ਸਾਰਗ ਮਹਲਾ ੫ ॥
ਲਾਲ ਲਾਲ ਮੋਹਨ ਗੋਪਾਲ ਤੂ ॥
ਕੀਟ ਹਸਤਿ ਪਾਖਾਣ ਜੰਤ ਸਰਬ ਮੈ ਪ੍ਰਤਿਪਾਲ ਤੂ ॥
੧॥
ਰਹਾਉ ॥
ਨਹ ਦੂਰਿ ਪੂਰਿ ਹਜੂਰਿ ਸੰਗੇ ॥
ਸੁੰਦਰ ਰਸਾਲ ਤੂ ॥
੧॥
ਨਹ ਬਰਨ ਬਰਨ ਨਹ ਕੁਲਹ ਕੁਲ ॥
ਨਾਨਕ ਪ੍ਰਭ ਕਿਰਪਾਲ ਤੂ ॥
੨॥
੯॥
੧੩੮॥
ਸਾਰਗ ਮਃ ੫ ॥
ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥
ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ॥
ਰਹਾਉ ॥
ਤੀਨਿ ਭਉਨੇ ਲਪਟਾਇ ਰਹੀ ਕਾਚ ਕਰਮਿ ਨ ਜਾਤ ਸਹੀ ਉਨਮਤ ਅੰਧ ਧੰਧ ਰਚਿਤ ਜੈਸੇ ਮਹਾ ਸਾਗਰ ਹੋਹੇ ॥
੧॥
ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥
੨॥
੧੦॥
੧੩੯॥
੩॥
੧੩॥
੧੫੫॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸਾਰੰਗ ਮਹਲਾ ੯ ॥
ਹਰਿ ਬਿਨੁ ਤੇਰੋ ਕੋ ਨ ਸਹਾਈ ॥
ਕਾਂ ਕੀ ਮਾਤ ਪਿਤਾ ਸੁਤ ਬਨਿਤਾ ਕੋ ਕਾਹੂ ਕੋ ਭਾਈ ॥
੧॥
ਰਹਾਉ ॥
ਧਨੁ ਧਰਨੀ ਅਰੁ ਸੰਪਤਿ ਸਗਰੀ ਜੋ ਮਾਨਿਓ ਅਪਨਾਈ ॥
ਤਨ ਛੂਟੈ ਕਛੁ ਸੰਗਿ ਨ ਚਾਲੈ ਕਹਾ ਤਾਹਿ ਲਪਟਾਈ ॥
੧॥
ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਰੁਚਿ ਨ ਬਢਾਈ ॥
ਨਾਨਕ ਕਹਤ ਜਗਤ ਸਭ ਮਿਥਿਆ ਜਿਉ ਸੁਪਨਾ ਰੈਨਾਈ ॥
੨॥
੧॥
ਸਾਰੰਗ ਮਹਲਾ ੯ ॥
ਕਹਾ ਮਨ ਬਿਖਿਆ ਸਿਉ ਲਪਟਾਹੀ ॥
ਯਾ ਜਗ ਮਹਿ ਕੋਊ ਰਹਨੁ ਨ ਪਾਵੈ ਇਕਿ ਆਵਹਿ ਇਕਿ ਜਾਹੀ ॥
੧॥
ਰਹਾਉ ॥
ਕਾਂ ਕੋ ਤਨੁ ਧਨੁ ਸੰਪਤਿ ਕਾਂ ਕੀ ਕਾ ਸਿਉ ਨੇਹੁ ਲਗਾਹੀ ॥
ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥
੧॥
ਤਜਿ ਅਭਿਮਾਨੁ ਸਰਣਿ ਸੰਤਨ ਗਹੁ ਮੁਕਤਿ ਹੋਹਿ ਛਿਨ ਮਾਹੀ ॥
ਜਨ ਨਾਨਕ ਭਗਵੰਤ ਭਜਨ ਬਿਨੁ ਸੁਖੁ ਸੁਪਨੈ ਭੀ ਨਾਹੀ ॥
੨॥
੨॥
ਸਾਰੰਗ ਮਹਲਾ ੯ ॥
ਕਹਾ ਨਰ ਅਪਨੋ ਜਨਮੁ ਗਵਾਵੈ ॥
ਮਾਇਆ ਮਦਿ ਬਿਖਿਆ ਰਸਿ ਰਚਿਓ ਰਾਮ ਸਰਨਿ ਨਹੀ ਆਵੈ ॥
੧॥
ਰਹਾਉ ॥
ਇਹੁ ਸੰਸਾਰੁ ਸਗਲ ਹੈ ਸੁਪਨੋ ਦੇਖਿ ਕਹਾ ਲੋਭਾਵੈ ॥
ਜੋ ਉਪਜੈ ਸੋ ਸਗਲ ਬਿਨਾਸੈ ਰਹਨੁ ਨ ਕੋਊ ਪਾਵੈ ॥
੧॥
ਮਿਥਿਆ ਤਨੁ ਸਾਚੋ ਕਰਿ ਮਾਨਿਓ ਇਹ ਬਿਧਿ ਆਪੁ ਬੰਧਾਵੈ ॥
ਜਨ ਨਾਨਕ ਸੋਊ ਜਨੁ ਮੁਕਤਾ ਰਾਮ ਭਜਨ ਚਿਤੁ ਲਾਵੈ ॥
੨॥
੩॥
ਸਾਰੰਗ ਮਹਲਾ ੯ ॥
ਮਨ ਕਰਿ ਕਬਹੂ ਨ ਹਰਿ ਗੁਨ ਗਾਇਓ ॥