ਜਾ ਕਉ ਸਤਿਗੁਰੁ ਮਇਆ ਕਰੇਹੀ ॥
੨॥
ਅਗਿਆਨ ਭਰਮੁ ਬਿਨਸੈ ਦੁਖ ਡੇਰਾ ॥
ਜਾ ਕੈ ਹ੍ਰਿਦੈ ਬਸਹਿ ਗੁਰ ਪੈਰਾ ॥
੩॥
ਸਾਧਸੰਗਿ ਰੰਗਿ ਪ੍ਰਭੁ ਧਿਆਇਆ ॥
ਕਹੁ ਨਾਨਕ ਤਿਨਿ ਪੂਰਾ ਪਾਇਆ ॥
੪॥
੪॥
ਕਾਨੜਾ ਮਹਲਾ ੫ ॥
ਭਗਤਿ ਭਗਤਨ ਹੂੰ ਬਨਿ ਆਈ ॥
ਤਨ ਮਨ ਗਲਤ ਭਏ ਠਾਕੁਰ ਸਿਉ ਆਪਨ ਲੀਏ ਮਿਲਾਈ ॥
੧॥
ਰਹਾਉ ॥
ਗਾਵਨਹਾਰੀ ਗਾਵੈ ਗੀਤ ॥
ਤੇ ਉਧਰੇ ਬਸੇ ਜਿਹ ਚੀਤ ॥
੧॥
ਪੇਖੇ ਬਿੰਜਨ ਪਰੋਸਨਹਾਰੈ ॥
ਜਿਹ ਭੋਜਨੁ ਕੀਨੋ ਤੇ ਤ੍ਰਿਪਤਾਰੈ ॥
੨॥
ਅਨਿਕ ਸ੍ਵਾਂਗ ਕਾਛੇ ਭੇਖਧਾਰੀ ॥
ਜੈਸੋ ਸਾ ਤੈਸੋ ਦ੍ਰਿਸਟਾਰੀ ॥
੩॥
ਕਹਨ ਕਹਾਵਨ ਸਗਲ ਜੰਜਾਰ ॥
ਨਾਨਕ ਦਾਸ ਸਚੁ ਕਰਣੀ ਸਾਰ ॥
੪॥
੫॥
ਕਾਨੜਾ ਮਹਲਾ ੫ ॥
ਤੇਰੋ ਜਨੁ ਹਰਿ ਜਸੁ ਸੁਨਤ ਉਮਾਹਿਓ ॥
੧॥
ਰਹਾਉ ॥
ਮਨਹਿ ਪ੍ਰਗਾਸੁ ਪੇਖਿ ਪ੍ਰਭ ਕੀ ਸੋਭਾ ਜਤ ਕਤ ਪੇਖਉ ਆਹਿਓ ॥
੧॥
ਸਭ ਤੇ ਪਰੈ ਪਰੈ ਤੇ ਊਚਾ ਗਹਿਰ ਗੰਭੀਰ ਅਥਾਹਿਓ ॥
੨॥
ਓਤਿ ਪੋਤਿ ਮਿਲਿਓ ਭਗਤਨ ਕਉ ਜਨ ਸਿਉ ਪਰਦਾ ਲਾਹਿਓ ॥
੩॥
ਗੁਰ ਪ੍ਰਸਾਦਿ ਗਾਵੈ ਗੁਣ ਨਾਨਕ ਸਹਜ ਸਮਾਧਿ ਸਮਾਹਿਓ ॥
੪॥
੬॥
ਕਾਨੜਾ ਮਹਲਾ ੫ ॥
ਸੰਤਨ ਪਹਿ ਆਪਿ ਉਧਾਰਨ ਆਇਓ ॥
੧॥
ਰਹਾਉ ॥
ਦਰਸਨ ਭੇਟਤ ਹੋਤ ਪੁਨੀਤਾ ਹਰਿ ਹਰਿ ਮੰਤ੍ਰੁ ਦ੍ਰਿੜਾਇਓ ॥
੧॥
ਕਾਟੇ ਰੋਗ ਭਏ ਮਨ ਨਿਰਮਲ ਹਰਿ ਹਰਿ ਅਉਖਧੁ ਖਾਇਓ ॥
੨॥
ਅਸਥਿਤ ਭਏ ਬਸੇ ਸੁਖ ਥਾਨਾ ਬਹੁਰਿ ਨ ਕਤਹੂ ਧਾਇਓ ॥
੩॥
ਸੰਤ ਪ੍ਰਸਾਦਿ ਤਰੇ ਕੁਲ ਲੋਗਾ ਨਾਨਕ ਲਿਪਤ ਨ ਮਾਇਓ ॥
੪॥
੭॥
ਕਾਨੜਾ ਮਹਲਾ ੫ ॥
ਬਿਸਰਿ ਗਈ ਸਭ ਤਾਤਿ ਪਰਾਈ ॥
ਜਬ ਤੇ ਸਾਧਸੰਗਤਿ ਮੋਹਿ ਪਾਈ ॥
੧॥
ਰਹਾਉ ॥
ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥
੧॥
ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥
੨॥
ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥
੩॥
੮॥
ਕਾਨੜਾ ਮਹਲਾ ੫ ॥
ਠਾਕੁਰ ਜੀਉ ਤੁਹਾਰੋ ਪਰਨਾ ॥
ਮਾਨੁ ਮਹਤੁ ਤੁਮ੍ਹਾਰੈ ਊਪਰਿ ਤੁਮ੍ਹਰੀ ਓਟ ਤੁਮ੍ਹਾਰੀ ਸਰਨਾ ॥
੧॥
ਰਹਾਉ ॥
ਤੁਮ੍ਹਰੀ ਆਸ ਭਰੋਸਾ ਤੁਮ੍ਹਰਾ ਤੁਮਰਾ ਨਾਮੁ ਰਿਦੈ ਲੈ ਧਰਨਾ ॥
ਤੁਮਰੋ ਬਲੁ ਤੁਮ ਸੰਗਿ ਸੁਹੇਲੇ ਜੋ ਜੋ ਕਹਹੁ ਸੋਈ ਸੋਈ ਕਰਨਾ ॥
੧॥
ਤੁਮਰੀ ਦਇਆ ਮਇਆ ਸੁਖੁ ਪਾਵਉ ਹੋਹੁ ਕ੍ਰਿਪਾਲ ਤ ਭਉਜਲੁ ਤਰਨਾ ॥
ਅਭੈ ਦਾਨੁ ਨਾਮੁ ਹਰਿ ਪਾਇਓ ਸਿਰੁ ਡਾਰਿਓ ਨਾਨਕ ਸੰਤ ਚਰਨਾ ॥
੨॥
੯॥