ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰ ॥
੨॥
੭੮॥
੧੦੧॥
ਸਾਰਗ ਮਹਲਾ ੫ ॥
ਮੈਲਾ ਹਰਿ ਕੇ ਨਾਮ ਬਿਨੁ ਜੀਉ ॥
ਤਿਨਿ ਪ੍ਰਭਿ ਸਾਚੈ ਆਪਿ ਭੁਲਾਇਆ ਬਿਖੈ ਠਗਉਰੀ ਪੀਉ ॥
੧॥
ਰਹਾਉ ॥
ਕੋਟਿ ਜਨਮ ਭ੍ਰਮਤੌ ਬਹੁ ਭਾਂਤੀ ਥਿਤਿ ਨਹੀ ਕਤਹੂ ਪਾਈ ॥
ਪੂਰਾ ਸਤਿਗੁਰੁ ਸਹਜਿ ਨ ਭੇਟਿਆ ਸਾਕਤੁ ਆਵੈ ਜਾਈ ॥
੧॥
ਰਾਖਿ ਲੇਹੁ ਪ੍ਰਭ ਸੰਮ੍ਰਿਥ ਦਾਤੇ ਤੁਮ ਪ੍ਰਭ ਅਗਮ ਅਪਾਰ ॥
ਨਾਨਕ ਦਾਸ ਤੇਰੀ ਸਰਣਾਈ ਭਵਜਲੁ ਉਤਰਿਓ ਪਾਰ ॥
੨॥
੭੯॥
੧੦੨॥
ਸਾਰਗ ਮਹਲਾ ੫ ॥
ਰਮਣ ਕਉ ਰਾਮ ਕੇ ਗੁਣ ਬਾਦ ॥
ਸਾਧਸੰਗਿ ਧਿਆਈਐ ਪਰਮੇਸਰੁ ਅੰਮ੍ਰਿਤ ਜਾ ਕੇ ਸੁਆਦ ॥
੧॥
ਰਹਾਉ ॥
ਸਿਮਰਤ ਏਕੁ ਅਚੁਤ ਅਬਿਨਾਸੀ ਬਿਨਸੇ ਮਾਇਆ ਮਾਦ ॥
ਸਹਜ ਅਨਦ ਅਨਹਦ ਧੁਨਿ ਬਾਣੀ ਬਹੁਰਿ ਨ ਭਏ ਬਿਖਾਦ ॥
੧॥
ਸਨਕਾਦਿਕ ਬ੍ਰਹਮਾਦਿਕ ਗਾਵਤ ਗਾਵਤ ਸੁਕ ਪ੍ਰਹਿਲਾਦ ॥
ਪੀਵਤ ਅਮਿਉ ਮਨੋਹਰ ਹਰਿ ਰਸੁ ਜਪਿ ਨਾਨਕ ਹਰਿ ਬਿਸਮਾਦ ॥
੨॥
੮੦॥
੧੦੩॥
ਸਾਰਗ ਮਹਲਾ ੫ ॥
ਕੀਨ੍ਹੇ ਪਾਪ ਕੇ ਬਹੁ ਕੋਟ ॥
ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥
੧॥
ਰਹਾਉ ॥
ਮਹਾ ਬਜਰ ਬਿਖ ਬਿਆਧੀ ਸਿਰਿ ਉਠਾਈ ਪੋਟ ॥
ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥
੧॥
ਪਸੁ ਪਰੇਤ ਉਸਟ ਗਰਧਭ ਅਨਿਕ ਜੋਨੀ ਲੇਟ ॥
ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਨ ਲਾਗੈ ਫੇਟ ॥
੨॥
੮੧॥
੧੦੪॥
ਸਾਰਗ ਮਹਲਾ ੫ ॥
ਅੰਧੇ ਖਾਵਹਿ ਬਿਸੂ ਕੇ ਗਟਾਕ ॥
ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ ਗਇਓ ਤਤ ਘਾਟ ॥
੧॥
ਰਹਾਉ ॥
ਅਨਾਥ ਰਞਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ ॥
ਕਿਲਬਿਖ ਕਰਤ ਕਰਤ ਪਛੁਤਾਵਹਿ ਕਬਹੁ ਨ ਸਾਕਹਿ ਛਾਂਟਿ ॥
੧॥
ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡ ਉਪਰਿ ਮਟਾਕ ॥
ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥
੨॥
੮੨॥
੧੦੫॥
ਸਾਰਗ ਮਹਲਾ ੫ ॥
ਟੂਟੀ ਨਿੰਦਕ ਕੀ ਅਧ ਬੀਚ ॥
ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ ਮੀਚ ॥
੧॥
ਰਹਾਉ ॥
ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥
ਈਹਾਂ ਦੁਖੁ ਆਗੈ ਨਰਕੁ ਭੁੰਚੈ ਬਹੁ ਜੋਨੀ ਭਰਮਾਵੈ ॥
੧॥
ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ ॥
ਨਾਨਕ ਸਰਣਿ ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥
੨॥
੮੩॥
੧੦੬॥
ਸਾਰਗ ਮਹਲਾ ੫ ॥
ਤ੍ਰਿਸਨਾ ਚਲਤ ਬਹੁ ਪਰਕਾਰਿ ॥