ਲੋਗਾ ਭਰਮਿ ਨ ਭੂਲਹੁ ਭਾਈ ॥
ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥
੧॥
ਰਹਾਉ ॥
ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥
ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥
੨॥
ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥
ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥
੩॥
ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥
ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥
੪॥
੩॥
ਪ੍ਰਭਾਤੀ ॥
ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥
ਜਉ ਸਭ ਮਹਿ ਏਕੁ ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ॥
੧॥
ਮੁਲਾਂ ਕਹਹੁ ਨਿਆਉ ਖੁਦਾਈ ॥
ਤੇਰੇ ਮਨ ਕਾ ਭਰਮੁ ਨ ਜਾਈ ॥
੧॥
ਰਹਾਉ ॥
ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥
ਜੋਤਿ ਸਰੂਪ ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥
੨॥
ਕਿਆ ਉਜੂ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ ਲਾਇਆ ॥
ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥
੩॥
ਤੂੰ ਨਾਪਾਕੁ ਪਾਕੁ ਨਹੀ ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥
ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥
੪॥
੪॥
ਪ੍ਰਭਾਤੀ ॥
ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥
ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥
੧॥
ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥
ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥
੧॥
ਰਹਾਉ ॥
ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜ੍ਯਾਰਾ ॥
ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥
੨॥
ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥
ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥
੩॥
੫॥
ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥
ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥
੧॥
ਬੇਧੀਅਲੇ ਗੋਪਾਲ ਗੋੁਸਾਈ ॥
ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥
੧॥
ਰਹਾਉ ॥
ਮਾਨੈ ਹਾਟੁ ਮਾਨੈ ਪਾਟੁ ਮਾਨੈ ਹੈ ਪਾਸਾਰੀ ॥
ਮਾਨੈ ਬਾਸੈ ਨਾਨਾ ਭੇਦੀ ਭਰਮਤੁ ਹੈ ਸੰਸਾਰੀ ॥
੨॥
ਗੁਰ ਕੈ ਸਬਦਿ ਏਹੁ ਮਨੁ ਰਾਤਾ ਦੁਬਿਧਾ ਸਹਜਿ ਸਮਾਣੀ ॥