ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥
ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥
੧॥
ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥
ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥
੨॥
੧੦੦॥
੧੨੩॥
ਸਾਰਗ ਮਹਲਾ ੫ ॥
ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥
ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥
੧॥
ਰਹਾਉ ॥
ਪ੍ਰਾਨ ਮਾਨ ਪਤਿ ਪਿਤ ਸੁਤ ਬੰਧਪ ਹਰਿ ਸਰਬਸੁ ਧਨ ਮੋਰ ॥
ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥
੧॥
ਭਇਓ ਕ੍ਰਿਪਾਲ ਦੀਨ ਦੁਖ ਭੰਜਨੁ ਪਰਾ ਪੂਰਬਲਾ ਜੋਰ ॥
ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥
੨॥
੧੦੧॥
੧੨੪॥
ਸਾਰਗ ਮਹਲਾ ੫ ॥
ਨੀਕੀ ਰਾਮ ਕੀ ਧੁਨਿ ਸੋਇ ॥
ਚਰਨ ਕਮਲ ਅਨੂਪ ਸੁਆਮੀ ਜਪਤ ਸਾਧੂ ਹੋਇ ॥
੧॥
ਰਹਾਉ ॥
ਚਿਤਵਤਾ ਗੋਪਾਲ ਦਰਸਨ ਕਲਮਲਾ ਕਢੁ ਧੋਇ ॥
ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ ਛਾਡੇ ਖੋਇ ॥
੧॥
ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ ॥
ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਜੋਇ ॥
੨॥
੧੦੨॥
੧੨੫॥
ਸਾਰਗ ਮਹਲਾ ੫ ॥
ਹਰਿ ਕੇ ਨਾਮ ਕੀ ਮਤਿ ਸਾਰ ॥
ਹਰਿ ਬਿਸਾਰਿ ਜੁ ਆਨ ਰਾਚਹਿ ਮਿਥਨ ਸਭ ਬਿਸਥਾਰ ॥
੧॥
ਰਹਾਉ ॥
ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥
ਚਰਨਾਰਬਿੰਦ ਬਸਾਇ ਹਿਰਦੈ ਬਹੁਰਿ ਜਨਮ ਨ ਮਾਰ ॥
੧॥
ਕਰਿ ਅਨੁਗ੍ਰਹ ਰਾਖਿ ਲੀਨੇ ਏਕ ਨਾਮ ਅਧਾਰ ॥
ਦਿਨ ਰੈਨਿ ਸਿਮਰਤ ਸਦਾ ਨਾਨਕ ਮੁਖ ਊਜਲ ਦਰਬਾਰਿ ॥
੨॥
੧੦੩॥
੧੨੬॥
ਸਾਰਗ ਮਹਲਾ ੫ ॥
ਮਾਨੀ ਤੂੰ ਰਾਮ ਕੈ ਦਰਿ ਮਾਨੀ ॥
ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥
੧॥
ਰਹਾਉ ॥
ਧਾਰਿ ਅਨੁਗ੍ਰਹੁ ਅਪਨੀ ਕਰਿ ਲੀਨੀ ਗੁਰਮੁਖਿ ਪੂਰ ਗਿਆਨੀ ॥
ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥
੧॥
ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ ॥
ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥
੨॥
੧੦੪॥
੧੨੭॥
ਸਾਰਗ ਮਹਲਾ ੫ ॥
ਤੁਅ ਚਰਨ ਆਸਰੋ ਈਸ ॥
ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ ॥
ਰਹਾਉ ॥
ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥
ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਕੋਈ ਲਾਖੈ ॥
੧॥
ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥
ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥
੨॥
੧੦੫॥
੧੨੮॥