ਸਾਰਗ ਮਹਲਾ ੫ ॥
ਹਰਿ ਹਰਿ ਸੰਤ ਜਨਾ ਕੀ ਜੀਵਨਿ ॥
ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਪੀਵਨਿ ॥
੧॥
ਰਹਾਉ ॥
ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥
ਹਰਿ ਰੰਗ ਰਾਂਗ ਭਏ ਮਨ ਲਾਲਾ ਰਾਮ ਨਾਮ ਰਸ ਖੀਵਨਿ ॥
੧॥
ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥
ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥
੨॥
੬੮॥
੯੧॥
ਸਾਰਗ ਮਹਲਾ ੫ ॥
ਹਰਿ ਕੇ ਨਾਮਹੀਨ ਬੇਤਾਲ ॥
ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥
੧॥
ਰਹਾਉ ॥
ਬਿਨੁ ਪ੍ਰਭ ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥
ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲ ॥
੧॥
ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥
ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥
੨॥
੬੯॥
੯੨॥
ਸਾਰਗ ਮਹਲਾ ੫ ॥
ਮਨਿ ਤਨਿ ਰਾਮ ਕੋ ਬਿਉਹਾਰੁ ॥
ਪ੍ਰੇਮ ਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰੁ ॥
੧॥
ਰਹਾਉ ॥
ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥
ਚਰਨ ਕਮਲ ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥
੧॥
ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਧਾਰੁ ॥
ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥
੨॥
੭੦॥
੯੩॥
ਸਾਰਗ ਮਹਲਾ ੫ ॥
ਹਰਿ ਕੇ ਨਾਮਹੀਨ ਮਤਿ ਥੋਰੀ ॥
ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥
੧॥
ਰਹਾਉ ॥
ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥
ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ ॥
੧॥
ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥
ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਰੀ ॥
੨॥
੭੧॥
੯੪॥
ਸਾਰਗ ਮਹਲਾ ੫ ॥
ਚਿਤਵਉ ਵਾ ਅਉਸਰ ਮਨ ਮਾਹਿ ॥
ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥
੧॥
ਰਹਾਉ ॥
ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਂਹਿ ॥
ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥
੧॥
ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥
ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥
੨॥
੭੨॥
੯੫॥
ਸਾਰਗ ਮਹਲਾ ੫ ॥
ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥
ਆਗੈ ਕੁਸਲ ਪਾਛੈ ਖੇਮ ਸੂਖਾ ਸਿਮਰਤ ਨਾਮੁ ਸੁਆਮੀ ॥
੧॥
ਰਹਾਉ ॥