Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1236
Pavan Ang 1236 of 1430

ਅਨਿਕ ਪੁਰਖ ਅੰਸਾ ਅਵਤਾਰ ॥

ਅਨਿਕ ਇੰਦ੍ਰ ਊਭੇ ਦਰਬਾਰ ॥

੩॥

ਅਨਿਕ ਪਵਨ ਪਾਵਕ ਅਰੁ ਨੀਰ ॥

ਅਨਿਕ ਰਤਨ ਸਾਗਰ ਦਧਿ ਖੀਰ ॥

ਅਨਿਕ ਸੂਰ ਸਸੀਅਰ ਨਖਿਆਤਿ ॥

ਅਨਿਕ ਦੇਵੀ ਦੇਵਾ ਬਹੁ ਭਾਂਤਿ ॥

੪॥

ਅਨਿਕ ਬਸੁਧਾ ਅਨਿਕ ਕਾਮਧੇਨ ॥

ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥

ਅਨਿਕ ਅਕਾਸ ਅਨਿਕ ਪਾਤਾਲ ॥

ਅਨਿਕ ਮੁਖੀ ਜਪੀਐ ਗੋਪਾਲ ॥

੫॥

ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥

ਅਨਿਕ ਜੁਗਤਿ ਹੋਵਤ ਬਖਿਆਨ ॥

ਅਨਿਕ ਸਰੋਤੇ ਸੁਨਹਿ ਨਿਧਾਨ ॥

ਸਰਬ ਜੀਅ ਪੂਰਨ ਭਗਵਾਨ ॥

੬॥

ਅਨਿਕ ਧਰਮ ਅਨਿਕ ਕੁਮੇਰ ॥

ਅਨਿਕ ਬਰਨ ਅਨਿਕ ਕਨਿਕ ਸੁਮੇਰ ॥

ਅਨਿਕ ਸੇਖ ਨਵਤਨ ਨਾਮੁ ਲੇਹਿ ॥

ਪਾਰਬ੍ਰਹਮ ਕਾ ਅੰਤੁ ਨ ਤੇਹਿ ॥

੭॥

ਅਨਿਕ ਪੁਰੀਆ ਅਨਿਕ ਤਹ ਖੰਡ ॥

ਅਨਿਕ ਰੂਪ ਰੰਗ ਬ੍ਰਹਮੰਡ ॥

ਅਨਿਕ ਬਨਾ ਅਨਿਕ ਫਲ ਮੂਲ ॥

ਆਪਹਿ ਸੂਖਮ ਆਪਹਿ ਅਸਥੂਲ ॥

੮॥

ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥

ਅਨਿਕ ਪਰਲਉ ਅਨਿਕ ਉਤਪਾਤਿ ॥

ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥

ਰਮਤ ਰਾਮ ਪੂਰਨ ਸ੍ਰਬ ਠਾਂਇ ॥

੯॥

ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥

ਅਨਿਕ ਕਲਾ ਖੇਲੈ ਹਰਿ ਰਾਇ ॥

ਅਨਿਕ ਧੁਨਿਤ ਲਲਿਤ ਸੰਗੀਤ ॥

ਅਨਿਕ ਗੁਪਤ ਪ੍ਰਗਟੇ ਤਹ ਚੀਤ ॥

੧੦॥

ਸਭ ਤੇ ਊਚ ਭਗਤ ਜਾ ਕੈ ਸੰਗਿ ॥

ਆਠ ਪਹਰ ਗੁਨ ਗਾਵਹਿ ਰੰਗਿ ॥

ਅਨਿਕ ਅਨਾਹਦ ਆਨੰਦ ਝੁਨਕਾਰ ॥

ਉਆ ਰਸ ਕਾ ਕਛੁ ਅੰਤੁ ਨ ਪਾਰ ॥

੧੧॥

ਸਤਿ ਪੁਰਖੁ ਸਤਿ ਅਸਥਾਨੁ ॥

ਊਚ ਤੇ ਊਚ ਨਿਰਮਲ ਨਿਰਬਾਨੁ ॥

ਅਪੁਨਾ ਕੀਆ ਜਾਨਹਿ ਆਪਿ ॥

ਆਪੇ ਘਟਿ ਘਟਿ ਰਹਿਓ ਬਿਆਪਿ ॥

ਕ੍ਰਿਪਾ ਨਿਧਾਨ ਨਾਨਕ ਦਇਆਲ ॥

ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥

੧੨॥

੧॥

੨॥

੨॥

੩॥

੭॥

ਸਾਰਗ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਸਭ ਦੇਖੀਐ ਅਨਭੈ ਕਾ ਦਾਤਾ ॥

ਘਟਿ ਘਟਿ ਪੂਰਨ ਹੈ ਅਲਿਪਾਤਾ ॥

ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥

ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥

ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥

ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥

੧॥

ਕਉਨ ਉਪਮਾ ਦੇਉ ਕਵਨ ਬਡਾਈ ॥

ਪੂਰਨ ਪੂਰਿ ਰਹਿਓ ਸ੍ਰਬ ਠਾਈ ॥

ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥

SikhiAt.Net
1236 ×