Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
121
Pavan Ang 121 of 1430

ਨਾਨਕ ਨਾਮਿ ਰਤੇ ਵੀਚਾਰੀ ਸਚੋ ਸਚੁ ਕਮਾਵਣਿਆ ॥

੮॥

੧੮॥

੧੯॥

ਮਾਝ ਮਹਲਾ ੩ ॥

ਨਿਰਮਲ ਸਬਦੁ ਨਿਰਮਲ ਹੈ ਬਾਣੀ ॥

ਨਿਰਮਲ ਜੋਤਿ ਸਭ ਮਾਹਿ ਸਮਾਣੀ ॥

ਨਿਰਮਲ ਬਾਣੀ ਹਰਿ ਸਾਲਾਹੀ ਜਪਿ ਹਰਿ ਨਿਰਮਲੁ ਮੈਲੁ ਗਵਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਸੁਖਦਾਤਾ ਮੰਨਿ ਵਸਾਵਣਿਆ ॥

ਹਰਿ ਨਿਰਮਲੁ ਗੁਰ ਸਬਦਿ ਸਲਾਹੀ ਸਬਦੋ ਸੁਣਿ ਤਿਸਾ ਮਿਟਾਵਣਿਆ ॥

੧॥

ਰਹਾਉ ॥

ਨਿਰਮਲ ਨਾਮੁ ਵਸਿਆ ਮਨਿ ਆਏ ॥

ਮਨੁ ਤਨੁ ਨਿਰਮਲੁ ਮਾਇਆ ਮੋਹੁ ਗਵਾਏ ॥

ਨਿਰਮਲ ਗੁਣ ਗਾਵੈ ਨਿਤ ਸਾਚੇ ਕੇ ਨਿਰਮਲ ਨਾਦੁ ਵਜਾਵਣਿਆ ॥

੨॥

ਨਿਰਮਲ ਅੰਮ੍ਰਿਤੁ ਗੁਰ ਤੇ ਪਾਇਆ ॥

ਵਿਚਹੁ ਆਪੁ ਮੁਆ ਤਿਥੈ ਮੋਹੁ ਨ ਮਾਇਆ ॥

ਨਿਰਮਲ ਗਿਆਨੁ ਧਿਆਨੁ ਅਤਿ ਨਿਰਮਲੁ ਨਿਰਮਲ ਬਾਣੀ ਮੰਨਿ ਵਸਾਵਣਿਆ ॥

੩॥

ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ ॥

ਹਉਮੈ ਮੈਲੁ ਗੁਰ ਸਬਦੇ ਧੋਵੈ ॥

ਨਿਰਮਲ ਵਾਜੈ ਅਨਹਦ ਧੁਨਿ ਬਾਣੀ ਦਰਿ ਸਚੈ ਸੋਭਾ ਪਾਵਣਿਆ ॥

੪॥

ਨਿਰਮਲ ਤੇ ਸਭ ਨਿਰਮਲ ਹੋਵੈ ॥

ਨਿਰਮਲੁ ਮਨੂਆ ਹਰਿ ਸਬਦਿ ਪਰੋਵੈ ॥

ਨਿਰਮਲ ਨਾਮਿ ਲਗੇ ਬਡਭਾਗੀ ਨਿਰਮਲੁ ਨਾਮਿ ਸੁਹਾਵਣਿਆ ॥

੫॥

ਸੋ ਨਿਰਮਲੁ ਜੋ ਸਬਦੇ ਸੋਹੈ ॥

ਨਿਰਮਲ ਨਾਮਿ ਮਨੁ ਤਨੁ ਮੋਹੈ ॥

ਸਚਿ ਨਾਮਿ ਮਲੁ ਕਦੇ ਨ ਲਾਗੈ ਮੁਖੁ ਊਜਲੁ ਸਚੁ ਕਰਾਵਣਿਆ ॥

੬॥

ਮਨੁ ਮੈਲਾ ਹੈ ਦੂਜੈ ਭਾਇ ॥

ਮੈਲਾ ਚਉਕਾ ਮੈਲੈ ਥਾਇ ॥

ਮੈਲਾ ਖਾਇ ਫਿਰਿ ਮੈਲੁ ਵਧਾਏ ਮਨਮੁਖ ਮੈਲੁ ਦੁਖੁ ਪਾਵਣਿਆ ॥

੭॥

ਮੈਲੇ ਨਿਰਮਲ ਸਭਿ ਹੁਕਮਿ ਸਬਾਏ ॥

ਸੇ ਨਿਰਮਲ ਜੋ ਹਰਿ ਸਾਚੇ ਭਾਏ ॥

ਨਾਨਕ ਨਾਮੁ ਵਸੈ ਮਨ ਅੰਤਰਿ ਗੁਰਮੁਖਿ ਮੈਲੁ ਚੁਕਾਵਣਿਆ ॥

੮॥

੧੯॥

੨੦॥

ਮਾਝ ਮਹਲਾ ੩ ॥

ਗੋਵਿੰਦੁ ਊਜਲੁ ਊਜਲ ਹੰਸਾ ॥

ਮਨੁ ਬਾਣੀ ਨਿਰਮਲ ਮੇਰੀ ਮਨਸਾ ॥

ਮਨਿ ਊਜਲ ਸਦਾ ਮੁਖ ਸੋਹਹਿ ਅਤਿ ਊਜਲ ਨਾਮੁ ਧਿਆਵਣਿਆ ॥

੧॥

ਹਉ ਵਾਰੀ ਜੀਉ ਵਾਰੀ ਗੋਬਿੰਦ ਗੁਣ ਗਾਵਣਿਆ ॥

ਗੋਬਿਦੁ ਗੋਬਿਦੁ ਕਹੈ ਦਿਨ ਰਾਤੀ ਗੋਬਿਦ ਗੁਣ ਸਬਦਿ ਸੁਣਾਵਣਿਆ ॥

੧॥

ਰਹਾਉ ॥

ਗੋਬਿਦੁ ਗਾਵਹਿ ਸਹਜਿ ਸੁਭਾਏ ॥

ਗੁਰ ਕੈ ਭੈ ਊਜਲ ਹਉਮੈ ਮਲੁ ਜਾਏ ॥

ਸਦਾ ਅਨੰਦਿ ਰਹਹਿ ਭਗਤਿ ਕਰਹਿ ਦਿਨੁ ਰਾਤੀ ਸੁਣਿ ਗੋਬਿਦ ਗੁਣ ਗਾਵਣਿਆ ॥

੨॥

ਮਨੂਆ ਨਾਚੈ ਭਗਤਿ ਦ੍ਰਿੜਾਏ ॥

ਗੁਰ ਕੈ ਸਬਦਿ ਮਨੈ ਮਨੁ ਮਿਲਾਏ ॥

ਸਚਾ ਤਾਲੁ ਪੂਰੇ ਮਾਇਆ ਮੋਹੁ ਚੁਕਾਏ ਸਬਦੇ ਨਿਰਤਿ ਕਰਾਵਣਿਆ ॥

੩॥

ਊਚਾ ਕੂਕੇ ਤਨਹਿ ਪਛਾੜੇ ॥

ਮਾਇਆ ਮੋਹਿ ਜੋਹਿਆ ਜਮਕਾਲੇ ॥

SikhiAt.Net
121 ×