ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1279
ਪਾਵਨ ਅੰਗ 1279 / 1430

ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥

ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥

ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥

ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥

ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥

ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥

ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥

੧॥

ਮਹਲਾ ੧ ॥

ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥

ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥

੨॥

ਪਉੜੀ ॥

ਆਪੀਨ੍ਹੈ ਆਪੁ ਸਾਜਿ ਆਪੁ ਪਛਾਣਿਆ ॥

ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥

ਵਿਣੁ ਥੰਮ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ ॥

ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥

ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥

ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥

ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥

ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥

੧॥

ਸਲੋਕ ਮਃ ੧ ॥

ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥

ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥

੧॥

ਮਃ ੧ ॥

ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥

ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥

੨॥

ਪਉੜੀ ॥

ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥

ਬੈਠਾ ਤਾੜੀ ਲਾਇ ਕਵਲੁ ਛਪਾਇਆ ॥

ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥

ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥

ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥

ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥

ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥

ਸਚੇ ਹੀ ਪਤੀਆਇ ਸਚਿ ਸਮਾਇਆ ॥

੨॥

ਸਲੋਕ ਮਃ ੧ ॥

ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥

ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥

੧॥

ਮਃ ੨ ॥

ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥

ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥

ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥

ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥

੨॥

ਪਉੜੀ ॥

ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥

ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥

ਦਸ ਅਵਤਾਰੀ ਰਾਮੁ ਰਾਜਾ ਆਇਆ ॥

ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥

ਈਸ ਮਹੇਸੁਰੁ ਸੇਵ ਤਿਨ੍ਹੀ ਅੰਤੁ ਨ ਪਾਇਆ ॥

ਸਚੀ ਕੀਮਤਿ ਪਾਇ ਤਖਤੁ ਰਚਾਇਆ ॥

ਦੁਨੀਆ ਧੰਧੈ ਲਾਇ ਆਪੁ ਛਪਾਇਆ ॥

SikhiAt.Net
1279 ×