Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1234
Pavan Ang 1234 of 1430

ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥

੧॥

ਰਹਾਉ ॥

ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥

ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥

੧॥

ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥

ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥

੨॥

ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥

ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥

੩॥

ਪੰਡਿਤ ਪੜ੍ਹਿ ਪੜ੍ਹਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥

ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥

੪॥

ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥

ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥

੫॥

ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥

ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥

੬॥

ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥

ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥

੭॥

ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥

ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥

੮॥

੨॥

ਸਾਰਗ ਮਹਲਾ ੩ ॥

ਮਨ ਮੇਰੇ ਹਰਿ ਕੀ ਅਕਥ ਕਹਾਣੀ ॥

ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥

੧॥

ਰਹਾਉ ॥

ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥

ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥

੧॥

ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥

ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥

੨॥

ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥

ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥

੩॥

ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥

ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥

੪॥

ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥

ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥

੫॥

ਜਿਨ੍ਹ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥

ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥

੬॥

ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥

SikhiAt.Net
1234 ×