ਰਾਮ ਨਾਮ ਤੁਲਿ ਅਉਰੁ ਨ ਉਪਮਾ ਜਨ ਨਾਨਕ ਕ੍ਰਿਪਾ ਕਰੀਜੈ ॥
੮॥
੧॥
ਕਲਿਆਨ ਮਹਲਾ ੪ ॥
ਰਾਮ ਗੁਰੁ ਪਾਰਸੁ ਪਰਸੁ ਕਰੀਜੈ ॥
ਹਮ ਨਿਰਗੁਣੀ ਮਨੂਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥
੧॥
ਰਹਾਉ ॥
ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ ॥
ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥
੧॥
ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ ॥
ਮੇਰੇ ਠਾਕੁਰ ਕੇ ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਕੁ ਨ ਭੀਜੈ ॥
੨॥
ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ ਚੰਦਨੁ ਲੀਜੈ ॥
ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥
੩॥
ਆਨਿ ਆਨਿ ਸਮਧਾ ਬਹੁ ਕੀਨੀ ਪਲੁ ਬੈਸੰਤਰ ਭਸਮ ਕਰੀਜੈ ॥
ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ ॥
੪॥
ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ ॥
ਪਰਸ ਨਿਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ ਦਿਖੀਜੈ ॥
੫॥
ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ ॥
ਤੰਤੁ ਸੂਤੁ ਕਿਛੁ ਨਿਕਸੈ ਨਾਹੀ ਸਾਕਤ ਸੰਗੁ ਨ ਕੀਜੈ ॥
੬॥
ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ ॥
ਅੰਤਰਿ ਰਤਨ ਜਵੇਹਰ ਮਾਣਕ ਗੁਰ ਕਿਰਪਾ ਤੇ ਲੀਜੈ ॥
੭॥
ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ ਮਿਲੀਜੈ ॥
ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥
੮॥
੨॥
ਕਲਿਆਨੁ ਮਹਲਾ ੪ ॥
ਰਾਮਾ ਰਮ ਰਾਮੋ ਰਾਮੁ ਰਵੀਜੈ ॥
ਸਾਧੂ ਸਾਧ ਸਾਧ ਜਨ ਨੀਕੇ ਮਿਲਿ ਸਾਧੂ ਹਰਿ ਰੰਗੁ ਕੀਜੈ ॥
੧॥
ਰਹਾਉ ॥
ਜੀਅ ਜੰਤ ਸਭੁ ਜਗੁ ਹੈ ਜੇਤਾ ਮਨੁ ਡੋਲਤ ਡੋਲ ਕਰੀਜੈ ॥
ਕ੍ਰਿਪਾ ਕ੍ਰਿਪਾ ਕਰਿ ਸਾਧੁ ਮਿਲਾਵਹੁ ਜਗੁ ਥੰਮਨ ਕਉ ਥੰਮੁ ਦੀਜੈ ॥
੧॥
ਬਸੁਧਾ ਤਲੈ ਤਲੈ ਸਭ ਊਪਰਿ ਮਿਲਿ ਸਾਧੂ ਚਰਨ ਰੁਲੀਜੈ ॥
ਅਤਿ ਊਤਮ ਅਤਿ ਊਤਮ ਹੋਵਹੁ ਸਭ ਸਿਸਟਿ ਚਰਨ ਤਲ ਦੀਜੈ ॥
੨॥
ਗੁਰਮੁਖਿ ਜੋਤਿ ਭਲੀ ਸਿਵ ਨੀਕੀ ਆਨਿ ਪਾਨੀ ਸਕਤਿ ਭਰੀਜੈ ॥
ਮੈਨਦੰਤ ਨਿਕਸੇ ਗੁਰ ਬਚਨੀ ਸਾਰੁ ਚਬਿ ਚਬਿ ਹਰਿ ਰਸੁ ਪੀਜੈ ॥
੩॥
ਰਾਮ ਨਾਮ ਅਨੁਗ੍ਰਹੁ ਬਹੁ ਕੀਆ ਗੁਰ ਸਾਧੂ ਪੁਰਖ ਮਿਲੀਜੈ ॥
ਗੁਨ ਰਾਮ ਨਾਮ ਬਿਸਥੀਰਨ ਕੀਏ ਹਰਿ ਸਗਲ ਭਵਨ ਜਸੁ ਦੀਜੈ ॥
੪॥
ਸਾਧੂ ਸਾਧ ਸਾਧ ਮਨਿ ਪ੍ਰੀਤਮ ਬਿਨੁ ਦੇਖੇ ਰਹਿ ਨ ਸਕੀਜੈ ॥
ਜਿਉ ਜਲ ਮੀਨ ਜਲੰ ਜਲ ਪ੍ਰੀਤਿ ਹੈ ਖਿਨੁ ਜਲ ਬਿਨੁ ਫੂਟਿ ਮਰੀਜੈ ॥
੫॥