Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1235
Pavan Ang 1235 of 1430

ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥

੭॥

ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥

ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥

੮॥

੩॥

ਸਾਰਗ ਮਹਲਾ ੫ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਗੁਸਾਈਂ ਪਰਤਾਪੁ ਤੁਹਾਰੋ ਡੀਠਾ ॥

ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥

੧॥

ਰਹਾਉ ॥

ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥

ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ ਜਸੁ ਗਾਇਓ ॥

੧॥

ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥

ਬੇਸੁਮਾਰ ਵਡ ਸਾਹ ਦਾਤਾਰਾ ਊਚੇ ਹੀ ਤੇ ਊਚਾ ॥

੨॥

ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥

ਨੀਰੁ ਧਰਣਿ ਕਰਿ ਰਾਖੇ ਏਕਤ ਕੋਇ ਨ ਕਿਸ ਹੀ ਸੰਗੇ ॥

੩॥

ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥

ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥

੪॥

ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ ਦੀਨ੍ਹੀ ॥

ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨ੍ਹੀ ॥

੫॥

ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ ਵਡਾਈ ॥

ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜ੍ਹਾਈ ॥

੬॥

ਮੁਕਤਿ ਭਏ ਸਾਧਸੰਗਤਿ ਕਰਿ ਤਿਨ ਕੇ ਅਵਗਨ ਸਭਿ ਪਰਹਰਿਆ ॥

ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥

੭॥

ਹਮ ਨਾਨ੍ਹੇ ਨੀਚ ਤੁਮ੍ਹੇ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥

ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ ਅਧਾਰਾ ॥

੮॥

੧॥

ਸਾਰਗ ਮਹਲਾ ੫ ਅਸਟਪਦੀ ਘਰੁ ੬ ੴ ਸਤਿਗੁਰ ਪ੍ਰਸਾਦਿ ॥

ਅਗਮ ਅਗਾਧਿ ਸੁਨਹੁ ਜਨ ਕਥਾ ॥

ਪਾਰਬ੍ਰਹਮ ਕੀ ਅਚਰਜ ਸਭਾ ॥

੧॥

ਰਹਾਉ ॥

ਸਦਾ ਸਦਾ ਸਤਿਗੁਰ ਨਮਸਕਾਰ ॥

ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥

ਮਨ ਭੀਤਰਿ ਹੋਵੈ ਪਰਗਾਸੁ ॥

ਗਿਆਨ ਅੰਜਨੁ ਅਗਿਆਨ ਬਿਨਾਸੁ ॥

੧॥

ਮਿਤਿ ਨਾਹੀ ਜਾ ਕਾ ਬਿਸਥਾਰੁ ॥

ਸੋਭਾ ਤਾ ਕੀ ਅਪਰ ਅਪਾਰ ॥

ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥

ਸੋਗ ਹਰਖ ਦੁਹਹੂ ਮਹਿ ਨਾਹਿ ॥

੨॥

ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥

ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥

SikhiAt.Net
1235 ×