਭਏ ਸਗਲ ਭਉ ਮਿਟਿਆ ਚਰਨ ਕਮਲ ਆਧਾਰੈ ॥

ਗੁਰ ਕੈ ਬਚਨਿ ਜਪਿਓ ਨਾਉ ਨਾਨਕ ਪ੍ਰਗਟ ਭਇਓ ਸੰਸਾਰੈ ॥

੨॥

੪੫॥

੬੮॥

ਸਾਰਗ ਮਹਲਾ ੫ ॥

ਹਰਿ ਜਨ ਛੋਡਿਆ ਸਗਲਾ ਆਪੁ ॥

ਜਿਉ ਜਾਨਹੁ ਤਿਉ ਰਖਹੁ ਗੁਸਾਈ ਪੇਖਿ ਜੀਵਾਂ ਪਰਤਾਪੁ ॥

੧॥

ਰਹਾਉ ॥

ਗੁਰ ਉਪਦੇਸਿ ਸਾਧ ਕੀ ਸੰਗਤਿ ਬਿਨਸਿਓ ਸਗਲ ਸੰਤਾਪੁ ॥

ਮਿਤ੍ਰ ਸਤ੍ਰ ਪੇਖਿ ਸਮਤੁ ਬੀਚਾਰਿਓ ਸਗਲ ਸੰਭਾਖਨ ਜਾਪੁ ॥

੧॥

ਤਪਤਿ ਬੁਝੀ ਸੀਤਲ ਆਘਾਨੇ ਸੁਨਿ ਅਨਹਦ ਬਿਸਮ ਭਏ ਬਿਸਮਾਦ ॥

ਅਨਦੁ ਭਇਆ ਨਾਨਕ ਮਨਿ ਸਾਚਾ ਪੂਰਨ ਪੂਰੇ ਨਾਦ ॥

੨॥

੪੬॥

੬੯॥

SikhiAt.Net
1217 ×