Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1305
Pavan Ang 1305 of 1430

ਕਾਨੜਾ ਮਹਲਾ ੫ ॥

ਐਸੀ ਕਉਨ ਬਿਧੇ ਦਰਸਨ ਪਰਸਨਾ ॥

੧॥

ਰਹਾਉ ॥

ਆਸ ਪਿਆਸ ਸਫਲ ਮੂਰਤਿ ਉਮਗਿ ਹੀਉ ਤਰਸਨਾ ॥

੧॥

ਦੀਨ ਲੀਨ ਪਿਆਸ ਮੀਨ ਸੰਤਨਾ ਹਰਿ ਸੰਤਨਾ ॥

ਹਰਿ ਸੰਤਨਾ ਕੀ ਰੇਨ ॥

ਹੀਉ ਅਰਪਿ ਦੇਨ ॥

ਪ੍ਰਭ ਭਏ ਹੈ ਕਿਰਪੇਨ ॥

ਮਾਨੁ ਮੋਹੁ ਤਿਆਗਿ ਛੋਡਿਓ ਤਉ ਨਾਨਕ ਹਰਿ ਜੀਉ ਭੇਟਨਾ ॥

੨॥

੨॥

੩੫॥

ਕਾਨੜਾ ਮਹਲਾ ੫ ॥

ਰੰਗਾ ਰੰਗ ਰੰਗਨ ਕੇ ਰੰਗਾ ॥

ਕੀਟ ਹਸਤ ਪੂਰਨ ਸਭ ਸੰਗਾ ॥

੧॥

ਰਹਾਉ ॥

ਬਰਤ ਨੇਮ ਤੀਰਥ ਸਹਿਤ ਗੰਗਾ ॥

ਜਲੁ ਹੇਵਤ ਭੂਖ ਅਰੁ ਨੰਗਾ ॥

ਪੂਜਾਚਾਰ ਕਰਤ ਮੇਲੰਗਾ ॥

ਚਕ੍ਰ ਕਰਮ ਤਿਲਕ ਖਾਟੰਗਾ ॥

ਦਰਸਨੁ ਭੇਟੇ ਬਿਨੁ ਸਤਸੰਗਾ ॥

੧॥

ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥

ਹਉ ਰੋਗੁ ਬਿਆਪੈ ਚੁਕੈ ਨ ਭੰਗਾ ॥

ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥

ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ ॥

੨॥

੩॥

੩੬॥

ਕਾਨੜਾ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥

ਤਿਖ ਬੂਝਿ ਗਈ ਗਈ ਮਿਲਿ ਸਾਧ ਜਨਾ ॥

ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ ਦਰਸ ਪਿਆਰਿ ॥

੧॥

ਰਹਾਉ ॥

ਜੈਸੀ ਕਰੀ ਪ੍ਰਭ ਮੋ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ ॥

ਹੀਉ ਤੁਮ੍ਹਾਰੇ ਬਲਿ ਬਲੇ ਬਲਿ ਬਲੇ ਬਲਿ ਗਈ ॥

੧॥

ਪਹਿਲੇ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ ॥

ਪ੍ਰਭ ਥਾਨੁ ਤੇਰੋ ਕੇਹਰੋ ਜਿਤੁ ਜੰਤਨ ਕਰਿ ਬੀਚਾਰੁ ॥

ਅਨਿਕ ਦਾਸ ਕੀਰਤਿ ਕਰਹਿ ਤੁਹਾਰੀ ॥

ਸੋਈ ਮਿਲਿਓ ਜੋ ਭਾਵਤੋ ਜਨ ਨਾਨਕ ਠਾਕੁਰ ਰਹਿਓ ਸਮਾਇ ॥

ਏਕ ਤੂਹੀ ਤੂਹੀ ਤੂਹੀ ॥

੨॥

੧॥

੩੭॥

ਕਾਨੜਾ ਮਹਲਾ ੫ ਘਰੁ ੮ ੴ ਸਤਿਗੁਰ ਪ੍ਰਸਾਦਿ ॥

ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥

੧॥

ਰਹਾਉ ॥

ਹਰਿ ਸੰਤ ਮੰਤ ਗੁਪਾਲ ਗਿਆਨ ਧਿਆਨ ॥

੧॥

ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ ॥

ਕ੍ਰਿਪਾਲ ਦਇਆ ਮਇਆ ਧਾਰਿ ॥

ਨਾਨਕੁ ਮਾਗੈ ਨਾਮੁ ਦਾਨੁ ॥

ਤਜਿ ਮੋਹੁ ਭਰਮੁ ਸਗਲ ਅਭਿਮਾਨੁ ॥

੨॥

੧॥

੩੮॥

ਕਾਨੜਾ ਮਹਲਾ ੫ ॥

ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ ॥

੧॥

ਰਹਾਉ ॥

SikhiAt.Net
1305 ×