ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1284
ਪਾਵਨ ਅੰਗ 1284 / 1430

ਮਃ ੩ ॥

ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥

ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥

ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥

ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥

੨॥

ਪਉੜੀ ॥

ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥

ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥

ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥

ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥

ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥

ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥

ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥

ਜਿਸੁ ਬਖਸੇ ਸੋ ਪਾਇਸੀ ਗੁਰ ਸਬਦੀ ਵੀਚਾਰੁ ॥

੧੩॥

ਸਲੋਕ ਮਃ ੫ ॥

ਰਾਤਿ ਨ ਵਿਹਾਵੀ ਸਾਕਤਾਂ ਜਿਨ੍ਹਾ ਵਿਸਰੈ ਨਾਉ ॥

ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥

੧॥

ਮਃ ੫ ॥

ਰਤਨ ਜਵੇਹਰ ਮਾਣਕਾ ਹਭੇ ਮਣੀ ਮਥੰਨਿ ॥

ਨਾਨਕ ਜੋ ਪ੍ਰਭਿ ਭਾਣਿਆ ਸਚੈ ਦਰਿ ਸੋਹੰਨਿ ॥

੨॥

ਪਉੜੀ ॥

ਸਚਾ ਸਤਿਗੁਰੁ ਸੇਵਿ ਸਚੁ ਸਮ੍ਹਾਲਿਆ ॥

ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥

ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥

ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥

ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥

ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥

ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥

ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥

੧੪॥

ਸਲੋਕ ਮਃ ੩ ॥

ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥

ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥

ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥

ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥

੧॥

ਮਃ ੩ ॥

ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥

ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥

ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥

ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥

੨॥

ਪਉੜੀ ॥

ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥

ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥

ਇਕਿ ਭਸਮ ਚੜ੍ਹਾਵਹਿ ਅੰਗਿ ਮੈਲੁ ਨ ਧੋਵਹੀ ॥

ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥

SikhiAt.Net
1284 ×