ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ ਸਵੀਜੈ ॥
੩॥
ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥
ਸਾਧੂ ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥
੪॥
ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥
ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥
੫॥
ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ ॥
ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥
੬॥
ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥
ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ ॥
੭॥
ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥
ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥
੮॥
੫॥
ਕਲਿਆਨੁ ਮਹਲਾ ੪ ॥
ਰਾਮਾ ਹਮ ਦਾਸਨ ਦਾਸ ਕਰੀਜੈ ॥
ਜਬ ਲਗਿ ਸਾਸੁ ਹੋਇ ਮਨ ਅੰਤਰਿ ਸਾਧੂ ਧੂਰਿ ਪਿਵੀਜੈ ॥
੧॥
ਰਹਾਉ ॥
ਸੰਕਰੁ ਨਾਰਦੁ ਸੇਖਨਾਗ ਮੁਨਿ ਧੂਰਿ ਸਾਧੂ ਕੀ ਲੋਚੀਜੈ ॥
ਭਵਨ ਭਵਨ ਪਵਿਤੁ ਹੋਹਿ ਸਭਿ ਜਹ ਸਾਧੂ ਚਰਨ ਧਰੀਜੈ ॥
੧॥
ਤਜਿ ਲਾਜ ਅਹੰਕਾਰੁ ਸਭੁ ਤਜੀਐ ਮਿਲਿ ਸਾਧੂ ਸੰਗਿ ਰਹੀਜੈ ॥
ਧਰਮ ਰਾਇ ਕੀ ਕਾਨਿ ਚੁਕਾਵੈ ਬਿਖੁ ਡੁਬਦਾ ਕਾਢਿ ਕਢੀਜੈ ॥
੨॥
ਭਰਮਿ ਸੂਕੇ ਬਹੁ ਉਭਿ ਸੁਕ ਕਹੀਅਹਿ ਮਿਲਿ ਸਾਧੂ ਸੰਗਿ ਹਰੀਜੈ ॥
ਤਾ ਤੇ ਬਿਲਮੁ ਪਲੁ ਢਿਲ ਨ ਕੀਜੈ ਜਾਇ ਸਾਧੂ ਚਰਨਿ ਲਗੀਜੈ ॥
੩॥
ਰਾਮ ਨਾਮ ਕੀਰਤਨ ਰਤਨ ਵਥੁ ਹਰਿ ਸਾਧੂ ਪਾਸਿ ਰਖੀਜੈ ॥
ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ ਤਿਸੁ ਆਗੈ ਕਾਢਿ ਧਰੀਜੈ ॥
੪॥
ਸੰਤਹੁ ਸੁਨਹੁ ਸੁਨਹੁ ਜਨ ਭਾਈ ਗੁਰਿ ਕਾਢੀ ਬਾਹ ਕੁਕੀਜੈ ॥
ਜੇ ਆਤਮ ਕਉ ਸੁਖੁ ਸੁਖੁ ਨਿਤ ਲੋੜਹੁ ਤਾਂ ਸਤਿਗੁਰ ਸਰਨਿ ਪਵੀਜੈ ॥
੫॥
ਜੇ ਵਡ ਭਾਗੁ ਹੋਇ ਅਤਿ ਨੀਕਾ ਤਾਂ ਗੁਰਮਤਿ ਨਾਮੁ ਦ੍ਰਿੜੀਜੈ ॥
ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ ਸਹਜੇ ਹਰਿ ਰਸੁ ਪੀਜੈ ॥
੬॥
ਮਾਇਆ ਮਾਇਆ ਕੇ ਜੋ ਅਧਿਕਾਈ ਵਿਚਿ ਮਾਇਆ ਪਚੈ ਪਚੀਜੈ ॥
ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ ਅਹੰਕਾਰਿ ਭਾਰਿ ਲਦਿ ਲੀਜੈ ॥
੭॥
ਨਾਨਕ ਰਾਮ ਰਮ ਰਮੁ ਰਮ ਰਮ ਰਾਮੈ ਤੇ ਗਤਿ ਕੀਜੈ ॥
ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਰਾਮ ਨਾਮੈ ਰਲੈ ਮਿਲੀਜੈ ॥
੮॥
੬॥
ਛਕਾ ੧ ॥