Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1358
Pavan Ang 1358 of 1430

ਭੈ ਅਟਵੀਅੰ ਮਹਾ ਨਗਰ ਬਾਸੰ ਧਰਮ ਲਖ੍ਯਣ ਪ੍ਰਭ ਮਇਆ ॥

ਸਾਧ ਸੰਗਮ ਰਾਮ ਰਾਮ ਰਮਣੰ ਸਰਣਿ ਨਾਨਕ ਹਰਿ ਹਰਿ ਦਯਾਲ ਚਰਣੰ ॥

੪੪॥

ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ ॥

ਗਣ ਗੰਧਰਬ ਦੇਵ ਮਾਨੁਖ੍ਯੰ ਪਸੁ ਪੰਖੀ ਬਿਮੋਹਨਹ ॥

ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥

੪੫॥

ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥

ਚਿਤ ਹਰਣੰ ਤ੍ਰੈ ਲੋਕ ਗੰਮ੍ਯੰ ਜਪ ਤਪ ਸੀਲ ਬਿਦਾਰਣਹ ॥

ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥

ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥

੪੬॥

ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥

ਬਿਖਯੰਤ ਜੀਵੰ ਵਸ੍ਯੰ ਕਰੋਤਿ ਨਿਰਤ੍ਯੰ ਕਰੋਤਿ ਜਥਾ ਮਰਕਟਹ ॥

ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥

ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖ੍ਯਾ ਕਰੋਤਿ ॥

੪੭॥

ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥

ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥

ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥

ਅਕਰਣੰ ਕਰੋਤਿ ਅਖਾਦ੍ਯਿ ਖਾਦ੍ਯੰ ਅਸਾਜ੍ਯੰ ਸਾਜਿ ਸਮਜਯਾ ॥

ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗ੍ਯਾਪ੍ਤਿ ਨਾਨਕ ਹਰਿ ਨਰਹਰਹ ॥

੪੮॥

ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥

ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸ੍ਤੀਰਨਹ ॥

ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥

ਭ੍ਰਮ ਭਯਾਨ ਉਦਿਆਨ ਰਮਣੰ ਮਹਾ ਬਿਕਟ ਅਸਾਧ ਰੋਗਣਹ ॥

ਬੈਦ੍ਯੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥

੪੯॥

ਹੇ ਪ੍ਰਾਣ ਨਾਥ ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ ॥

ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ ॥

ਹੇ ਸਰਣਿ ਜੋਗ ਦਯਾਲਹ ਦੀਨਾ ਨਾਥ ਮਯਾ ਕਰੋ ॥

ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ ॥

੫੦॥

ਚਰਣ ਕਮਲ ਸਰਣੰ ਰਮਣੰ ਗੋਪਾਲ ਕੀਰਤਨਹ ॥

ਸਾਧ ਸੰਗੇਣ ਤਰਣੰ ਨਾਨਕ ਮਹਾ ਸਾਗਰ ਭੈ ਦੁਤਰਹ ॥

੫੧॥

ਸਿਰ ਮਸ੍ਤਕ ਰਖ੍ਯਾ ਪਾਰਬ੍ਰਹਮੰ ਹਸ੍ਤ ਕਾਯਾ ਰਖ੍ਯਾ ਪਰਮੇਸ੍ਵਰਹ ॥

ਆਤਮ ਰਖ੍ਯਾ ਗੋਪਾਲ ਸੁਆਮੀ ਧਨ ਚਰਣ ਰਖ੍ਯਾ ਜਗਦੀਸ੍ਵਰਹ ॥

ਸਰਬ ਰਖ੍ਯਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥

ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥

੫੨॥

ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥

ਜੇਨ ਕਲਾ ਸਸਿ ਸੂਰ ਨਖ੍ਯਤ੍ਰ ਜੋਤ੍ਯਿੰ ਸਾਸੰ ਸਰੀਰ ਧਾਰਣੰ ॥

SikhiAt.Net
1358 ×