ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1287
ਪਾਵਨ ਅੰਗ 1287 / 1430

ਸਲੋਕ ਮਃ ੧ ॥

ਰਾਤੀ ਕਾਲੁ ਘਟੈ ਦਿਨਿ ਕਾਲੁ ॥

ਛਿਜੈ ਕਾਇਆ ਹੋਇ ਪਰਾਲੁ ॥

ਵਰਤਣਿ ਵਰਤਿਆ ਸਰਬ ਜੰਜਾਲੁ ॥

ਭੁਲਿਆ ਚੁਕਿ ਗਇਆ ਤਪ ਤਾਲੁ ॥

ਅੰਧਾ ਝਖਿ ਝਖਿ ਪਇਆ ਝੇਰਿ ॥

ਪਿਛੈ ਰੋਵਹਿ ਲਿਆਵਹਿ ਫੇਰਿ ॥

ਬਿਨੁ ਬੂਝੇ ਕਿਛੁ ਸੂਝੈ ਨਾਹੀ ॥

ਮੋਇਆ ਰੋਂਹਿ ਰੋਂਦੇ ਮਰਿ ਜਾਂਹੀਂ ॥

ਨਾਨਕ ਖਸਮੈ ਏਵੈ ਭਾਵੈ ॥

ਸੇਈ ਮੁਏ ਜਿਨਿ ਚਿਤਿ ਨ ਆਵੈ ॥

੧॥

ਮਃ ੧ ॥

ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥

ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥

ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ ਸੀ ॥

ਮਨਿ ਮੁਖਿ ਗਲਾ ਗੋਈਆ ਕੀਤਾ ਚਾਉ ਰਲੀ ॥

ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥

੨॥

ਪਉੜੀ ॥

ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥

ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ ॥

ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨ੍ਹ ਜੋਤੀ ਜੋਤਿ ਮਿਲਾਈ ॥

ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ ॥

ਆਪਣੈ ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥

ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥

ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥

ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ ਕਰੇ ਰਜਾਈ ॥

੨੦॥

ਸਲੋਕ ਮਃ ੧ ॥

ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥

ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥

ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥

ਜਿਨ੍ਹ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥

੧॥

ਮਃ ੧ ॥

ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥

ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥

ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥

ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥

੨॥

ਮਃ ੧ ॥

ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥

ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥

ਬੰਧੁ ਤੁਟਾ ਬੇੜੀ ਨਹੀ ਨਾ ਤੁਲਹਾ ਨਾ ਹਾਥ ॥

ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥

੩॥

ਮਃ ੧ ॥

ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥

ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥

ਜਿਥੈ ਸਾਇਰੁ ਲੰਘਣਾ ਅਗਨਿ ਪਾਣੀ ਅਸਗਾਹ ॥

ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥

ਨਾਨਕ ਓਥੈ ਜਾਣੀਅਹਿ ਸਾਹ ਕੇਈ ਪਾਤਿਸਾਹ ॥

੪॥

ਪਉੜੀ ॥

ਇਕਨਾ ਗਲੀਂ ਜੰਜੀਰ ਬੰਦਿ ਰਬਾਣੀਐ ॥

ਬਧੇ ਛੁਟਹਿ ਸਚਿ ਸਚੁ ਪਛਾਣੀਐ ॥

SikhiAt.Net
1287 ×