ਜਹ ਸੇਵਕ ਗੋਪਾਲ ਗੁਸਾਈ ॥
ਪ੍ਰਭ ਸੁਪ੍ਰਸੰਨ ਭਏ ਗੋਪਾਲ ॥
ਜਨਮ ਜਨਮ ਕੇ ਮਿਟੇ ਬਿਤਾਲ ॥
੫॥
ਹੋਮ ਜਗ ਉਰਧ ਤਪ ਪੂਜਾ ॥
ਕੋਟਿ ਤੀਰਥ ਇਸਨਾਨੁ ਕਰੀਜਾ ॥
ਚਰਨ ਕਮਲ ਨਿਮਖ ਰਿਦੈ ਧਾਰੇ ॥
ਗੋਬਿੰਦ ਜਪਤ ਸਭਿ ਕਾਰਜ ਸਾਰੇ ॥
੬॥
ਊਚੇ ਤੇ ਊਚਾ ਪ੍ਰਭ ਥਾਨੁ ॥
ਹਰਿ ਜਨ ਲਾਵਹਿ ਸਹਜਿ ਧਿਆਨੁ ॥
ਦਾਸ ਦਾਸਨ ਕੀ ਬਾਂਛਉ ਧੂਰਿ ॥
ਸਰਬ ਕਲਾ ਪ੍ਰੀਤਮ ਭਰਪੂਰਿ ॥
੭॥
ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥
ਮੀਤ ਸਾਜਨ ਭਰਵਾਸਾ ਤੇਰਾ ॥
ਕਰੁ ਗਹਿ ਲੀਨੇ ਅਪੁਨੇ ਦਾਸ ॥
ਜਪਿ ਜੀਵੈ ਨਾਨਕੁ ਗੁਣਤਾਸ ॥
੮॥
੩॥
੨॥
੭॥
੧੨॥
ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਮਰਨ ਜੀਵਨ ਕੀ ਸੰਕਾ ਨਾਸੀ ॥
ਆਪਨ ਰੰਗਿ ਸਹਜ ਪਰਗਾਸੀ ॥
੧॥
ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥
ਰਾਮ ਰਤਨੁ ਪਾਇਆ ਕਰਤ ਬੀਚਾਰਾ ॥
੧॥
ਰਹਾਉ ॥
ਜਹ ਅਨੰਦੁ ਦੁਖੁ ਦੂਰਿ ਪਇਆਨਾ ॥
ਮਨੁ ਮਾਨਕੁ ਲਿਵ ਤਤੁ ਲੁਕਾਨਾ ॥
੨॥
ਜੋ ਕਿਛੁ ਹੋਆ ਸੁ ਤੇਰਾ ਭਾਣਾ ॥
ਜੋ ਇਵ ਬੂਝੈ ਸੁ ਸਹਜਿ ਸਮਾਣਾ ॥
੩॥
ਕਹਤੁ ਕਬੀਰੁ ਕਿਲਬਿਖ ਗਏ ਖੀਣਾ ॥
ਮਨੁ ਭਇਆ ਜਗਜੀਵਨ ਲੀਣਾ ॥
੪॥
੧॥
ਪ੍ਰਭਾਤੀ ॥
ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥
ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥
੧॥
ਅਲਹ ਰਾਮ ਜੀਵਉ ਤੇਰੇ ਨਾਈ ॥
ਤੂ ਕਰਿ ਮਿਹਰਾਮਤਿ ਸਾਈ ॥
੧॥
ਰਹਾਉ ॥
ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥
ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥
੨॥
ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥
ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥
੩॥
ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥
ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥
੪॥
ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮ੍ਹਾਰੇ ॥
ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥
੫॥
ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥
ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥
੬॥
੨॥
ਪ੍ਰਭਾਤੀ ॥
ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥
ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥
੧॥