Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
125
Pavan Ang 125 of 1430

ਗੁਰਮੁਖਿ ਜੀਵੈ ਮਰੈ ਪਰਵਾਣੁ ॥

ਆਰਜਾ ਨ ਛੀਜੈ ਸਬਦੁ ਪਛਾਣੁ ॥

ਗੁਰਮੁਖਿ ਮਰੈ ਨ ਕਾਲੁ ਨ ਖਾਏ ਗੁਰਮੁਖਿ ਸਚਿ ਸਮਾਵਣਿਆ ॥

੨॥

ਗੁਰਮੁਖਿ ਹਰਿ ਦਰਿ ਸੋਭਾ ਪਾਏ ॥

ਗੁਰਮੁਖਿ ਵਿਚਹੁ ਆਪੁ ਗਵਾਏ ॥

ਆਪਿ ਤਰੈ ਕੁਲ ਸਗਲੇ ਤਾਰੇ ਗੁਰਮੁਖਿ ਜਨਮੁ ਸਵਾਰਣਿਆ ॥

੩॥

ਗੁਰਮੁਖਿ ਦੁਖੁ ਕਦੇ ਨ ਲਗੈ ਸਰੀਰਿ ॥

ਗੁਰਮੁਖਿ ਹਉਮੈ ਚੂਕੈ ਪੀਰ ॥

ਗੁਰਮੁਖਿ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਗੁਰਮੁਖਿ ਸਹਜਿ ਸਮਾਵਣਿਆ ॥

੪॥

ਗੁਰਮੁਖਿ ਨਾਮੁ ਮਿਲੈ ਵਡਿਆਈ ॥

ਗੁਰਮੁਖਿ ਗੁਣ ਗਾਵੈ ਸੋਭਾ ਪਾਈ ॥

ਸਦਾ ਅਨੰਦਿ ਰਹੈ ਦਿਨੁ ਰਾਤੀ ਗੁਰਮੁਖਿ ਸਬਦੁ ਕਰਾਵਣਿਆ ॥

੫॥

ਗੁਰਮੁਖਿ ਅਨਦਿਨੁ ਸਬਦੇ ਰਾਤਾ ॥

ਗੁਰਮੁਖਿ ਜੁਗ ਚਾਰੇ ਹੈ ਜਾਤਾ ॥

ਗੁਰਮੁਖਿ ਗੁਣ ਗਾਵੈ ਸਦਾ ਨਿਰਮਲੁ ਸਬਦੇ ਭਗਤਿ ਕਰਾਵਣਿਆ ॥

੬॥

ਬਾਝੁ ਗੁਰੂ ਹੈ ਅੰਧ ਅੰਧਾਰਾ ॥

ਜਮਕਾਲਿ ਗਰਠੇ ਕਰਹਿ ਪੁਕਾਰਾ ॥

ਅਨਦਿਨੁ ਰੋਗੀ ਬਿਸਟਾ ਕੇ ਕੀੜੇ ਬਿਸਟਾ ਮਹਿ ਦੁਖੁ ਪਾਵਣਿਆ ॥

੭॥

ਗੁਰਮੁਖਿ ਆਪੇ ਕਰੇ ਕਰਾਏ ॥

ਗੁਰਮੁਖਿ ਹਿਰਦੈ ਵੁਠਾ ਆਪਿ ਆਏ ॥

ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥

੮॥

੨੫॥

੨੬॥

ਮਾਝ ਮਹਲਾ ੩ ॥

ਏਕਾ ਜੋਤਿ ਜੋਤਿ ਹੈ ਸਰੀਰਾ ॥

ਸਬਦਿ ਦਿਖਾਏ ਸਤਿਗੁਰੁ ਪੂਰਾ ॥

ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥

ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥

੧॥

ਰਹਾਉ ॥

ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥

ਤੂੰ ਆਪੇ ਨਦਰੀ ਜਗਤੁ ਪਰੋਵਹਿ ॥

ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥

੨॥

ਆਪੇ ਕਰਤਾ ਕਰੇ ਕਰਾਏ ॥

ਆਪੇ ਸਬਦੁ ਗੁਰ ਮੰਨਿ ਵਸਾਏ ॥

ਸਬਦੇ ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥

੩॥

ਆਪੇ ਕਰਤਾ ਆਪੇ ਭੁਗਤਾ ॥

ਬੰਧਨ ਤੋੜੇ ਸਦਾ ਹੈ ਮੁਕਤਾ ॥

ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥

੪॥

ਆਪੇ ਮਾਇਆ ਆਪੇ ਛਾਇਆ ॥

ਆਪੇ ਮੋਹੁ ਸਭੁ ਜਗਤੁ ਉਪਾਇਆ ॥

ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥

੫॥

ਆਪੇ ਕਰੇ ਕਰਾਏ ਆਪੇ ॥

ਆਪੇ ਥਾਪਿ ਉਥਾਪੇ ਆਪੇ ॥

ਤੁਝ ਤੇ ਬਾਹਰਿ ਕਛੂ ਨ ਹੋਵੈ ਤੂੰ ਆਪੇ ਕਾਰੈ ਲਾਵਣਿਆ ॥

੬॥

ਆਪੇ ਮਾਰੇ ਆਪਿ ਜੀਵਾਏ ॥

ਆਪੇ ਮੇਲੇ ਮੇਲਿ ਮਿਲਾਏ ॥

ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ ਸਮਾਵਣਿਆ ॥

੭॥

SikhiAt.Net
125 ×