ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
130
ਪਾਵਨ ਅੰਗ 130 / 1430

ਤਿਸੁ ਰੂਪੁ ਨ ਰੇਖਿਆ ਘਟਿ ਘਟਿ ਦੇਖਿਆ ਗੁਰਮੁਖਿ ਅਲਖੁ ਲਖਾਵਣਿਆ ॥

੧॥

ਰਹਾਉ ॥

ਤੂ ਦਇਆਲੁ ਕਿਰਪਾਲੁ ਪ੍ਰਭੁ ਸੋਈ ॥

ਤੁਧੁ ਬਿਨੁ ਦੂਜਾ ਅਵਰੁ ਨ ਕੋਈ ॥

ਗੁਰੁ ਪਰਸਾਦੁ ਕਰੇ ਨਾਮੁ ਦੇਵੈ ਨਾਮੇ ਨਾਮਿ ਸਮਾਵਣਿਆ ॥

੨॥

ਤੂੰ ਆਪੇ ਸਚਾ ਸਿਰਜਣਹਾਰਾ ॥

ਭਗਤੀ ਭਰੇ ਤੇਰੇ ਭੰਡਾਰਾ ॥

ਗੁਰਮੁਖਿ ਨਾਮੁ ਮਿਲੈ ਮਨੁ ਭੀਜੈ ਸਹਜਿ ਸਮਾਧਿ ਲਗਾਵਣਿਆ ॥

੩॥

ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥

ਤੁਧੁ ਸਾਲਾਹੀ ਪ੍ਰੀਤਮ ਮੇਰੇ ॥

ਤੁਧੁ ਬਿਨੁ ਅਵਰੁ ਨ ਕੋਈ ਜਾਚਾ ਗੁਰ ਪਰਸਾਦੀ ਤੂੰ ਪਾਵਣਿਆ ॥

੪॥

ਅਗਮੁ ਅਗੋਚਰੁ ਮਿਤਿ ਨਹੀ ਪਾਈ ॥

ਅਪਣੀ ਕ੍ਰਿਪਾ ਕਰਹਿ ਤੂੰ ਲੈਹਿ ਮਿਲਾਈ ॥

ਪੂਰੇ ਗੁਰ ਕੈ ਸਬਦਿ ਧਿਆਈਐ ਸਬਦੁ ਸੇਵਿ ਸੁਖੁ ਪਾਵਣਿਆ ॥

੫॥

ਰਸਨਾ ਗੁਣਵੰਤੀ ਗੁਣ ਗਾਵੈ ॥

ਨਾਮੁ ਸਲਾਹੇ ਸਚੇ ਭਾਵੈ ॥

ਗੁਰਮੁਖਿ ਸਦਾ ਰਹੈ ਰੰਗਿ ਰਾਤੀ ਮਿਲਿ ਸਚੇ ਸੋਭਾ ਪਾਵਣਿਆ ॥

੬॥

ਮਨਮੁਖੁ ਕਰਮ ਕਰੇ ਅਹੰਕਾਰੀ ॥

ਜੂਐ ਜਨਮੁ ਸਭ ਬਾਜੀ ਹਾਰੀ ॥

ਅੰਤਰਿ ਲੋਭੁ ਮਹਾ ਗੁਬਾਰਾ ਫਿਰਿ ਫਿਰਿ ਆਵਣ ਜਾਵਣਿਆ ॥

੭॥

ਆਪੇ ਕਰਤਾ ਦੇ ਵਡਿਆਈ ॥

ਜਿਨ ਕਉ ਆਪਿ ਲਿਖਤੁ ਧੁਰਿ ਪਾਈ ॥

ਨਾਨਕ ਨਾਮੁ ਮਿਲੈ ਭਉ ਭੰਜਨੁ ਗੁਰ ਸਬਦੀ ਸੁਖੁ ਪਾਵਣਿਆ ॥

