ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥
ਪੂਜਾ ਕਰਹਿ ਬਹੁਤੁ ਬਿਸਥਾਰਾ ॥
ਕਰਿ ਇਸਨਾਨੁ ਤਨਿ ਚਕ੍ਰ ਬਣਾਏ ॥
ਅੰਤਰ ਕੀ ਮਲੁ ਕਬ ਹੀ ਨ ਜਾਏ ॥
੧॥
ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥
ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥
੧॥
ਰਹਾਉ ॥
ਪਾਪ ਕਰਹਿ ਪੰਚਾਂ ਕੇ ਬਸਿ ਰੇ ॥
ਤੀਰਥਿ ਨਾਇ ਕਹਹਿ ਸਭਿ ਉਤਰੇ ॥
ਬਹੁਰਿ ਕਮਾਵਹਿ ਹੋਇ ਨਿਸੰਕ ॥
ਜਮ ਪੁਰਿ ਬਾਂਧਿ ਖਰੇ ਕਾਲੰਕ ॥
੨॥
ਘੂਘਰ ਬਾਧਿ ਬਜਾਵਹਿ ਤਾਲਾ ॥
ਅੰਤਰਿ ਕਪਟੁ ਫਿਰਹਿ ਬੇਤਾਲਾ ॥
ਵਰਮੀ ਮਾਰੀ ਸਾਪੁ ਨ ਮੂਆ ॥
ਪ੍ਰਭੁ ਸਭ ਕਿਛੁ ਜਾਨੈ ਜਿਨਿ ਤੂ ਕੀਆ ॥
੩॥
ਪੂੰਅਰ ਤਾਪ ਗੇਰੀ ਕੇ ਬਸਤ੍ਰਾ ॥
ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥
ਦੇਸੁ ਛੋਡਿ ਪਰਦੇਸਹਿ ਧਾਇਆ ॥
ਪੰਚ ਚੰਡਾਲ ਨਾਲੇ ਲੈ ਆਇਆ ॥
੪॥
ਕਾਨ ਫਰਾਇ ਹਿਰਾਏ ਟੂਕਾ ॥
ਘਰਿ ਘਰਿ ਮਾਂਗੈ ਤ੍ਰਿਪਤਾਵਨ ਤੇ ਚੂਕਾ ॥
ਬਨਿਤਾ ਛੋਡਿ ਬਦ ਨਦਰਿ ਪਰ ਨਾਰੀ ॥
ਵੇਸਿ ਨ ਪਾਈਐ ਮਹਾ ਦੁਖਿਆਰੀ ॥
੫॥
ਬੋਲੈ ਨਾਹੀ ਹੋਇ ਬੈਠਾ ਮੋਨੀ ॥
ਅੰਤਰਿ ਕਲਪ ਭਵਾਈਐ ਜੋਨੀ ॥
ਅੰਨ ਤੇ ਰਹਤਾ ਦੁਖੁ ਦੇਹੀ ਸਹਤਾ ॥
ਹੁਕਮੁ ਨ ਬੂਝੈ ਵਿਆਪਿਆ ਮਮਤਾ ॥
੬॥
ਬਿਨੁ ਸਤਿਗੁਰ ਕਿਨੈ ਨ ਪਾਈ ਪਰਮ ਗਤੇ ॥
ਪੂਛਹੁ ਸਗਲ ਬੇਦ ਸਿੰਮ੍ਰਿਤੇ ॥
ਮਨਮੁਖ ਕਰਮ ਕਰੈ ਅਜਾਈ ॥
ਜਿਉ ਬਾਲੂ ਘਰ ਠਉਰ ਨ ਠਾਈ ॥
੭॥
ਜਿਸ ਨੋ ਭਏ ਗੋੁਬਿੰਦ ਦਇਆਲਾ ॥
ਗੁਰ ਕਾ ਬਚਨੁ ਤਿਨਿ ਬਾਧਿਓ ਪਾਲਾ ॥
ਕੋਟਿ ਮਧੇ ਕੋਈ ਸੰਤੁ ਦਿਖਾਇਆ ॥
ਨਾਨਕੁ ਤਿਨ ਕੈ ਸੰਗਿ ਤਰਾਇਆ ॥
੮॥
ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥
ਆਪਿ ਤਰੈ ਸਭੁ ਕੁਟੰਬੁ ਤਰਾਈਐ ॥
੧॥
ਰਹਾਉ ਦੂਜਾ ॥
੨॥
ਪ੍ਰਭਾਤੀ ਮਹਲਾ ੫ ॥
ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥
ਧਰਮ ਰਾਇ ਕੇ ਕਾਗਰ ਫਾਟੇ ॥
ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥
ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥
੧॥
ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥
ਤੇਰੇ ਦਾਸ ਚਰਨ ਸਰਨਾਇਆ ॥
੧॥
ਰਹਾਉ ॥
ਚੂਕਾ ਗਉਣੁ ਮਿਟਿਆ ਅੰਧਿਆਰੁ ॥
ਗੁਰਿ ਦਿਖਲਾਇਆ ਮੁਕਤਿ ਦੁਆਰੁ ॥
ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥
ਪ੍ਰਭੂ ਜਨਾਇਆ ਤਬ ਹੀ ਜਾਤਾ ॥
੨॥
ਘਟਿ ਘਟਿ ਅੰਤਰਿ ਰਵਿਆ ਸੋਇ ॥
ਤਿਸੁ ਬਿਨੁ ਬੀਜੋ ਨਾਹੀ ਕੋਇ ॥
ਬੈਰ ਬਿਰੋਧ ਛੇਦੇ ਭੈ ਭਰਮਾਂ ॥
ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥
੩॥
ਮਹਾ ਤਰੰਗ ਤੇ ਕਾਂਢੈ ਲਾਗਾ ॥
ਜਨਮ ਜਨਮ ਕਾ ਟੂਟਾ ਗਾਂਢਾ ॥
ਜਪੁ ਤਪੁ ਸੰਜਮੁ ਨਾਮੁ ਸਮ੍ਹਾਲਿਆ ॥
ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥
੪॥
ਮੰਗਲ ਸੂਖ ਕਲਿਆਣ ਤਿਥਾਈਂ ॥