ਸਾਰਗ ਮਹਲਾ ੫ ॥
ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥
ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥
੧॥
ਰਹਾਉ ॥
ਗੁਰ ਕਾ ਨਾਮੁ ਜਪਿਓ ਦਿਨੁ ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥
ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥
੧॥
ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥
ਸਰਬ ਫਲਾ ਦੀਨ੍ਹੇ ਗੁਰਿ ਪੂਰੈ ਨਾਨਕ ਗੁਰਿ ਨਿਸਤਾਰਿਆ ॥
੨॥
੪੭॥
੭੦॥
ਸਾਰਗ ਮਹਲਾ ੫ ॥
ਸਿਮਰਤ ਨਾਮੁ ਪ੍ਰਾਨ ਗਤਿ ਪਾਵੈ ॥
ਮਿਟਹਿ ਕਲੇਸ ਤ੍ਰਾਸ ਸਭ ਨਾਸੈ ਸਾਧਸੰਗਿ ਹਿਤੁ ਲਾਵੈ ॥
੧॥
ਰਹਾਉ ॥
ਹਰਿ ਹਰਿ ਹਰਿ ਹਰਿ ਮਨਿ ਆਰਾਧੇ ਰਸਨਾ ਹਰਿ ਜਸੁ ਗਾਵੈ ॥
ਤਜਿ ਅਭਿਮਾਨੁ ਕਾਮ ਕ੍ਰੋਧੁ ਨਿੰਦਾ ਬਾਸੁਦੇਵ ਰੰਗੁ ਲਾਵੈ ॥
੧॥
ਦਾਮੋਦਰ ਦਇਆਲ ਆਰਾਧਹੁ ਗੋਬਿੰਦ ਕਰਤ ਸੋੁਹਾਵੈ ॥
ਕਹੁ ਨਾਨਕ ਸਭ ਕੀ ਹੋਇ ਰੇਨਾ ਹਰਿ ਹਰਿ ਦਰਸਿ ਸਮਾਵੈ ॥
੨॥
੪੮॥
੭੧॥
ਸਾਰਗ ਮਹਲਾ ੫ ॥
ਅਪੁਨੇ ਗੁਰ ਪੂਰੇ ਬਲਿਹਾਰੈ ॥
ਪ੍ਰਗਟ ਪ੍ਰਤਾਪੁ ਕੀਓ ਨਾਮ ਕੋ ਰਾਖੇ ਰਾਖਨਹਾਰੈ ॥
੧॥
ਰਹਾਉ ॥
ਨਿਰਭਉ ਕੀਏ ਸੇਵਕ ਦਾਸ ਅਪਨੇ ਸਗਲੇ ਦੂਖ ਬਿਦਾਰੈ ॥
ਆਨ ਉਪਾਵ ਤਿਆਗਿ ਜਨ ਸਗਲੇ ਚਰਨ ਕਮਲ ਰਿਦ ਧਾਰੈ ॥
੧॥
ਪ੍ਰਾਨ ਅਧਾਰ ਮੀਤ ਸਾਜਨ ਪ੍ਰਭ ਏਕੈ ਏਕੰਕਾਰੈ ॥
ਸਭ ਤੇ ਊਚ ਠਾਕੁਰੁ ਨਾਨਕ ਕਾ ਬਾਰ ਬਾਰ ਨਮਸਕਾਰੈ ॥
੨॥
੪੯॥
੭੨॥
ਸਾਰਗ ਮਹਲਾ ੫ ॥
ਬਿਨੁ ਹਰਿ ਹੈ ਕੋ ਕਹਾ ਬਤਾਵਹੁ ॥
ਸੁਖ ਸਮੂਹ ਕਰੁਣਾ ਮੈ ਕਰਤਾ ਤਿਸੁ ਪ੍ਰਭ ਸਦਾ ਧਿਆਵਹੁ ॥
੧॥
ਰਹਾਉ ॥
ਜਾ ਕੈ ਸੂਤਿ ਪਰੋਏ ਜੰਤਾ ਤਿਸੁ ਪ੍ਰਭ ਕਾ ਜਸੁ ਗਾਵਹੁ ॥
ਸਿਮਰਿ ਠਾਕੁਰੁ ਜਿਨਿ ਸਭੁ ਕਿਛੁ ਦੀਨਾ ਆਨ ਕਹਾ ਪਹਿ ਜਾਵਹੁ ॥
੧॥
ਸਫਲ ਸੇਵਾ ਸੁਆਮੀ ਮੇਰੇ ਕੀ ਮਨ ਬਾਂਛਤ ਫਲ ਪਾਵਹੁ ॥
ਕਹੁ ਨਾਨਕ ਲਾਭੁ ਲਾਹਾ ਲੈ ਚਾਲਹੁ ਸੁਖ ਸੇਤੀ ਘਰਿ ਜਾਵਹੁ ॥
੨॥
੫੦॥
੭੩॥
ਸਾਰਗ ਮਹਲਾ ੫ ॥
ਠਾਕੁਰ ਤੁਮ੍ਹ ਸਰਣਾਈ ਆਇਆ ॥
ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥
੧॥
ਰਹਾਉ ॥
ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥
ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥
੧॥
ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ ॥
ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥
੨॥
੫੧॥
੭੪॥