੮॥

੧॥

੩੪॥

ਮਾਝ ਮਹਲਾ ੫ ਘਰੁ ੧ ॥

ਅੰਤਰਿ ਅਲਖੁ ਨ ਜਾਈ ਲਖਿਆ ॥

ਨਾਮੁ ਰਤਨੁ ਲੈ ਗੁਝਾ ਰਖਿਆ ॥

ਅਗਮੁ ਅਗੋਚਰੁ ਸਭ ਤੇ ਊਚਾ ਗੁਰ ਕੈ ਸਬਦਿ ਲਖਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਕਲਿ ਮਹਿ ਨਾਮੁ ਸੁਣਾਵਣਿਆ ॥

ਸੰਤ ਪਿਆਰੇ ਸਚੈ ਧਾਰੇ ਵਡਭਾਗੀ ਦਰਸਨੁ ਪਾਵਣਿਆ ॥

੧॥

ਰਹਾਉ ॥

ਸਾਧਿਕ ਸਿਧ ਜਿਸੈ ਕਉ ਫਿਰਦੇ ॥

ਬ੍ਰਹਮੇ ਇੰਦ੍ਰ ਧਿਆਇਨਿ ਹਿਰਦੇ ॥

ਕੋਟਿ ਤੇਤੀਸਾ ਖੋਜਹਿ ਤਾ ਕਉ ਗੁਰ ਮਿਲਿ ਹਿਰਦੈ ਗਾਵਣਿਆ ॥

੨॥

ਆਠ ਪਹਰ ਤੁਧੁ ਜਾਪੇ ਪਵਨਾ ॥

ਧਰਤੀ ਸੇਵਕ ਪਾਇਕ ਚਰਨਾ ॥

ਖਾਣੀ ਬਾਣੀ ਸਰਬ ਨਿਵਾਸੀ ਸਭਨਾ ਕੈ ਮਨਿ ਭਾਵਣਿਆ ॥

੩॥

ਸਾਚਾ ਸਾਹਿਬੁ ਗੁਰਮੁਖਿ ਜਾਪੈ ॥

ਪੂਰੇ ਗੁਰ ਕੈ ਸਬਦਿ ਸਿਞਾਪੈ ॥

ਜਿਨ ਪੀਆ ਸੇਈ ਤ੍ਰਿਪਤਾਸੇ ਸਚੇ ਸਚਿ ਅਘਾਵਣਿਆ ॥

੪॥

ਤਿਸੁ ਘਰਿ ਸਹਜਾ ਸੋਈ ਸੁਹੇਲਾ ॥

ਅਨਦ ਬਿਨੋਦ ਕਰੇ ਸਦ ਕੇਲਾ ॥

ਸੋ ਧਨਵੰਤਾ ਸੋ ਵਡ ਸਾਹਾ ਜੋ ਗੁਰ ਚਰਣੀ ਮਨੁ ਲਾਵਣਿਆ ॥

੫॥

ਪਹਿਲੋ ਦੇ ਤੈਂ ਰਿਜਕੁ ਸਮਾਹਾ ॥

ਪਿਛੋ ਦੇ ਤੈਂ ਜੰਤੁ ਉਪਾਹਾ ॥

ਤੁਧੁ ਜੇਵਡੁ ਦਾਤਾ ਅਵਰੁ ਨ ਸੁਆਮੀ ਲਵੈ ਨ ਕੋਈ ਲਾਵਣਿਆ ॥

੬॥

ਜਿਸੁ ਤੂੰ ਤੁਠਾ ਸੋ ਤੁਧੁ ਧਿਆਏ ॥

ਸਾਧ ਜਨਾ ਕਾ ਮੰਤ੍ਰੁ ਕਮਾਏ ॥

ਆਪਿ ਤਰੈ ਸਗਲੇ ਕੁਲ ਤਾਰੇ ਤਿਸੁ ਦਰਗਹ ਠਾਕ ਨ ਪਾਵਣਿਆ ॥

੭॥

SikhiAt.Net
130 ×