ਮਨ ਰਤਿ ਨਾਮਿ ਰਤੇ ਨਿਹਕੇਵਲ ਆਦਿ ਜੁਗਾਦਿ ਦਇਆਲਾ ॥
੩॥
ਮੋਹਨਿ ਮੋਹਿ ਲੀਆ ਮਨੁ ਮੋਰਾ ਬਡੈ ਭਾਗ ਲਿਵ ਲਾਗੀ ॥
ਸਾਚੁ ਬੀਚਾਰਿ ਕਿਲਵਿਖ ਦੁਖ ਕਾਟੇ ਮਨੁ ਨਿਰਮਲੁ ਅਨਰਾਗੀ ॥
੪॥
ਗਹਿਰ ਗੰਭੀਰ ਸਾਗਰ ਰਤਨਾਗਰ ਅਵਰ ਨਹੀ ਅਨ ਪੂਜਾ ॥
ਸਬਦੁ ਬੀਚਾਰਿ ਭਰਮ ਭਉ ਭੰਜਨੁ ਅਵਰੁ ਨ ਜਾਨਿਆ ਦੂਜਾ ॥
੫॥
ਮਨੂਆ ਮਾਰਿ ਨਿਰਮਲ ਪਦੁ ਚੀਨਿਆ ਹਰਿ ਰਸ ਰਤੇ ਅਧਿਕਾਈ ॥
ਏਕਸ ਬਿਨੁ ਮੈ ਅਵਰੁ ਨ ਜਾਨਾਂ ਸਤਿਗੁਰਿ ਬੂਝ ਬੁਝਾਈ ॥
੬॥
ਅਗਮ ਅਗੋਚਰੁ ਅਨਾਥੁ ਅਜੋਨੀ ਗੁਰਮਤਿ ਏਕੋ ਜਾਨਿਆ ॥
ਸੁਭਰ ਭਰੇ ਨਾਹੀ ਚਿਤੁ ਡੋਲੈ ਮਨ ਹੀ ਤੇ ਮਨੁ ਮਾਨਿਆ ॥
੭॥
ਗੁਰ ਪਰਸਾਦੀ ਅਕਥਉ ਕਥੀਐ ਕਹਉ ਕਹਾਵੈ ਸੋਈ ॥
ਨਾਨਕ ਦੀਨ ਦਇਆਲ ਹਮਾਰੇ ਅਵਰੁ ਨ ਜਾਨਿਆ ਕੋਈ ॥
੮॥
੨॥
ਸਾਰਗ ਮਹਲਾ ੩ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਮਨ ਮੇਰੇ ਹਰਿ ਕੈ ਨਾਮਿ ਵਡਾਈ ॥
ਹਰਿ ਬਿਨੁ ਅਵਰੁ ਨ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥
੧॥
ਰਹਾਉ ॥
ਸਬਦਿ ਭਉ ਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ ॥
ਹਰਿ ਸੁਖਦਾਤਾ ਗੁਰਮੁਖਿ ਜਾਤਾ ਸਹਜੇ ਰਹਿਆ ਸਮਾਈ ॥
੧॥
ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨ੍ਹਣੁ ਭਗਤਿ ਬਡਾਈ ॥
ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥
੨॥
ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥੁ ਨ ਕਥੈ ਕਹਾਨੀ ॥
ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥
੩॥
ਮਨ ਕੇ ਤਰੰਗ ਸਬਦਿ ਨਿਵਾਰੇ ਰਸਨਾ ਸਹਜਿ ਸੁਭਾਈ ॥
ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥
੪॥
ਮਨੁ ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ ॥
ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥
੫॥
ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ ॥
ਅੰਤਰਿ ਨਿਹਕੇਵਲੁ ਹਰਿ ਰਵਿਆ ਸਭੁ ਆਤਮ ਰਾਮੁ ਮੁਰਾਰੀ ॥
੬॥
ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ ॥
ਦੁਬਿਧਾ ਮਹਲੁ ਨ ਪਾਵੈ ਜਗਿ ਝੂਠੀ ਗੁਣ ਅਵਗਣ ਨ ਪਛਾਣੇ ॥
੭॥
ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ ॥
ਨਾਨਕ ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥
੮॥
੧॥
ਸਾਰਗ ਮਹਲਾ ੩ ॥
ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