ਸਾਰਗ ਮਹਲਾ ੫ ॥
ਮਾਈ ਰੀ ਮਾਤੀ ਚਰਣ ਸਮੂਹ ॥
ਏਕਸੁ ਬਿਨੁ ਹਉ ਆਨ ਨ ਜਾਨਉ ਦੁਤੀਆ ਭਾਉ ਸਭ ਲੂਹ ॥
੧॥
ਰਹਾਉ ॥
ਤਿਆਗਿ ਗੋੁਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੂਹ ॥
ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥
੧॥
ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਹੂਹ ॥
ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥
੨॥
੯੫॥
੧੧੮॥
ਸਾਰਗ ਮਹਲਾ ੫ ॥
ਬਿਨਸੇ ਕਾਚ ਕੇ ਬਿਉਹਾਰ ॥
ਰਾਮ ਭਜੁ ਮਿਲਿ ਸਾਧਸੰਗਤਿ ਇਹੈ ਜਗ ਮਹਿ ਸਾਰ ॥
੧॥
ਰਹਾਉ ॥
ਈਤ ਊਤ ਨ ਡੋਲਿ ਕਤਹੂ ਨਾਮੁ ਹਿਰਦੈ ਧਾਰਿ ॥
ਗੁਰ ਚਰਨ ਬੋਹਿਥ ਮਿਲਿਓ ਭਾਗੀ ਉਤਰਿਓ ਸੰਸਾਰ ॥
੧॥
ਜਲਿ ਥਲਿ ਮਹੀਅਲਿ ਪੂਰਿ ਰਹਿਓ ਸਰਬ ਨਾਥ ਅਪਾਰ ॥
ਹਰਿ ਨਾਮੁ ਅੰਮ੍ਰਿਤੁ ਪੀਉ ਨਾਨਕ ਆਨ ਰਸ ਸਭਿ ਖਾਰ ॥
੨॥
੯੬॥
੧੧੯॥
ਸਾਰਗ ਮਹਲਾ ੫ ॥
ਤਾ ਤੇ ਕਰਣ ਪਲਾਹ ਕਰੇ ॥
ਮਹਾ ਬਿਕਾਰ ਮੋਹ ਮਦ ਮਾਤੌ ਸਿਮਰਤ ਨਾਹਿ ਹਰੇ ॥
੧॥
ਰਹਾਉ ॥
ਸਾਧਸੰਗਿ ਜਪਤੇ ਨਾਰਾਇਣ ਤਿਨ ਕੇ ਦੋਖ ਜਰੇ ॥
ਸਫਲ ਦੇਹ ਧੰਨਿ ਓਇ ਜਨਮੇ ਪ੍ਰਭ ਕੈ ਸੰਗਿ ਰਲੇ ॥
੧॥
ਚਾਰਿ ਪਦਾਰਥ ਅਸਟ ਦਸਾ ਸਿਧਿ ਸਭ ਊਪਰਿ ਸਾਧ ਭਲੇ ॥
ਨਾਨਕ ਦਾਸ ਧੂਰਿ ਜਨ ਬਾਂਛੈ ਉਧਰਹਿ ਲਾਗਿ ਪਲੇ ॥
੨॥
੯੭॥
੧੨੦॥
ਸਾਰਗ ਮਹਲਾ ੫ ॥
ਹਰਿ ਕੇ ਨਾਮ ਕੇ ਜਨ ਕਾਂਖੀ ॥
ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥
੧॥
ਰਹਾਉ ॥
ਤੂ ਬੇਅੰਤੁ ਪਾਰਬ੍ਰਹਮ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥
ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥
੧॥
ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਇਹ ਬਾਣੀ ਰਸਨਾ ਭਾਖੀ ॥
ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰੁ ਦੁਤੀਆ ਬਿਰਥੀ ਸਾਖੀ ॥
੨॥
੯੮॥
੧੨੧॥
ਸਾਰਗ ਮਹਲਾ ੫ ॥
ਮਾਖੀ ਰਾਮ ਕੀ ਤੂ ਮਾਖੀ ॥
ਜਹ ਦੁਰਗੰਧ ਤਹਾ ਤੂ ਬੈਸਹਿ ਮਹਾ ਬਿਖਿਆ ਮਦ ਚਾਖੀ ॥
੧॥
ਰਹਾਉ ॥
ਕਿਤਹਿ ਅਸਥਾਨਿ ਤੂ ਟਿਕਨੁ ਨ ਪਾਵਹਿ ਇਹ ਬਿਧਿ ਦੇਖੀ ਆਖੀ ॥
ਸੰਤਾ ਬਿਨੁ ਤੈ ਕੋਇ ਨ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥
੧॥
ਜੀਅ ਜੰਤ ਸਗਲੇ ਤੈ ਮੋਹੇ ਬਿਨੁ ਸੰਤਾ ਕਿਨੈ ਨ ਲਾਖੀ ॥
ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥
੨॥
੯੯॥
੧੨੨॥
ਸਾਰਗ ਮਹਲਾ ੫ ॥
ਮਾਈ ਰੀ ਕਾਟੀ ਜਮ ਕੀ ਫਾਸ ॥
ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਸਤ ਉਦਾਸ ॥
੧॥
ਰਹਾਉ ॥